ਤਵਾਂਗ: ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਜ਼ਿਲ੍ਹੇ ਵਿੱਚ ਇੱਕ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ, ਜਿੱਥੇ ਸੇਲਾ ਝੀਲ (Sela Lake) ਦੀ ਜੰਮੀ ਹੋਈ ਬਰਫ਼ 'ਤੇ ਫਿਸਲਣ ਕਾਰਨ ਕੇਰਲ ਤੋਂ ਆਏ ਦੋ ਸੈਲਾਨੀਆਂ ਦੀ ਡੁੱਬਣ ਨਾਲ ਮੌਤ ਹੋ ਗਈ। ਸੂਤਰਾਂ ਮੁਤਾਬਕ ਇਸ ਮਾਮਲੇ ਦੀ ਜਾਂਚ ਕਰ ਰਹੀ ਪੁਲਸ ਅਨੁਸਾਰ ਇਹ ਹਾਦਸਾ ਉਦੋਂ ਵਾਪਰਿਆ, ਜਦੋਂ ਦੂਜੇ ਥਾਵਾਂ ਤੋਂ ਆਇਆ ਸੈਲਾਨੀਆਂ ਦਾ ਇੱਕ ਸਮੂਹ ਸੇਲਾ ਝੀਲ ਦੇ ਨਜ਼ਾਰੇ ਦੇਖ ਰਿਹਾ ਸੀ। ਇਸ ਘਟਨਾ ਦੌਰਾਨ ਮਾਰੇ ਗਏ ਨੌਜਵਾਨ ਦੀ ਪਛਾਣ 26 ਸਾਲਾ ਦਿਨੂ ਵਜੋਂ ਹੋਈ ਹੈ, ਜਦਕਿ 24 ਸਾਲਾ ਮਹਾਦੇਵ ਅਜੇ ਵੀ ਲਾਪਤਾ ਹੈ।
ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਚਾਹਵਾਨ ਮਾਪਿਆਂ ਨੂੰ ਵੱਡਾ ਝਟਕਾ: ਸਪਾਂਸਰਸ਼ਿਪ ਵੀਜ਼ਾ 'ਤੇ ਲੱਗੀ ਰੋਕ
ਜਾਣਕਾਰੀ ਮੁਤਾਬਕ ਦੋਵੇ ਨੌਜਵਾਨ ਉਸ 7 ਮੈਂਬਰੀ ਸੈਲਾਨੀ ਗਰੁੱਪ ਦਾ ਹਿੱਸਾ ਸਨ, ਜੋ ਗੁਹਾਟੀ ਦੇ ਰਸਤੇ ਤਵਾਂਗ ਘੁੰਮਣ ਲਈ ਆਏ ਸਨ। ਦੁਪਹਿਰ ਦੇ ਸਮੇਂ ਜਦੋਂ ਉਹ ਇਸ ਝੀਲ ਦਾ ਨਜ਼ਾਰਾ ਦੇਖ ਰਹੇ ਸਨ ਤਾਂ ਗਰੁੱਪ ਦਾ ਇੱਕ ਮੈਂਬਰ ਜੰਮੀ ਹੋਈ ਝੀਲ 'ਤੇ ਫਿਸਲ ਜਾਣ ਕਾਰਨ ਡੁੱਬਣ ਲੱਗਾ। ਉਕਤ ਨੌਜਵਾਨ ਨੂੰ ਬਚਾਉਣ ਲਈ ਦਿਨੂ ਅਤੇ ਮਹਾਦੇਵ ਝੀਲ ਵਿੱਚ ਉਤਰ ਗਏ। ਹਾਲਾਂਕਿ ਤੀਜਾ ਸੈਲਾਨੀ ਸੁਰੱਖਿਅਤ ਬਾਹਰ ਨਿਕਲਣ ਵਿੱਚ ਕਾਮਯਾਬ ਰਿਹਾ ਪਰ ਦਿਨੂ ਅਤੇ ਮਹਾਦੇਵ ਬਰਫੀਲੇ ਪਾਣੀ ਦੇ ਤੇਜ਼ ਵਹਾਅ ਵਿੱਚ ਵਹਿ ਗਏ। ਇਸ ਪੂਰੀ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਇਹ ਵੀ ਪੜ੍ਹੋ : Google 'ਤੇ ਗਲਤੀ ਨਾਲ ਵੀ ਸਰਚ ਨਾ ਕਰੋ ਇਹ ਚੀਜ਼ਾਂ, ਹੋ ਸਕਦੀ ਹੈ ਜੇਲ੍ਹ
ਦੂਜੇ ਪਾਸੇ ਇਸ ਘਟਨਾ ਦੀ ਸੂਚਨਾ ਪ੍ਰਸ਼ਾਸਨ ਨੂੰ ਦੁਪਹਿਰ ਕਰੀਬ 3 ਵਜੇ ਮਿਲੀ, ਜਿਸ ਤੋਂ ਬਾਅਦ ਜ਼ਿਲ੍ਹਾ ਪੁਲਸ, ਕੇਂਦਰੀ ਬਲਾਂ ਅਤੇ ਰਾਜ ਆਫ਼ਤ ਪ੍ਰਤੀਕਿਰਿਆ ਬਲ (SDRF) ਵੱਲੋਂ ਸਾਂਝਾ ਬਚਾਅ ਅਭਿਆਨ ਸ਼ੁਰੂ ਕੀਤਾ ਗਿਆ। ਖ਼ਰਾਬ ਮੌਸਮ ਅਤੇ ਘੱਟ ਵਿਜ਼ੀਬਿਲਟੀ ਦੇ ਬਾਵਜੂਦ ਦਿਨੂ ਦੀ ਲਾਸ਼ ਬਰਾਮਦ ਕਰ ਲਈ ਗਈ, ਜਿਸ ਨੂੰ ਪੋਸਟਮਾਰਟਮ ਲਈ ਰੱਖਿਆ ਗਿਆ। ਹਨੇਰੇ ਅਤੇ ਖ਼ਰਾਬ ਹਾਲਾਤਾਂ ਕਾਰਨ ਸ਼ੁੱਕਰਵਾਰ ਨੂੰ ਤਲਾਸ਼ੀ ਮੁਹਿੰਮ ਰੋਕਣੀ ਪਈ, ਜੋ ਕਿ ਸ਼ਨੀਵਾਰ ਸਵੇਰੇ ਦੁਬਾਰਾ ਸ਼ੁਰੂ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਰਾਸ਼ਨ ਕਾਰਡ ਧਾਰਕਾਂ ਨੂੰ ਮਿਲਣਗੇ 3-3 ਹਜ਼ਾਰ ਰੁਪਏ ਨਕਦ, ਸੂਬਾ ਸਰਕਾਰ ਦਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਚਾਰ ਸਾਲਾਂ 'ਚ ਹਵਾ ਪ੍ਰਦੂਸ਼ਣ ਘਟਾਉਣ ਲਈ ਦਿੱਲੀ CM ਨੇ ਕਾਰਜ ਯੋਜਨਾ ਦਾ ਕੀਤਾ ਖੁਲਾਸਾ
NEXT STORY