ਨਵੀਂ ਦਿੱਲੀ- ਫੂਡ ਸੇਫ਼ਟੀ ਐਂਡ ਸਟੈਂਡਰਡਜ਼ ਅਥਾਰਟੀ ਆਫ਼ ਇੰਡੀਆ (FSSAI) ਨੇ ਦੇਸ਼ ਦੀਆਂ ਪ੍ਰਮੁੱਖ ਫੂਡ ਅਤੇ ਬੇਵਰੇਜ ਕੰਪਨੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ 150 ਤੋਂ ਵੱਧ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ। ਇਹ ਕਾਰਵਾਈ ਉਤਪਾਦਾਂ ਦੇ ਲੇਬਲਿੰਗ ਨਿਯਮਾਂ ਦੀ ਉਲੰਘਣਾ, ਗੁਮਰਾਹਕੁੰਨ ਦਾਅਵਿਆਂ ਅਤੇ ਖਾਣ-ਪੀਣ ਦੀਆਂ ਵਸਤੂਆਂ ਦੀ ਘਟੀਆ ਕੁਆਲਟੀ ਨੂੰ ਲੈ ਕੇ ਕੀਤੀ ਗਈ ਹੈ।
FSSAI ਦੀ ਇਸ ਕਾਰਵਾਈ ਦੇ ਘੇਰੇ 'ਚ ਨੈਸਲੇ, ਪੈਪਸੀਕੋ, ਕੋਕਾ-ਕੋਲਾ ਸਣੇ ਕਈ ਹੋਰ ਮਸ਼ਹੂਰ ਫੂਡ ਬ੍ਰਾਂਡ ਆਏ ਹਨ। FSSAI ਨੇ ਇਨ੍ਹਾਂ ਕੰਪਨੀਆਂ ਦੁਆਰਾ ਪੈਕ ਕੀਤੇ ਉਤਪਾਦਾਂ 'ਤੇ ਦਿੱਤੀ ਜਾਣ ਵਾਲੀ ਜਾਣਕਾਰੀ ਦੀ ਜਾਂਚ ਤੋਂ ਬਾਅਦ ਇਹ ਨੋਟਿਸ ਜਾਰੀ ਕੀਤੇ ਹਨ। ਇਨ੍ਹਾਂ ਉਤਪਾਦਾਂ ਦੀ ਪੈਕਿੰਗ 'ਤੇ '100 ਫ਼ੀਸਦੀ ਨੈਚੁਰਲ', 'ਰੀਅਲ ਫਰੂਟ', 'ਹੈਲਦੀ' ਵਰਗੇ ਦਾਅਵੇ ਕੀਤੇ ਗਏ ਹਨ, ਜੋ ਕਿ ਅਸਲ ਇੰਗ੍ਰੀਡੀਐਂਟਸ ਤੋਂ ਬਿਲਕੁਲ ਵੱਖ ਹਨ। ਇਸ ਤੋਂ ਇਲਾਵਾ ਇਸ ਕਾਰਵਾਈ 'ਚ ਉਤਪਾਦਾਂ 'ਚ ਸ਼ੂਗਰ, ਨਮਕ, ਅਤੇ ਫੈਟ ਦੀ ਮਾਤਰਾ ਅਤੇ ਪੌਸ਼ਟਿਕ ਤੱਤਾਂ ਬਾਰੇ ਸਹੀ ਜਾਣਕਾਰੀ ਨਾ ਦੇਣਾ ਵੀ ਸ਼ਾਮਲ ਹੈ।
ਇਹ ਵੀ ਪੜ੍ਹੋ- ਹੁਣ ਛਿੜੇਗੀ Dollar vs Dollar ਦੀ ਜੰਗ ! US ਨੇ ਠੋਕਿਆ 50% ਟੈਰਿਫ਼, PM ਕਾਰਨੀ ਨੇ ਵੀ ਕਰ'ਤਾ ਵੱਡਾ ਐਲਾਨ
FSSAI ਨੇ ਸਪੱਸ਼ਟ ਕੀਤਾ ਹੈ ਕਿ ਗਾਹਕਾਂ ਦੀ ਸਿਹਤ ਨਾਲ ਸਮਝੌਤਾ ਕਰਨ ਵਾਲੀ ਜਾਂ ਉਨ੍ਹਾਂ ਨੂੰ ਗਲਤ ਜਾਣਕਾਰੀ ਦੇਣ ਵਾਲੀ ਲੇਬਲਿੰਗ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕੰਪਨੀਆਂ ਨੂੰ ਨਿਰਧਾਰਿਤ ਸਮੇਂ ਦੇ ਅੰਦਰ ਇਨ੍ਹਾਂ ਨੋਟਿਸਾਂ ਦਾ ਜਵਾਬ ਦੇਣ ਅਤੇ ਆਪਣੇ ਪੈਕਿੰਗ ਲੇਬਲ ਸੁਧਾਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਜੇਕਰ ਇਸ ਮਾਮਲੇ 'ਚ ਕੰਪਨੀਆਂ ਵੱਲੋਂ ਕੋਈ ਸਪੱਸ਼ਟ ਜਵਾਬ ਨਾ ਮਿਲਿਆ ਜਾਂ ਨਿਯਮਾਂ ਵਿੱਚ ਬਦਲਾਅ ਨਾ ਕੀਤਾ ਗਿਆ, ਤਾਂ FSSAI ਵੱਲੋਂ ਉਨ੍ਹਾਂ 'ਤੇ ਭਾਰੀ ਜੁਰਮਾਨਾ ਲਗਾਇਆ ਜਾ ਸਕਦਾ ਹੈ ਜਾਂ ਉਤਪਾਦਾਂ ਦੇ ਲਾਇਸੈਂਸ ਵੀ ਰੱਦ ਕੀਤੇ ਜਾ ਸਕਦੇ ਹਨ।
ਇਹ ਵੀ ਪੜ੍ਹੋ- ਪੰਜਾਬ-ਰਾਜਸਥਾਨ ਸਣੇ ਦੇਸ਼ ਦੇ 6 ਸੂਬਿਆਂ ਲਈ ਹੋ ਗਿਆ ਵੱਡਾ ਐਲਾਨ ! ਕੇਂਦਰ ਨੇ DCs ਨੂੰ ਦਿੱਤੀ 'ਸੁਪਰਪਾਵਰ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !
NEXT STORY