ਓਸਾਕਾ— ਜਾਪਾਨ 'ਚ ਜੀ-20 ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਕਾਰ ਦੋ-ਪੱਖੀ ਗੱਲਬਾਤ ਹੋਈ। ਇਸ ਦੌਰਾਨ ਦੋਹਾਂ ਦੇਸ਼ਾਂ ਵਿਚਕਾਰ ਵਪਾਰ ਸਮੇਤ ਕਈ ਅਹਿਮ ਮੁੱਦਿਆਂ 'ਤੇ ਚਰਚਾ ਹੋਈ ਤੇ ਦੋਵੇਂ ਦੇਸ਼ ਵਪਾਰਕ ਝਗੜਿਆਂ ਨੂੰ ਖਤਮ ਕਰਨ ਲਈ ਰਾਜ਼ੀ ਹੋਏ।
ਜ਼ਿਕਰਯੋਗ ਹੈ ਕਿ ਪੀ. ਐੱਮ. ਮੋਦੀ ਨਾਲ ਮੁਲਾਕਾਤ ਤੋਂ ਪਹਿਲਾਂ ਇਕ ਟਵੀਟ 'ਚ ਅਮਕੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਵੱਲੋਂ ਅਮਰੀਕੀ ਉਤਪਾਦਾਂ 'ਤੇ ਵਧਾਈ ਗਈ ਦਰਾਮਦ ਡਿਊਟੀ ਨੂੰ ਹਟਾਉਣ ਲਈ ਕਿਹਾ ਸੀ। ਉਨ੍ਹਾਂ ਕਿਹਾ ਸੀ ਕਿ ਸਾਨੂੰ ਭਾਰਤ ਦਾ ਇਹ ਫੈਸਲਾ ਮਨਜ਼ੂਰ ਨਹੀਂ ਹੈ। ਉਨ੍ਹਾਂ ਇਸ ਨੂੰ ਵਾਪਸ ਲਏ ਜਾਣ ਦੀ ਮੰਗ ਕੀਤੀ ਸੀ। ਭਾਰਤ ਨੇ ਹਾਲ ਹੀ 'ਚ 28 ਅਮਰੀਕੀ ਉਤਪਾਦਾਂ 'ਤੇ ਦਰਾਮਦ ਡਿਊਟੀ ਵਧਾਈ ਹੈ, ਜਿਸ ਨੂੰ ਲੈ ਕੇ ਟਰੰਪ ਨੇ ਟਵੀਟ 'ਚ ਨਾਰਾਜ਼ਗੀ ਜਤਾਈ ਸੀ। ਜੀ-20 ਸੰਮੇਲਨ ਤੋਂ ਪਹਿਲਾਂ ਟਰੰਪ ਨੇ ਟਵੀਟ ਕੀਤਾ ਸੀ, ''ਮੈਂ ਪ੍ਰਧਾਨ ਮੰਤਰੀ ਮੋਦੀ ਨਾਲ ਇਸ ਮੁੱਦੇ 'ਤੇ ਗੱਲਬਾਤ ਕਰਾਂਗਾ ਕਿ ਭਾਰਤ ਵੱਲੋਂ ਅਮਰੀਕਾ 'ਤੇ ਕਈ ਸਾਲਾਂ ਤੋਂ ਬਹੁਤ ਜ਼ਿਆਦਾ ਟੈਕਸ ਲਗਾਏ ਜਾਣ ਦੇ ਬਾਵਜੂਦ, ਹਾਲ ਹੀ 'ਚ ਹੋਰ ਡਿਊਟੀ ਵਧਾਈ ਗਈ ਹੈ, ਜੋ ਸਾਨੂੰ ਮਨਜ਼ੂਰ ਨਹੀਂ ਹੈ।''
ਮਹਾਰਾਸ਼ਟਰ ਦੇ ਪੁਣੇ 'ਚ ਕੰਧ ਢਹਿਣ ਕਾਰਨ 17 ਲੋਕਾਂ ਦੀ ਮੌਤ ਤੇ ਕਈ ਜ਼ਖਮੀ
NEXT STORY