ਸ਼ਿਮਲਾ- ਕੇਂਦਰੀ ਸੜਕ ਟਰਾਂਸਪੋਰਟ ਅਤੇ ਹਾਈਵੇਅ ਮੰਤਰੀ ਨਿਤਿਨ ਗਡਕਰੀ ਹਿਮਾਚਲ 'ਚ ਹੜ੍ਹ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਮੰਗਲਵਾਰ ਨੂੰ ਕੁੱਲੂ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਹੜ੍ਹ ਪੀੜਤਾਂ ਨਾਲ ਵੀ ਮੁਲਾਕਾਤ ਕੀਤੀ। ਕੇਂਦਰੀ ਮੰਤਰੀ ਨਾਲ ਮੁੱਖ ਮੰਤਰੀ ਸੁਖਵਿੰਦਰ ਸੁੱਖੂ, ਵਿਰੋਧੀ ਧਿਰ ਦੇ ਨੇਤਾ ਜੈਰਾਮ ਠਾਕੁਰ ਅਤੇ ਲੋਕ ਨਿਰਮਾਣ ਮੰਤਰੀ ਵਿਕ੍ਰਮਾਦਿਤਿਆ ਸਿੰਘ ਵੀ ਮੌਜੂਦ ਹਨ।
ਗਡਕਰੀ ਨੇ ਮੋਹਲੇਧਾਰ ਮੀਂਹ ਕਾਰਨ ਹੋਈ ਤਬਾਹੀ ਦਾ ਹਵਾਈ ਸਰਵੇਖਣ ਕੀਤਾ। ਇਸ ਤੋਂ ਬਾਅਦ ਭੁੰਤਰ ਹਵਾਈ ਅੱਡੇ 'ਤੇ ਉਤਰੇ। ਕੁੱਲੂ ਪਹੁੰਚਣ 'ਤੇ ਗਡਕਰੀ ਹੜ੍ਹ ਪ੍ਰਭਾਵਿਤਾਂ ਨੂੰ ਵੀ ਮਿਲੇ। ਉਨ੍ਹਾਂ ਨੇ ਆਪਣਾ ਦਰਦ ਕੇਂਦਰੀ ਮੰਤਰੀ ਦੇ ਸਾਹਮਣੇ ਰੱਖਿਆ। ਗਡਕਰੀ ਨੇ ਭੁੰਤਰ ਪਹੁੰਚਦੇ ਹੀ ਵਾਇਆ ਬਜੌਰਾ ਕੀਰਤਪੁਰ-ਮਨਾਲੀ ਫੋਰਲੇਨ ਨੂੰ ਹੜ੍ਹ ਨਾਲ ਹੋਏ ਨੁਕਸਾਨ ਦਾ ਥਾਂ-ਥਾਂ ਗੱਡੀ ਤੋਂ ਉਤਰ ਕੇ ਜਾਇਜ਼ਾ ਲਿਆ ਅਤੇ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕੀਤੀ।
ਦਿੱਲੀ ਮਹਿਲਾ ਕਮਿਸ਼ਨ ਵੱਲੋਂ ਮਣੀਪੁਰ 'ਚ ਰਾਸ਼ਟਰਪਤੀ ਸ਼ਾਸਨ ਲਾਉਣ ਦੀ ਮੰਗ, ਦ੍ਰੋਪਦੀ ਮੁਰਮੂ ਨੂੰ ਭੇਜੀ ਰਿਪੋਰਟ
NEXT STORY