ਨਵੀਂ ਦਿੱਲੀ (ਭਾਸ਼ਾ)— ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਲੱਦਾਖ ਦੀ ਗਲਵਾਨ ਘਾਟੀ ਵਿਚ ਚੀਨੀ ਫ਼ੌਜੀਆਂ ਨਾਲ ਹਿੰਸਕ ਝੜਪ ਵਿਚ 20 ਭਾਰਤੀ ਜਵਾਨਾਂ ਦੇ ਸ਼ਹੀਦ ਹੋਣ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਾਹਮਣੇ ਆਉਣ ਲਈ ਕਿਹਾ ਹੈ। ਪ੍ਰਿਅੰਕਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਸਾਹਮਣੇ ਆਉਣ, ਕਿਉਂਕਿ ਦੇਸ਼ ਦੀ ਸੰਪ੍ਰਭੂਤਾ ਖ਼ਤਰੇ ਵਿਚ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਹੁਣ ਚੀਨ ਦਾ ਸਾਹਮਣਾ ਕਰਨ ਦਾ ਸਮਾਂ ਆ ਗਿਆ ਹੈ।
ਪ੍ਰਿਅੰਕਾ ਗਾਂਧੀ ਨੇ ਟਵੀਟ ਕੀਤਾ ਕਿ ਸਾਡੀ ਧਰਤੀ ਮਾਂ, ਸਾਡੀ ਸੰਪ੍ਰਭੂਤਾ ਖ਼ਤਰੇ ਵਿਚ ਹੈ। ਸਾਡੇ ਜਵਾਨ ਸ਼ਹੀਦ ਹੋ ਰਹੇ ਹਨ। ਕੀ ਅਸੀਂ ਚੁੱਪ ਬੈਠੇ ਰਹਾਂਗੇ। ਉਨ੍ਹਾਂ ਨੇ ਕਿਹਾ ਕਿ ਭਾਰਤ ਦੀ ਜਨਤਾ ਸੱਚ ਦੀ ਹੱਕਦਾਰ ਹੈ, ਉਸ ਨੂੰ ਅਜਿਹੀ ਅਗਵਾਈ ਦੀ ਦਰਕਾਰ ਹੈ, ਜੋ ਸਾਡੀ ਜ਼ਮੀਨ ਨੂੰ ਖੋਹਣ ਤੋਂ ਪਹਿਲਾਂ ਆਪਣੀ ਜਾਨ ਦੇਣ ਲਈ ਤਿਆਰ ਹੋਵੇ। ਸਾਹਮਣੇ ਆਓ, ਨਰਿੰਦਰ ਮੋਦੀ ਜੀ, ਚੀਨ ਦਾ ਸਾਹਮਣਾ ਕਰਨ ਦਾ ਸਮਾਂ ਆ ਗਿਆ ਹੈ।
ਜ਼ਿਕਰਯੋਗ ਹੈ ਕਿ ਲੱਦਾਖ ਦੀ ਗਲਵਾਨ ਘਾਟੀ ਵਿਚ ਸੋਮਵਾਰ ਦੀ ਰਾਤ ਨੂੰ ਚੀਨੀ ਫ਼ੌਜੀਆਂ ਨਾਲ ਹਿੰਸਕ ਝੜਪ ਵਿਚ ਭਾਰਤੀ ਫ਼ੌਜ ਦੇ 20 ਜਵਾਨ ਸ਼ਹੀਦ ਹੋ ਗਏ। ਫ਼ੌਜ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਇਸ ਹਿੰਸਕ ਝੜਪ 'ਚ ਫਾਇਰਿੰਗ ਨਹੀਂ ਹੋਈ, ਸਗੋਂ ਕਿ ਮੇਖ ਵਾਲੇ ਡੰਡਿਆਂ ਨਾਲ ਚੀਨੀ ਫ਼ੌਜੀਆਂ ਨੇ ਹਮਲਾ ਕੀਤਾ ਹੈ।
ਦੇਸ਼ ਨੂੰ ਵਿਸ਼ਵਾਸ, ਸਹੀ ਸਮੇਂ 'ਤੇ ਸਹੀ ਫੈਸਲਾ ਲੈਣਗੇ ਮੋਦੀ : ਮਾਇਆਵਤੀ
NEXT STORY