ਠਾਣੇ (ਭਾਸ਼ਾ) - ਠਾਣੇ ਜ਼ਿਲ੍ਹੇ ਦੇ ਭਿਵੰਡੀ ਵਿੱਚ ਪੁਲਸ ਨੇ ਇੱਕ ਵਿਅਕਤੀ ਨੂੰ ਇੱਕ 74 ਸਾਲਾ ਬਜ਼ੁਰਗ ਔਰਤ ਦਾ ਕਤਲ ਕਰਨ ਉਸਦੇ ਸੋਨੇ ਦੇ ਗਹਿਣੇ ਚੋਰੀ ਕਰਨ ਅਤੇ ਸਬੂਤ ਨਸ਼ਟ ਕਰਨ ਲਈ ਉਸਦੇ ਘਰ ਨੂੰ ਅੱਗ ਲਗਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਸੋਮਵਾਰ ਨੂੰ ਇਸ ਰੂੰਹ ਕੰਬਾਊ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਆਨਲਾਈਨ ਜੂਆ ਖੇਡਣ ਦਾ ਆਦੀ ਸੀ। ਭਿਵੰਡੀ ਤਾਲੁਕਾ ਥਾਣੇ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ 14 ਅਗਸਤ ਨੂੰ ਜਾਟੇਵਾੜਾ 'ਚ ਵਾਪਰੀ ਸੀ।
ਇਹ ਵੀ ਪੜ੍ਹੋ - ਜੇਠ ਨਾਲ ਭਰਾਵਾਂ ਨੂੰ ਰੱਖੜੀ ਬੰਨ੍ਹਣ ਜਾ ਰਹੀ ਨਵ-ਵਿਆਹੀ ਕੁੜੀ ਨਾਲ ਵਾਪਰੀ ਅਣਹੋਣੀ, ਹੋ ਗਿਆ ਕਤਲ
ਪੁਲਸ ਅਧਿਕਾਰੀ ਨੇ ਦੱਸਿਆ, ''ਅਭਿਮਨਿਊ ਗੁਪਤਾ (35) ਨੇ ਸੇਵਾਮਾਰੀ ਆਗਸਟੀਨ ਨਾਦਰ 'ਤੇ ਉਸ ਸਮੇਂ ਹਮਲਾ ਕੀਤਾ, ਜਦੋਂ ਉਹ ਘਰ 'ਚ ਇਕੱਲੀ ਸੀ। ਮੁਲਜ਼ਮ ਨੇ ਪਹਿਲਾਂ ਬਜ਼ੁਰਗ ਔਰਤ ਦਾ ਤੇਜ਼ਧਾਰ ਹਥਿਆਰ ਨਾਲ ਗਲਾ ਵੱਢ ਦਿੱਤਾ ਫਿਰ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ ਹੋ ਗਿਆ। ਇਸ ਦੌਰਾਨ ਉਸ ਨੇ ਵਾਰਦਾਤ ਦੇ ਸਬੂਤ ਨਸ਼ਟ ਕਰਨ ਲਈ ਘਰ ਨੂੰ ਅੱਗ ਲੱਗਾ ਦਿੱਤੀ। ਪੁਲਸ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਕਰਦੇ ਹੋਏ ਅਸੀਂ ਮੁਲਜ਼ਮ ਨੂੰ ਠਾਣੇ ਦੇ ਇੱਕ 'ਲਾਜ' ਵਿੱਚ ਲੱਭਿਆ ਅਤੇ ਸ਼ਨੀਵਾਰ ਨੂੰ ਉਸਨੂੰ ਗ੍ਰਿਫ਼ਤਾਰ ਕਰ ਲਿਆ। ਉਸ 'ਤੇ ਕਤਲ ਅਤੇ ਹੋਰ ਅਪਰਾਧਾਂ ਦੇ ਵੀ ਦੋਸ਼ ਹਨ।''
ਇਹ ਵੀ ਪੜ੍ਹੋ - ਸਕੂਲ ਅਧਿਆਪਕ ਦੀ ਸ਼ਰਮਨਾਕ ਘਟਨਾ : 5ਵੀਂ ਜਮਾਤ ਦੀ ਬੱਚੀ ਨੂੰ ਵਾਲਾਂ ਤੋਂ ਫੜ ਧੂਹ-ਧੂਹ ਕੁੱਟਿਆ
ਅਧਿਕਾਰੀ ਅਨੁਸਾਰ ਜਾਂਚ ਤੋਂ ਪਤਾ ਲੱਗਾ ਹੈ ਕਿ ਗੁਪਤਾ ਆਨਲਾਈਨ ਜੂਆ ਖੇਡਣ ਦਾ ਆਦੀ ਸੀ ਅਤੇ ਉਹ 2 ਲੱਖ ਰੁਪਏ ਤੋਂ ਵੱਧ ਦੇ ਪੈਸੇ ਹਾਰ ਚੁੱਕਾ ਸੀ। ਜੂਏ ਵਿਚ ਹੋਏ ਨੁਕਸਾਨ ਦੀ ਭਰਪਾਈ ਕਰਨ ਲਈ ਉਸ ਨੇ ਨਾਦਰ ਦੇ ਘਰ ਲੁੱਟ ਦੀ ਵਾਰਦਾਤ ਕਰਨ ਦੀ ਯੋਜਨਾ ਬਣਾਈ। ਅਧਿਕਾਰੀ ਨੇ ਕਿਹਾ, "ਗੁਪਤਾ ਪੀੜਤ ਦੇ ਪੁੱਤਰ ਦੁਆਰਾ ਚਲਾਈ ਜਾਂਦੀ ਇੱਕ ਡੇਅਰੀ ਵਿੱਚ ਕੰਮ ਕਰਦਾ ਸੀ, ਇਸ ਲਈ ਉਸ ਕੋਲ ਪਰਿਵਾਰ ਦੇ ਵੇਰਵੇ ਸਨ। ਉਸ ਨੂੰ 28 ਅਗਸਤ ਤੱਕ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।''
ਇਹ ਵੀ ਪੜ੍ਹੋ - ਬਾਥਰੂਮ ਕਰਨ ਗਏ ਵਿਅਕਤੀ ਨੂੰ ਸੁੰਨਸਾਨ ਜਗ੍ਹਾ ਤੋਂ ਮਿਲਿਆ ਸੂਟਕੇਸ, ਖੋਲ੍ਹਦੇ ਸਾਰ ਉੱਡ ਗਏ ਉਸ ਦੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਾਫ ਹਵਾ 'ਚ ਸਾਹ ਲੈ ਰਹੀ ਦਿੱਲੀ; ਲਗਾਤਾਰ 22ਵੇਂ ਦਿਨ AQI 100 ਤੋਂ ਹੇਠਾਂ
NEXT STORY