ਨਵੀਂ ਦਿੱਲੀ- ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰ. ਪੀ. ਸਿੰਘ ਨੇ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਮਲਨਾਥ ਨੂੰ ਕਾਂਗਰਸ ਦਾ ਕਾਰਜਕਾਰੀ ਪ੍ਰਧਾਨ ਬਣਾਉਣ ਦੀ ਅਟਕਲਾਂ ਨੂੰ ਲੈ ਕੇ ਕਾਂਗਰਸ ’ਤੇ ਵੱਡਾ ਹਮਲਾ ਕੀਤਾ ਹੈ। ਉਨ੍ਹਾਂ ਟਵੀਟ ਕੀਤਾ,''ਗਾਂਧੀ ਪਰਿਵਾਰ ਸਿੱਖਾਂ ਦੇ ਜ਼ਖਮਾਂ ’ਤੇ ਲੂਣ ਛਿੜਕਨ’ ’ਤੇ ਤੁਲਿਆ ਹੋਇਆ ਨਜ਼ਰ ਆ ਰਿਹਾ ਹੈ, ਇਸੇ ਕਰ ਕੇ ਕਾਂਗਰਸ ਨੇ ਇਸ ਅਹੁਦੇ ਲਈ 1984 ਸਿੱਖ ਨਸਲਕੁਸ਼ੀ ਦੇ ਨਾਇਕ ਕਮਲਨਾਥ ਦਾ ਨਾਂ ਅੱਗੇ ਭੇਜਿਆ ਅਤੇ ਇੰਡੀਅਨ ਨੈਸ਼ਨਲ ਕਾਂਗਰਸ ਨੂੰ ਉਨ੍ਹਾਂ ਨੂੰ ਜ਼ਿੰਮੇਵਾਰੀ ਸੌਂਪਣ ਲਈ ਬੁਲਾਇਆ। ਇਸ ਅਹੁਦੇ ਦੀ ਜ਼ਿੰਮੇਵਾਰੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪ੍ਰਤਾਪ ਸਿੰਘ ਬਾਜਵਾ, ਨਵਜੋਤ ਸਿੰਘ ਸਿੱਧੂ, ਰਵਨੀਤ ਬਿੱਟੂ, ਗੁਰਜੀਤ ਸਿੰਘ ਔਜਲਾ ਨੂੰ ਦਿੱਤੀ ਜਾ ਸਕਦੀ ਸੀ।''
ਦੱਸਣਯੋਗ ਹੈ ਕਿ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਕਮਲਨਾਥ ਨੂੰ ਕਾਂਗਰਸ ਦਾ ਕਾਰਜਕਾਰੀ ਪ੍ਰਧਾਨ ਬਣਾਇਆ ਜਾ ਸਕਦਾ ਹੈ। ਸੂਤਰਾਂ ਅਨੁਸਾਰ ਪਾਰਟੀ 'ਚ ਪੂਰੇ ਸਮੇਂ ਲਈ ਪ੍ਰਧਾਨ ਦੀਆਂ ਚੋਣਾਂ ਲਈ ਫ਼ੈਸਲਾ ਲੈਣ ਲਈ ਸੰਸਦ ਸੈਸ਼ਨ ਤੋਂ ਬਾਅਦ ਕਾਂਗਰਸ ਕਾਰਜ ਕਮੇਟੀ ਦੀ ਬੈਠਕ ਹੋ ਸਕਦੀ ਹੈ ਪਰ ਉਸ ਤੋਂ ਪਹਿਲਾਂ ਹੀ ਕਮਲਨਾਥ ਨੂੰ ਇਹ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ। ਸੂਤਰਾਂ ਅਨੁਸਾਰ ਗਾਂਧੀ ਪਰਿਵਾਰ ਵਲੋਂ ਕਮਲਨਾਥ ਨੂੰ ਇਹ ਪ੍ਰਸਤਾਵ ਦੇ ਵੀ ਦਿੱਤਾ ਗਿਆ ਹੈ ਅਤੇ ਹੁਣ ਇਸ 'ਤੇ ਕਮਲਨਾਥ ਦੇ ਜਵਾਬ ਦਾ ਇੰਤਜ਼ਾਰ ਹੈ।
ਨੋਟ : ਕਮਲਨਾਥ ਨੂੰ ਕਾਂਗਰਸ ਦਾ ਕਾਰਜਕਾਰੀ ਪ੍ਰਧਾਨ ਬਣਾਉਣ ਦੀ ਅਟਕਲਾਂ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਦਿੱਲੀ ਸਰਕਾਰ ਨੇ SC ’ਚ ਕਿਹਾ-ਮਹਾਮਾਰੀ ਦੌਰਾਨ ਨਿੱਜੀ ਹਸਪਤਾਲਾਂ ਦੀਆਂ ਮਿਲੀਆਂ 100 ਤੋਂ ਘੱਟ ਸ਼ਿਕਾਇਤਾਂ
NEXT STORY