ਬੇਲਾਗਾਵੀ : ਕਰਨਾਟਕ ਦੇ ਬੇਲਾਗਾਵੀ ਸ਼ਹਿਰ ਦੇ ਚਾਵਥਾਗੱਲੀ ਇਲਾਕੇ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਜ਼ੋਰਦਾਰ ਧਮਾਕਾ ਹੋਣ ਦੀ ਆਵਾਜ਼ ਸੁਣਾਈ ਦਿੱਤੀ। ਇਕ ਦੌਰਾਨ ਇਕ ਘਰ ਦੇ ਅੰਦਰ ਪਈ ਫਰਿੱਜ ਦੇ ਬਲਾਸਟ ਹੋਣ ਇੱਕ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਗੰਭੀਰ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਧਮਾਕੇ ਦੀ ਇਹ ਘਟਨਾ ਸੋਮਵਾਰ ਦੇਰ ਰਾਤ ਗਣੇਸ਼ ਉਤਸਵ ਦੇ ਜਸ਼ਨਾਂ ਦੌਰਾਨ ਮਾਰਕੀਟ ਥਾਣਾ ਖੇਤਰ ਵਿੱਚ ਵਾਪਰੀ ਹੈ।
ਇਹ ਵੀ ਪੜ੍ਹੋ : ਅਧਿਆਪਕਾਂ ਦੀ 3 ਵਾਰ ਲੱਗਿਆ ਕਰੇਗੀ ਹਾਜ਼ਰੀ! ਨਹੀਂ ਤਾਂ ਕੱਟੀ ਜਾਵੇਗੀ ਤਨਖ਼ਾਹ, ਸ਼ਿਮਲਾ 'ਚ ਹੋ ਗਿਆ ਐਲਾਨ
ਸ਼ੁਰੂਆਤੀ ਰਿਪੋਰਟਾਂ ਦੇ ਅਨੁਸਾਰ, ਫਰਿੱਜ ਵਿੱਚ ਧਮਾਕਾ ਹੋਣ ਨਾਲ ਅੱਗ ਲੱਗ ਗਈ, ਜਿਸ ਨੇ ਤੇਜ਼ੀ ਨਾਲ ਪੂਰੇ ਘਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਘਰ ਦੇ ਅੰਦਰ ਮੌਜੂਦ ਲੋਕ ਫਸ ਗਏ ਅਤੇ ਬਾਹਰ ਨਿਕਲਣ ਵਿੱਚ ਅਸਮਰੱਥ ਹੋ ਗਏ, ਜਿਸ ਕਾਰਨ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਗਜਾਨਨ ਦਮੋਨ (65), ਰੋਸ਼ਨ ਦਮੋਨ (21), ਸ਼ਾਰਦਾ ਦਮੋਨ (45) ਅਤੇ ਭਾਰਤੀ ਰਾਡਮੋਨ (50) ਵਜੋਂ ਹੋਈ ਹੈ। ਇਸ ਘਟਨਾ ਵਿੱਚ ਦੋ ਹੋਰ ਲੋਕ, ਪ੍ਰਿਆ ਦਾਮੋਨ (28) ਅਤੇ ਗੰਗਾ ਦਾਮੋਨ (25) ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਇਲਾਜ ਲਈ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਦੇ ਮੈਂਬਰ ਦਿਹਾੜੀਦਾਰ ਮਜ਼ਦੂਰ ਵਜੋਂ ਕੰਮ ਕਰਦੇ ਸਨ।
ਇਹ ਵੀ ਪੜ੍ਹੋ : ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ 'ਤੀ ਵੱਡੀ ਭਵਿੱਖਬਾਣੀ
ਘਟਨਾ ਦੀ ਸੂਚਨਾ ਮਿਲਣ 'ਤੇ ਪੁਲਸ ਅਤੇ ਅੱਗ ਬੁਝਾਊ ਅਧਿਕਾਰੀ ਮੌਕੇ 'ਤੇ ਪਹੁੰਚ ਗਏ, ਜਿਨ੍ਹਾਂ ਵਲੋਂ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਅਧਿਕਾਰੀ ਮਾਮਲੇ ਦੀ ਹੋਰ ਜਾਂਚ ਕਰ ਰਹੇ ਹਨ। ਅੱਗ ਲੱਗਣ ਦੇ ਕਾਰਨਾਂ ਅਤੇ ਘਟਨਾ ਦੇ ਆਲੇ ਦੁਆਲੇ ਦੇ ਹਾਲਾਤ ਬਾਰੇ ਹੋਰ ਜਾਣਕਾਰੀ ਦੀ ਉਡੀਕ ਹੈ। ਇਸ ਤੋਂ ਪਹਿਲਾਂ 15 ਜੁਲਾਈ ਨੂੰ ਸ਼ਿਵਮੋਗਾ ਸ਼ਹਿਰ ਦੇ ਪੁਰਾਣੇ ਮੰਡਲੀ ਉਦਯੋਗਿਕ ਖੇਤਰ ਵਿੱਚ ਇੱਕ ਪੇਪਰ ਪੈਕੇਜਿੰਗ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ ਸੀ, ਜਿਸ ਵਿੱਚ ਕਰੋੜਾਂ ਰੁਪਏ ਦਾ ਪੈਕੇਜਿੰਗ ਸਮੱਗਰੀ ਸੜ ਗਈ ਸੀ। ਅੱਗ ਬੁਝਾਊ ਅਤੇ ਐਮਰਜੈਂਸੀ ਸੇਵਾਵਾਂ ਦੇ 25 ਤੋਂ ਵੱਧ ਕਰਮਚਾਰੀ ਮੌਕੇ 'ਤੇ ਤਾਇਨਾਤ ਕੀਤੇ ਗਏ ਅਤੇ ਅੱਗ 'ਤੇ ਕਾਬੂ ਪਾਉਣ ਲਈ ਇੱਕ ਘੰਟੇ ਤੋਂ ਵੱਧ ਸਮੇਂ ਲਈ ਅੱਗ ਬੁਝਾਉਣ ਦਾ ਕੰਮ ਚਲਾਇਆ ਗਿਆ।
ਇਹ ਵੀ ਪੜ੍ਹੋ : 7500 ਤੋਂ ਵੱਧ ਵਿਦਿਆਰਥੀਆਂ ਨੂੰ ਮਿਲਣਗੀਆਂ ਈ-ਸਕੂਟੀ; CM ਮੋਹਨ ਯਾਦਵ ਦਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਉੱਚ ਪੱਧਰੀ ਟਾਸਕ ਫੋਰਸ ਨੂੰ ਪ੍ਰੀਖਿਆ ਸੁਧਾਰਾਂ ਨਾਲ ਸਬੰਧਤ ਸਿਫ਼ਾਰਸ਼ਾਂ ਸੌਂਪੀਆਂ
NEXT STORY