ਨਵੀਂ ਦਿੱਲੀ— ਦਿੱਲੀ ਦੀ ਇਕ ਅਦਾਲਤ ਨੇ ਇਕ ਔਰਤ ਨਾਲ ਬਲਾਤਕਾਰ ਦੇ ਮਾਮਲੇ 'ਚ ਦੋ ਰਿਕਸ਼ਾ ਚਾਲਕਾਂ ਨੂੰ ਮੌਤ ਤੱਕ ਜੇਲ ਦੀ ਸਜ਼ਾ ਸੁਣਾਈ ਹੈ। ਅਦਾਲਤ ਮੁਤਾਬਕ ਦੋਸ਼ੀਆਂ ਨੇ ਰਸਤਾ ਭਟਕ ਗਈ ਮਜਬੂਰ ਔਰਤ ਨਾਲ ਬਲਾਤਕਾਰ ਕੀਤਾ ਹੈ। ਇਸ ਦੀ ਸਜ਼ਾ ਸੁਣਾਉਂਦੇ ਹੋਏ ਜੱਜ ਰਮੇਸ਼ ਕੁਮਾਰ ਨੇ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਇਹਸਾਨ ਅਤੇ ਬਿਹਾਰ ਦੇ ਰਹਿਣ ਵਾਲੇ ਉਮੇਸ਼ ਗਿਰੀ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਉਨ੍ਹਾਂ ਨੂੰ ਮੌਤ ਤੱਕ ਜੇਲ 'ਚ ਰਹਿਣ ਦੀ ਸਜ਼ਾ ਸੁਣਾਈ। ਅਦਾਲਤ ਨੇ ਦੋਵੇਂ ਦੋਸ਼ੀਆਂ ਨੂੰ 25-25 ਹਜ਼ਾਰ ਦਾ ਜੁਰਮਾਨਾ ਵੀ ਲਗਾਉਂਦੇ ਹੋਏ ਕਿਹਾ ਕਿ ਇਹ ਰਕਮ ਪੀੜਤ ਔਰਤ ਨੂੰ ਦਿੱਤੀ ਜਾਵੇਗੀ। ਪਿਛਲੇ ਸਾਲ ਸਤੰਬਰ 'ਚ ਦਰਜ ਹੋਈ ਐੱਫ. ਆਈ. ਆਰ. 'ਚ ਦੋਸ਼ ਲਾਇਆ ਗਿਆ ਸੀ ਕਿ ਔਰਤ 'ਤੇ ਦੋ ਰਿਕਸ਼ਾ ਚਾਲਕਾਂ ਨੇ ਮੱਧ ਦਿੱਲੀ ਦੇ ਮਾਤਾ ਸੁੰਦਰੀ ਕਾਲਜ ਕੋਲ ਬਲਾਤਕਾਰ ਕੀਤਾ ਸੀ।
ਅਲਕਾਇਦਾ ਨੇ ਜ਼ਾਕਿਰ ਮੂਸਾ ਨੂੰ ਸੌਂਪੀ ਕਸ਼ਮੀਰ ਦੀ ਕਮਾਨ
NEXT STORY