ਪਾਲਘਰ - ਮਹਾਰਾਸ਼ਟਰ ਦੇ ਪਾਲਘਰ ਜ਼ਿਲੇ 'ਚ ਇਕ ਔਰਤ ਦੇ ਪਤੀ ਦੇ ਦੋ ਦੋਸਤਾਂ ਨੂੰ ਕਥਿਤ ਤੌਰ 'ਤੇ ਸਮੂਹਿਕ ਜਬਰ-ਜ਼ਨਾਹ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਦੀ ਜਾਣਕਾਰੀ ਪੁਲਸ ਨੇ ਸ਼ਨੀਵਾਰ ਨੂੰ ਦਿੱਤੀ। ਇਕ ਪੁਲਸ ਅਧਿਕਾਰੀ ਨੇ ਸ਼ਿਕਾਇਤ ਦੇ ਆਧਾਰ 'ਤੇ ਦੱਸਿਆ ਕਿ ਵਿਰਾਰ ਪੁਲਸ ਨੇ ਸ਼ੁੱਕਰਵਾਰ ਨੂੰ ਮੁਲਜ਼ਮ ਸੂਰਜ ਯਾਦਵ ਅਤੇ ਵਿਸ਼ਾਲ ਨੂੰ ਗ੍ਰਿਫ਼ਤਾਰ ਕੀਤਾ। ਦੋਵਾਂ ਵਿਰੁੱਧ ਭਾਰਤੀ ਦੰਡ ਸੰਹਿਤਾ (ਆਈ.ਪੀ.ਸੀ.) ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਪੁਲਸ ਦੇ ਅਨੁਸਾਰ, ਦੋਸ਼ੀਆਂ ਨੇ ਔਰਤ ਨੂੰ ਇਹ ਵੀ ਧਮਕੀ ਦਿੱਤੀ ਕਿ ਜੇਕਰ ਉਸਨੇ ਘਟਨਾ ਦੀ ਜਾਣਕਾਰੀ ਦਿੱਤੀ ਤਾਂ ਉਹ ਉਸਦੇ ਚਾਰ ਸਾਲ ਦੇ ਪੁੱਤਰ ਨੂੰ ਮਾਰ ਦੇਣਗੇ। ਪੁਲਸ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਸਥਾਨਕ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਉਨ੍ਹਾਂ ਨੂੰ ਚਾਰ ਦਿਨਾਂ ਲਈ ਪੁਲਸ ਹਿਰਾਸਤ 'ਚ ਭੇਜ ਦਿੱਤਾ ਗਿਆ।
ਸੀਨੀਅਰ ਪੁਲਸ ਇੰਸਪੈਕਟਰ ਲਾਲੂ ਤੁਰੇ ਨੇ ਕਿਹਾ ਕਿ 8 ਅਕਤੂਬਰ ਦੀ ਰਾਤ ਨੂੰ, ਔਰਤ ਦਾ ਪਤੀ ਘਰ ਨਹੀਂ ਸੀ ਜਦੋਂ ਦੋਵਾਂ ਦੋਸ਼ੀਆਂ ਨੇ ਕਥਿਤ ਤੌਰ 'ਤੇ ਉਸ ਨਾਲ ਸਮੂਹਿਕ ਜਬਰ-ਜ਼ਨਾਹ ਕੀਤਾ। ਇਸ ਦੌਰਾਨ ਤੁਰੇ ਨੇ ਕਿਹਾ ਕਿ ਦੋਸ਼ੀ ਨੇ ਫਿਰ ਔਰਤ ਨੂੰ ਧਮਕੀ ਦਿੱਤੀ ਕਿ ਜੇਕਰ ਉਸਨੇ ਇਸ ਘਟਨਾ ਬਾਰੇ ਕਿਸੇ ਨੂੰ ਦੱਸਿਆ ਤਾਂ ਉਸਦੇ ਪੁੱਤਰ ਨੂੰ ਮਾਰ ਦਿੱਤਾ ਜਾਵੇਗਾ ਅਤੇ ਫਿਰ ਦੋਵੇਂ ਆਦਮੀ ਮੌਕੇ ਤੋਂ ਭੱਜ ਗਏ। ਉਨ੍ਹਾਂ ਕਿਹਾ ਕਿ ਦੋਵੇਂ ਦੋਸ਼ੀ ਔਰਤ ਦੇ ਪਤੀ ਦੇ ਦੋਸਤ ਸਨ ਅਤੇ ਅਕਸਰ ਉਸਦੇ ਘਰ ਆਉਂਦੇ ਰਹਿੰਦੇ ਸਨ।
ਠਾਣੇ : ਬੈਠਕ ਦੌਰਾਨ ਭਾਜਪਾ ਕੌਂਸਲਰਾਂ ਨੇ ਲੋਕਾਂ ਤੇ ਪੱਤਰਕਾਰਾਂ ਨਾਲ ਕੀਤੀ ਕੁੱਟਮਾਰ, FIR ਦਰਜ
NEXT STORY