ਮਹੇਂਦਰਗੜ੍ਹ- ਹਰਿਆਣਾ ਦੇ ਮਹੇਂਦਰਗੜ੍ਹ ਦੇ ਇਕ ਮੁਹੱਲੇ 'ਚ ਸ਼ਨੀਵਾਰ ਸ਼ਾਮ ਲਗਭਗ 8 ਸਾਲਾ ਇਕ ਮੰਦਬੁੱਧੀ ਬੱਚੀ ਨਾਲ ਸਮੂਹਿਕ ਜਬਰ ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬਾਅਦ 'ਚ ਬੱਚੀ ਦਾ ਨਾਗਰਿਕ ਹਸਪਤਾਲ 'ਚ ਮੈਡੀਕਲ ਕਰਵਾਇਆ ਗਿਆ। ਡਾਕਟਰਾਂ ਨੇ ਬੱਚੀ ਨਾਲ ਜਬਰ ਜ਼ਿਨਾਹ ਦੀ ਪੁਸ਼ਟੀ ਕੀਤੀ ਹੈ। ਬੱਚੀ ਨੂੰ ਹਾਇਰ ਸੈਂਟਰ ਰੋਹਤਕ ਲਈ ਰੈਫਰ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਸ਼ਹਿਰ ਦੇ ਇਕ ਮੁਹੱਲੇ 'ਚ ਬਿਹਾਰ ਦੇ ਮਜ਼ਦੂਰ ਕਿਰਾਏ ਦੇ ਮਕਾਨ 'ਚ ਰਹਿੰਦੇ ਹਨ। ਸ਼ਨੀਵਾਰ ਦੇਰ ਸ਼ਾਮ 8 ਸਾਲਾ ਮੰਦਬੁੱਧੀ ਬੱਚੀ ਨੂੰ ਵਰਗਲਾ ਕੇ ਆਪਣੇ ਕਮਰੇ 'ਚ ਬੁਲਾਇਆ ਅਤੇ ਉਸ ਨਾਲ ਜਬਰ ਜ਼ਿਨਾਹ ਕੀਤਾ। ਬੱਚੀ ਦੇ ਚੀਕਣ ਦੀ ਆਵਾਜ਼ ਸੁਣ ਕੇ ਪਰਿਵਾਰ ਵਾਲੇ ਅਤੇ ਗੁਆਂਢੀ ਮੌਕੇ 'ਤੇ ਪਹੁੰਚੇ।
ਪਰਿਵਾਰ ਵਾਲਿਆਂ ਨੇ ਘਟਨਾ ਦੀ ਸੂਚਨਾ 112 'ਤੇ ਫੋਨ ਕਰ ਕੇ ਪੁਲਸ ਨੂੰ ਦਿੱਤੀ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਪਰਿਵਾਰ ਵਾਲਿਆਂ ਦੀ ਸ਼ਿਕਾਇਤ 'ਤੇ ਬਿਹਾਰ ਦੇ ਕਬੀਰਪੁਰ ਵਾਸੀ ਕੁੰਦਨ ਅਤੇ ਸੁਗਾਪੁਰ ਵਾਸੀ ਭੂਪੇਂਦਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਸ ਨੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹਸਪਤਾਲ 'ਚ ਮਹਿਲਾ ਡਾਕਟਰ ਨੇ ਦੱਸਿਆ ਕਿ ਐਂਬੂਲੈਂਸ 'ਚ ਪਰਿਵਾਰ ਵਾਲੇ 8 ਸਾਲਾ ਨੂੰ ਲੈ ਕੇ ਆਏ ਸਨ। ਬੱਚੀ ਨੂੰ ਹਾਇਰ ਸੈਂਟਰ ਲਈ ਰੈਫਰ ਕਰ ਦਿੱਤਾ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਿਹਾੜ ਜੇਲ੍ਹ 'ਚ ਅਰਵਿੰਦ ਕੇਜਰੀਵਾਲ ਨੂੰ ਮਿਲਣ ਪਹੁੰਚੇ ਪੰਜਾਬ ਦੇ CM ਭਗਵੰਤ ਮਾਨ
NEXT STORY