ਬਦਾਊਂ— ਉੱਤਰ ਪ੍ਰਦੇਸ਼ ਦੇ ਬਦਾਊਂ ਦੇ ਉਝਾਨੀ ਖੇਤਰ 'ਚ ਇਕ ਗਰਭਵਤੀ ਔਰਤ ਨਾਲ ਸਮੂਹਕ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਸੀਨੀਅਰ ਪੁਲਸ ਕਮਿਸ਼ਨਰ ਚੰਦਪ੍ਰਕਾਸ਼ ਨੇ ਦੱਸਿਆ ਕਿ ਕਛਲਾ ਗੰਗਾ ਦੀ ਕਟਰੀ 'ਚ ਸਥਿਤ ਪਿੰਡ ਦੀ ਇਕ ਗਰਭਵਤੀ ਔਰਤ ਸ਼ੁੱਕਰਵਾਰ ਨੂੰ ਟਾਇਲਟ ਲਈ ਗਈ ਸੀ। ਇਸ ਦੌਰਾਨ ਕੁਝ ਲੋਕਾਂ ਨੇ ਉਸ ਨੂੰ ਫੜ ਲਿਆ। ਉਹ ਉਸ ਨੂੰ ਸਰ੍ਹੋਂ ਦੇ ਖੇਤ 'ਚ ਲੈ ਗਏ। ਉੱਥੇ ਉਨ੍ਹਾਂ ਨੇ ਗਰਭਵਤੀ ਦੇ ਹੱਥ-ਪੈਰ ਬੰਨ੍ਹ ਕੇ ਉਸ ਨਾਲ ਸਮੂਹਕ ਬਲਾਤਕਾਰ ਕੀਤਾ ਅਤੇ ਉਸ ਨੂੰ ਬੇਹੋਸ਼ੀ ਦੀ ਹਾਲਤ 'ਚ ਨਿਵਸਤਰ ਛੱਡ ਕੇ ਫਰਾਰ ਹੋ ਗਏ।
ਔਰਤ ਜਦੋਂ ਕਾਫੀ ਦੇਰ ਤੱਕ ਘਰ ਨਹੀਂ ਆਈ ਤਾਂ ਪਰਿਵਾਰ ਵਾਲਿਆਂ ਨੇ ਜਾਂਚ ਸ਼ੁਰੂ ਕੀਤੀ। ਉਹ ਬੇਹੋਸ਼ੀ ਦੀ ਹਾਲਤ 'ਚ ਖੇਤ 'ਚ ਮਿਲੀ। ਪਰਿਵਾਰ ਵਾਲਿਆਂ ਨੇ ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਪੀੜਤ ਔਰਤ ਨੂੰ ਜ਼ਿਲਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੋਂ ਉਸ ਨੂੰ ਬਰੇਲੀ ਰੈਫਰ ਕਰ ਦਿੱਤਾ ਗਿਆ। ਹੁਣ ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਗਈ ਹੈ। ਪਰਿਵਾਰ ਵਾਲਿਆਂ ਦੀ ਸ਼ਿਕਾਇਤ 'ਤੇ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਦੋਸ਼ੀਆਂ ਦੀ ਗ੍ਰਿਫਤਾਰੀ ਲਈ ਦਬਿਸ਼ ਦਿੱਤੀ ਜਾ ਰਹੀ ਹੈ।
ਅੰਤਰਰਾਸ਼ਟਰੀ ਬਾਰਡਰ ਤੋਂ ਲੈ ਕੇ ਐੈੱਲ.ਓ.ਸੀ. ਸਰਹੱਦ ਤੱਕ 'ਤੇ ਯੁੱਧ ਵਰਗੇ ਹਾਲਾਤ
NEXT STORY