ਮੁੰਬਈ (ਭਾਸ਼ਾ)- ਮੁੰਬਈ ਦੀ ਇਕ ਵਿਸ਼ੇਸ਼ ਅਦਾਲਤ ਨੇ ਸਾਲ 2001 ’ਚ ਹੋਟਲ ਕਾਰੋਬਾਰੀ ਜੈ ਸ਼ੈਟੀ ਦੇ ਕਤਲ ਦੇ ਜੁਰਮ ’ਚ ਗੈਂਗਸਟਰ ਛੋਟਾ ਰਾਜਨ ਨੂੰ ਵੀਰਵਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ। ਮਹਾਰਾਸ਼ਟਰ ਕੰਟਰੋਲ ਆਫ ਆਰਗੇਨਾਈਜ਼ਡ ਕ੍ਰਾਈਮ ਐਕਟ (ਮਕੋਕਾ) ਦੇ ਤਹਿਤ ਮਾਮਲਿਆਂ ਦੇ ਵਿਸ਼ੇਸ਼ ਜੱਜ ਏ. ਐੱਮ. ਪਾਟਿਲ ਨੇ ਰਾਜਨ ਨੂੰ ਕਤਲ ਦੇ ਮਾਮਲੇ ’ਚ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ ਤਹਿਤ ਦੋਸ਼ੀ ਠਹਿਰਾਇਆ।
ਜੈ ਸ਼ੈਟੀ ਕੇਂਦਰੀ ਮੁੰਬਈ ਦੇ ਗਾਮਦੇਵੀ ’ਚ ਗੋਲਡਨ ਕ੍ਰਾਊਨ ਹੋਟਲ ਦਾ ਮਾਲਕ ਸੀ। ਛੋਟਾ ਰਾਜਨ ਗਿਰੋਹ ਵੱਲੋਂ ਜਬਰੀ ਵਸੂਲੀ ਦੀਆਂ ਧਮਕੀਆਂ ਦਾ ਸਾਹਮਣਾ ਕਰ ਰਹੇ ਜੈ ਸ਼ੈਟੀ ਨੂੰ ਗਿਰੋਹ ਦੇ 2 ਕਥਿਤ ਮੈਂਬਰਾਂ ਨੇ 4 ਮਈ 2001 ਨੂੰ ਹੋਟਲ ਦੀ ਪਹਿਲੀ ਮੰਜ਼ਿਲ ’ਤੇ ਗੋਲੀ ਮਾਰ ਦਿੱਤੀ ਸੀ। ਮਾਮਲੇ ਦੀ ਜਾਂਚ ’ਚ ਸਾਹਮਣੇ ਆਇਆ ਕਿ ਸ਼ੈਟੀ ਨੂੰ ਛੋਟਾ ਰਾਜਨ ਗੈਂਗ ਦੇ ਮੈਂਬਰ ਹੇਮੰਤ ਪੁਜਾਰੀ ਵੱਲੋਂ ਫਿਰੌਤੀ ਦੀ ਕਾਲ ਆਈ ਸੀ ਅਤੇ ਪੈਸੇ ਨਾ ਦੇਣ ’ਤੇ ਉਸ ਦੀ ਹੱਤਿਆ ਕਰ ਦਿੱਤੀ ਗਈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਆਸਾਮ ’ਚ ਹੜ੍ਹ ਦੀ ਸਥਿਤੀ ਹੋਈ ਹੋਰ ਭਿਆਨਕ, 1 ਦੀ ਮੌਤ, 2 ਲੱਖ ਤੋਂ ਵੱਧ ਪ੍ਰਭਾਵਿਤ
NEXT STORY