ਨੋਇਡਾ (ਯੂਪੀ) : ਨੋਇਡਾ ਦੇ ਭੰਗੇਲ ਪਿੰਡ ਵਿੱਚ ਸ਼ੁੱਕਰਵਾਰ ਰਾਤ ਨੂੰ ਇੱਕ ਘਰ ਵਿਚ ਰਸੋਈ ਗੈਸ ਸਿਲੰਡਰ ਦੇ ਲੀਕ ਹੋ ਜਾਣ ਕਾਰਨ ਅੱਗ ਲੱਗਣ ਦੀ ਸੂਚਨਾ ਮਿਲੀ। ਇਸ ਹਾਦਸੇ ਦੌਰਾਨ ਇੱਕ ਪਰਿਵਾਰ ਦੇ ਪੰਜ ਮੈਂਬਰ ਝੁਲਸ ਗਏ। ਇਸ ਦੁੱਖਦ ਘਟਨਾ ਦੀ ਜਾਣਕਾਰੀ ਇਕ ਅਧਿਕਾਰੀ ਵਲੋਂ ਦਿੱਤੀ ਗਈ ਹੈ। ਮੁੱਖ ਫਾਇਰ ਅਫਸਰ ਪ੍ਰਦੀਪ ਕੁਮਾਰ ਚੌਬੇ ਨੇ ਦੱਸਿਆ ਕਿ ਘਰ ਵਿੱਚ ਕਿਰਾਏ 'ਤੇ ਰਹਿਣ ਵਾਲਾ ਪਰਿਵਾਰ ਖਾਣਾ ਬਣਾ ਰਿਹਾ ਸੀ। ਇਸ ਦੌਰਾਨ ਸਿਲੰਡਰ ਵਿੱਚੋਂ ਗੈਸ ਲੀਕ ਹੋਣ ਲੱਗੀ।
ਪੜ੍ਹੋ ਇਹ ਵੀ : ਗੁਰਦੁਆਰਾ ਮਹਿਤਾਬਗੜ੍ਹ ਸਾਹਿਬ ਵਿਖੇ ਹਾਲਾਤ ਤਣਾਅਪੂਰਨ: ਇੰਟਰਨੈੱਟ ਸੇਵਾਵਾਂ ਬੰਦ, ਸਕੂਲਾਂ 'ਚ ਛੁੱਟੀ
ਉਹਨਾਂ ਕਿਹਾ ਕਿ ਗੈਸ ਦੇ ਲੀਕ ਹੋਣ ਦਾ ਸਮੇਂ ਸਿਰ ਪਤਾ ਨਾ ਲੱਗਣ ਕਾਰਨ ਜ਼ੋਰਦਾਰ ਧਮਾਕਾ ਹੋਇਆ, ਜਿਸ ਕਾਰਨ ਘਰ ਨੂੰ ਅਚਾਨਕ ਅੱਗ ਲੱਗ ਗਈ। ਇਸ ਹਾਦਸੇ ਵਿਚ ਇਕੋ ਪਰਿਵਾਰ ਦੇ 5 ਲੋਕ ਬੁਰੀ ਤਰੀਕੇ ਨਾਲ ਝੁਲਸ ਗਏ। ਇਸ ਹਾਦਸੇ ਦਾ ਸ਼ਿਕਾਰ ਹੋਏ ਲੋਕਾਂ ਦੀ ਪਛਾਣ ਹਰਿਮੋਹਨ ਵਿਆਸ (55), ਉਸ ਦੀ ਪਤਨੀ ਰਾਜਕੁਮਾਰੀ (50) ਅਤੇ ਉਸਦੇ ਤਿੰਨ ਪੁੱਤਰ ਸਚਿਨ (25), ਸ਼ਿਵਮ (22) ਅਤੇ ਹਿਮਾਂਸ਼ੂ (19) ਸੜ ਗਏ। ਚੌਬੇ ਨੇ ਕਿਹਾ ਕਿ ਮੁੱਢਲੀ ਸਹਾਇਤਾ ਤੋਂ ਬਾਅਦ ਉਨ੍ਹਾਂ ਨੂੰ ਬਿਹਤਰ ਇਲਾਜ ਲਈ ਦਿੱਲੀ ਦੇ ਸਫਦਰਜੰਗ ਹਸਪਤਾਲ ਰੈਫਰ ਕਰ ਦਿੱਤਾ ਗਿਆ ਅਤੇ ਸਾਰਿਆਂ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਚਨਾ ਮਿਲਣ ਤੋਂ ਬਾਅਦ ਫਾਇਰ ਵਿਭਾਗ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਅੱਗ 'ਤੇ ਕਾਬੂ ਪਾ ਲਿਆ ਗਿਆ।
ਪੜ੍ਹੋ ਇਹ ਵੀ : ਮਹਿੰਗਾ ਹੋਇਆ LPG ਗੈਸ ਸਿਲੰਡਰ, ਤਿਉਹਾਰਾਂ 'ਤੇ ਲੱਗਾ ਵੱਡਾ ਝਟਕਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਡਿਜੀਟਲ ਡੈਮੋਕਰੇਸੀ ਜਾਂ ਸਾਈਬਰ ਧੋਖਾਧੜੀ? ਜਾਣੋ ਕਿਵੇਂ ਚੋਰੀ ਹੋ ਰਹੀ ਤੁਹਾਡੀ ਸੰਵੇਦਨਸ਼ੀਲ ਜਾਣਕਾਰੀ !
NEXT STORY