ਲਖਨਊ : ਉੱਤਰ ਪ੍ਰਦੇਸ਼ ਦੇ ਕਈ ਸ਼ਹਿਰਾਂ ਵਿੱਚ ਪੈਟਰੋਲ-ਡੀਜ਼ਲ ਅਤੇ ਐਲਪੀਜੀ (LPG) ਦੀ ਕਿੱਲਤ ਦੀਆਂ ਅਫਵਾਹਾਂ ਦੇ ਵਿਚਕਾਰ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਜਨਤਾ ਨੂੰ ਵੱਡਾ ਭਰੋਸਾ ਦਿੱਤਾ ਹੈ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਰਸੋਈ ਗੈਸ ਸਿਲੰਡਰ ਲੈਣ ਲਈ ਏਜੰਸੀਆਂ ਦੇ ਬਾਹਰ ਲਾਈਨਾਂ ਲਗਾਉਣ ਦੀ ਕੋਈ ਲੋੜ ਨਹੀਂ ਹੈ, ਸਿਲੰਡਰ ਨਿਰਧਾਰਿਤ ਸਮੇਂ 'ਤੇ ਤੁਹਾਡੇ ਘਰ ਪਹੁੰਚ ਜਾਵੇਗਾ।
ਮੁੱਖ ਮੰਤਰੀ ਯੋਗੀ ਵੀਰਵਾਰ ਨੂੰ ਗੋਰਖਪੁਰ ਉਦਯੋਗਿਕ ਵਿਕਾਸ ਅਥਾਰਟੀ (GIDA) ਖੇਤਰ ਵਿੱਚ ਇੱਕ ਸਾਫਟਵੇਅਰ ਟੈਕਨਾਲੋਜੀ ਪਾਰਕ ਦੇ ਉਦਘਾਟਨ ਮੌਕੇ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕੁਝ ਲੋਕ ਅਫਵਾਹਾਂ ਫੈਲਾ ਕੇ ਰਾਜ ਦਾ ਮਾਹੌਲ ਖਰਾਬ ਕਰਨਾ ਅਤੇ ਅਵਿਵਸਥਾ ਫੈਲਾਉਣਾ ਚਾਹੁੰਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਅਫਵਾਹਾਂ 'ਤੇ ਧਿਆਨ ਨਾ ਦੇਣ ਅਤੇ ਜਦੋਂ ਲੋੜ ਹੋਵੇ ਉਦੋਂ ਹੀ ਪੈਟਰੋਲ-ਡੀਜ਼ਲ ਲੈਣ ਜਾਣ।
ਸੀਐਮ ਨੇ ਕਿਹਾ ਕਿ ਸਰਕਾਰ ਨੇ ਸਾਰੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਗੈਸ ਸਿਲੰਡਰਾਂ ਦੀ ਹੋਮ ਡਿਲੀਵਰੀ ਪਹਿਲਾਂ ਵਾਂਗ ਹੀ ਜਾਰੀ ਰੱਖੀ ਜਾਵੇ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਪਹਿਲਾਂ ਕਿਸੇ ਦੇ ਘਰ ਸਿਲੰਡਰ ਇਕ ਮਹੀਨਾ ਚੱਲਦਾ ਸੀ, ਤਾਂ ਅੱਜ ਉਹ ਪੰਜਵੇਂ-ਛੇਵੇਂ ਦਿਨ ਹੀ ਸਿਲੰਡਰ ਲੈਣ ਕਿਉਂ ਪਹੁੰਚ ਰਿਹਾ ਹੈ? ਉਨ੍ਹਾਂ ਲੋਕਾਂ ਨੂੰ ਧੀਰਜ ਰੱਖਣ ਅਤੇ ਆਪਣੀ ਵਾਰੀ ਦੀ ਉਡੀਕ ਕਰਨ ਲਈ ਕਿਹਾ।
ਈਰਾਨ-ਅਮਰੀਕਾ ਅਤੇ ਇਜ਼ਰਾਈਲ ਜੰਗ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਪੂਰੀ ਦੁਨੀਆ ਇਸ ਸੰਕਟ ਕਾਰਨ ਪ੍ਰਭਾਵਿਤ ਹੈ। ਹਾਲਾਂਕਿ, ਉਨ੍ਹਾਂ ਭਰੋਸਾ ਦਿੱਤਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਭਾਰਤ ਸੁਰੱਖਿਅਤ ਹੈ ਅਤੇ ਵਿਕਾਸ ਦੀ ਰਾਹ 'ਤੇ ਅੱਗੇ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਚੁਣੌਤੀ ਦੇ ਸਮੇਂ ਸਰਕਾਰ ਨਾਲ ਕਦਮ ਨਾਲ ਕਦਮ ਮਿਲਾ ਕੇ ਚੱਲਣਾ ਹੀ ਸੱਚੀ ਰਾਸ਼ਟਰਭਗਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨਰਾਤਿਆਂ ਅਤੇ ਰਾਮ ਨੌਮੀ ਦੀ ਵਧਾਈ ਦਿੰਦਿਆਂ ਲੋਕਾਂ ਨੂੰ ਸੰਜਮ ਅਤੇ ਸਹਿਯੋਗ ਬਣਾਈ ਰੱਖਣ ਦੀ ਅਪੀਲ ਕੀਤੀ।
ਸੀਨੀਅਰ ਰਾਜਦੂਤ ਪੀ. ਕੁਮਾਰਨ ਬਰਤਾਨੀਆ 'ਚ ਭਾਰਤ ਦੇ ਨਵੇਂ ਉੱਚ ਕਮਿਸ਼ਨਰ ਨਿਯੁਕਤ
NEXT STORY