ਨੈਸ਼ਨਲ ਡੈਸਕ- ਆਂਧਰਾ ਪ੍ਰਦੇਸ਼ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਡਾ. ਬੀ.ਆਰ. ਅੰਬੇਡਕਰ ਕੋਨਾਸੀਮਾ ਜ਼ਿਲ੍ਹੇ ਦੇ ਇਰੂਸੁਮੰਡਾ ਪਿੰਡ ਵਿੱਚ ਇੱਕ ਓ.ਐੱਨ.ਜੀ.ਸੀ. ਖੂਹ ਵਿੱਚ ਜ਼ੋਰਦਾਰ ਧਮਾਕਾ ਹੋਣ ਤੋਂ ਬਾਅਦ ਵੱਡੇ ਪੱਧਰ 'ਤੇ ਗੈਸ ਲੀਕ ਹੋਣ ਲੱਗ ਪਈ ਹੈ।
ਇਸ ਜ਼ੋਰਦਾਰ ਧਮਾਕੇ ਤੋਂ ਬਾਅਦ ਅੱਗ ਦੀਆਂ ਉੱਚੀਆਂ ਲਪਟਾਂ ਉੱਠੀਆਂ ਅਤੇ ਪੂਰੇ ਪਿੰਡ ਵਿੱਚ ਕੱਚੇ ਤੇਲ ਅਤੇ ਗੈਸ ਦੀ ਸੰਘਣੀ ਧੁੰਦ ਫੈਲ ਗਈ, ਜਿਸ ਕਾਰਨ ਵਿਜ਼ੀਬਿਲਟੀ ਬਹੁਤ ਘਟ ਗਈ ਅਤੇ ਪਿੰਡ ਵਾਸੀਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
STORY | Gas leak at ONGC well in Andhra's Konaseema triggers fire; no casualties
A gas pipeline leakage at a well in Dr B R Ambedkar Konaseema district, operated by ONGC’s production contractor Deep Industries Ltd, caught fire on Monday.
READ: https://t.co/uyUcEGlAf0 pic.twitter.com/hq95bctjse
— Press Trust of India (@PTI_News) January 5, 2026
ਇਸ ਹਾਦਸੇ ਮਗਰੋਂ ਪ੍ਰਸ਼ਾਸਨ ਨੇ ਨੇੜਲੇ ਇਲਾਕਿਆਂ ਨੂੰ ਖਾਲੀ ਕਰਵਾਉਣ ਦੇ ਹੁਕਮ ਦਿੱਤੇ ਹਨ ਅਤੇ 3 ਪਿੰਡਾਂ ਵਿੱਚ ਬਿਜਲੀ ਅਤੇ ਗੈਸ ਦੀ ਸਪਲਾਈ ਬੰਦ ਕਰ ਦਿੱਤੀ ਗਈ ਹੈ। ਸਥਾਨਕ ਲੋਕਾਂ ਨੂੰ ਸੁਰੱਖਿਆ ਵਜੋਂ ਚੁੱਲ੍ਹੇ ਨਾ ਬਾਲਣ ਦੀ ਹਦਾਇਤ ਦਿੱਤੀ ਗਈ ਹੈ।
ਫਿਲਹਾਲ ONGC ਦੀਆਂ ਮਾਹਿਰ ਟੀਮਾਂ, ਫਾਇਰ ਬ੍ਰਿਗੇਡ ਅਤੇ ਪੁਲਸ ਟੀਮਾਂ ਮੌਕੇ 'ਤੇ ਮੌਜੂਦ ਹਨ। ਉਤਪਾਦਨ ਖੂਹ ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਲੀਕ ਨੂੰ ਰੋਕਣ ਲਈ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਹੁਣ ਤੱਕ ਇਸ ਹਾਦਸੇ ਵਿੱਚ ਕਿਸੇ ਦੇ ਜ਼ਖਮੀ ਹੋਣ ਜਾਂ ਮੌਤ ਹੋਣ ਦੀ ਕੋਈ ਖਬਰ ਨਹੀਂ ਮਿਲੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਖੌਫ਼ਨਾਕ ਵਾਰਦਾਤ: ਡਿਊਟੀ 'ਤੇ ਜਾ ਰਹੇ ਰੇਲਵੇ ਮੁਲਾਜ਼ਮ ਦਾ ਚਾਕੂ ਮਾਰ ਕੇ ਕੀਤਾ ਕਤਲ
NEXT STORY