ਜੇਨੇਵਾ, (ਭਾਸ਼ਾ)- ਭਾਰਤ ਨੇ ਹਾਲ ਹੀ ਵਿਚ ਦਸਤਖਤ ਕੀਤੇ ਗਏ ਗਾਜ਼ਾ ਸ਼ਾਂਤੀ ਸਮਝੌਤੇ ਨੂੰ ਪੱਛਮੀ ਏਸ਼ੀਆ ਵਿਚ ਸਥਿਰਤਾ ਵੱਲ ਇਕ ਇਤਿਹਾਸਕ ਕਦਮ ਦੱਸਿਆ ਹੈ।
ਵੀਰਵਾਰ ਪੱਛਮੀ ਏਸ਼ੀਆ ਦੀ ਸਥਿਤੀ ’ਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਤਿਮਾਹੀ ਖੁੱਲ੍ਹੀ ਬਹਿਸ ਵਿਚ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵਿਚ ਭਾਰਤ ਦੇ ਸਥਾਈ ਪ੍ਰਤੀਨਿਧੀ ਅਤੇ ਰਾਜਦੂਤ ਪਾਰਵਤਨੇਨੀ ਹਰੀਸ਼ ਨੇ ਕਿਹਾ ਕਿ ਭਾਰਤ ਦਿਲੋਂ ਚਾਹੁੰਦਾ ਹੈ ਕਿ ਇਕ ਸਥਿਰ ਅਤੇ ਸ਼ਾਂਤੀਪੂਰਨ ਪੱਛਮੀ ਏਸ਼ੀਆ ਦਾ ਸੁਪਨਾ ਸਾਕਾਰ ਹੋਵੇ। ਟਕਰਾਅ ਕਾਰਨ ਮਾਸੂਮ ਨਾਗਰਿਕਾਂ ਦੀ ਜਾਨ ਨਹੀਂ ਜਾਣੀ ਚਾਹੀਦੀ।
ਉਨ੍ਹਾਂ ਕਿਹਾ ਕਿ ਭਾਰਤ ਇਸ ਉਦੇਸ਼ ਲਈ ਯੋਗਦਾਨ ਪਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਹਰੀਸ਼ ਨੇ ਉਮੀਦ ਪ੍ਰਗਟਾਈ ਕਿ ਇਸ ਮਹੀਨੇ ਦੇ ਸ਼ੁਰੂ ਵਿਚ ਸ਼ਰਮ ਅਲ-ਸ਼ੇਖ ਵਿਚ ਹੋਏ ਸ਼ਾਂਤੀ ਸੰਮੇਲਨ ਨਾਲ ਪੈਦਾ ਹੋਈ ਹਾਂ-ਪੱਖੀ ਕੂਟਨੀਤਿਕ ਗਤੀ ਖੇਤਰ ਵਿਚ ਸਥਾਈ ਸ਼ਾਂਤੀ ਵੱਲ ਲੈ ਜਾਵੇਗੀ। ਇਤਿਹਾਸਕ ਸ਼ਾਂਤੀ ਸਮਝੌਤੇ ਦਾ ਸਵਾਗਤ ਕਰਦਿਆਂ ਉਨ੍ਹਾਂ ਨੇ ਅਮਰੀਕਾ, ਖਾਸ ਕਰ ਕੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਭੂਮਿਕਾ ਦੀ ਪ੍ਰਸ਼ੰਸਾ ਕੀਤੀ ਅਤੇ ਮਿਸਰ ਅਤੇ ਕਤਰ ਦੇ ਯੋਗਦਾਨ ਦੀ ਵੀ ਪ੍ਰਸ਼ੰਸਾ ਕੀਤੀ।
ਕੈਬਨਿਟ ਮੰਤਰੀ ਦੀ ਕਾਰ ਹੋਈ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਜਾਨ
NEXT STORY