ਨੈਸ਼ਨਲ ਡੈਸਕ- ਭਾਰਤੀ ਫ਼ੌਜ ਦੇ ਮੁਖੀ ਜਨਰਲ ਉਪੇਂਦਰ ਦਿਵੇਦੀ ਨੇ ਸਾਲਾਨਾ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੱਤੀ ਹੈ ਕਿ ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਸਥਿਤੀ ਵਿੱਚ ਵੱਡਾ ਸੁਧਾਰ ਹੋਇਆ ਹੈ ਅਤੇ ਹੁਣ ਇਹ ਖੇਤਰ ਅੱਤਵਾਦ ਤੋਂ ਸੈਰ-ਸਪਾਟੇ ਵੱਲ ਤੇਜ਼ੀ ਨਾਲ ਵਧ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਸਾਲ 2025 ਦੌਰਾਨ ਭਾਰਤੀ ਹਥਿਆਰਬੰਦ ਬਲਾਂ ਨੇ ਕੁੱਲ 31 ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ, ਜਿਨ੍ਹਾਂ ਚੋਂ 65 ਫੀਸਦੀ ਅੱਤਵਾਦੀ ਪਾਕਿਸਤਾਨੀ ਮੂਲ ਦੇ ਸਨ। ਖਾਸ ਤੌਰ 'ਤੇ, ਪਹਿਲਗਾਮ ਹਮਲੇ ਦੇ ਤਿੰਨ ਮੁੱਖ ਦੋਸ਼ੀਆਂ ਨੂੰ 'ਆਪ੍ਰੇਸ਼ਨ ਮਹਾਦੇਵ' ਤਹਿਤ ਖ਼ਤਮ ਕੀਤਾ ਗਿਆ ਹੈ। ਫ਼ੌਜ ਮੁਖੀ ਨੇ ਦੱਸਿਆ ਕਿ ਹੁਣ ਸਥਾਨਕ ਪੱਧਰ 'ਤੇ ਅੱਤਵਾਦੀਆਂ ਦੀ ਭਰਤੀ ਲਗਭਗ ਖ਼ਤਮ ਹੋ ਚੁੱਕੀ ਹੈ ਅਤੇ ਸਰਗਰਮ ਸਥਾਨਕ ਅੱਤਵਾਦੀਆਂ ਦੀ ਗਿਣਤੀ ਹੁਣ ਸਿਰਫ਼ ਵਿੱਚ ਰਹਿ ਗਈ ਹੈ।
ਜ਼ਿਕਰਯੋਗ ਹੈ ਕਿ ਪਹਿਲਗਾਮ ਹਮਲੇ ਦਾ ਮੂੰਹ-ਤੋੜ ਜਵਾਬ ਦੇਣ ਲਈ ਭਾਰਤੀ ਫ਼ੌਜ ਨੇ 'ਆਪ੍ਰੇਸ਼ਨ ਸਿੰਦੂਰ' ਚਲਾਇਆ ਸੀ। 88 ਘੰਟੇ ਚੱਲੇ ਇਸ ਆਪ੍ਰੇਸ਼ਨ ਦੌਰਾਨ ਪਾਕਿਸਤਾਨ 'ਚ ਅੱਤਵਾਦੀ ਢਾਂਚੇ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ 9 ਵਿੱਚੋਂ 7 ਨਿਸ਼ਾਨੇ ਸਫਲਤਾਪੂਰਵਕ ਤਬਾਹ ਕੀਤੇ ਗਏ।
ਇਹ ਵੀ ਪੜ੍ਹੋ- ਏਅਸਟ੍ਰਾਈਕ ਮਗਰੋਂ ਅਮਰੀਕਾ ਨੇ ਕਰ ਲਿਆ ਇਸ ਦੇਸ਼ 'ਤੇ ਕਬਜ਼ਾ ! ਟਰੰਪ ਨੇ ਖ਼ੁਦ ਨੂੰ ਐਲਾਨ'ਤਾ 'ਰਾਸ਼ਟਰਪਤੀ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਪੁਲਸ ਨੂੰ ਦਿੱਲੀ ਸਪੀਕਰ ਦੀ ਦੋ ਟੁੱਕ: '3 ਦਿਨਾਂ 'ਚ ਦਿਓ ਜਵਾਬ, ਨਹੀਂ ਤਾਂ ਹੋਵੇਗੀ ਕਾਰਵਾਈ'
NEXT STORY