ਚੰਡੀਗੜ੍ਹ (ਅੰਕੁਰ)- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਜਨਵਰੀ ’ਚ ਹੋਣਗੀਆਂ। ਇਸ ਲਈ ਹਰਿਆਣਾ ਸਰਕਾਰ ਨੇ ਤਮਾਮ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਹਰਿਆਣਾ ਦੇ ਗੁਰਦੁਆਰਾ ਚੋਣ ਕਮਿਸ਼ਨਰ ਐੱਚ. ਐੱਸ. ਭੱਲਾ ਨੇ ਦੱਸਿਆ ਕਿ ਲਗਭਗ 2,84, 000 ਸਿੱਖਾਂ ਨੇ ਇਸ ਚੋਣ ਲਈ ਵੋਟਰ ਸੂਚੀ ’ਚ ਆਪਣੇ ਨਾਂ ਰਜਿਸਟਰਡ ਕਰਵਾਏ ਹਨ।
ਭੱਲਾ ਨੇ ਦੱਸਿਆ ਕਿ ਜਿਨ੍ਹਾਂ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵੋਟਰ ਸੂਚੀ ’ਚ ਆਪਣਾ ਨਾਂ ਵੋਟਰ ਵਜੋਂ ਦਰਜ ਨਹੀਂ ਕਰਵਾਇਆ, ਉਹ ਹੁਣ ਵੀ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਚੋਣ ਦੀ ਸਹੀ ਤਾਰੀਖ਼ ਦਾ ਐਲਾਨ ਚੋਣ ਪ੍ਰੋਗਰਾਮ ਜਾਰੀ ਕਰਨ ਸਮੇਂ ਕੀਤਾ ਜਾਵੇਗਾ।
ਵੋਟਰ ਸੂਚੀ ਵਿਚ ਨਾਮ ਸ਼ਾਮਲ ਕਰਨ ਲਈ ਬਿਨੈ-ਪੱਤਰ ਸਬੰਧਤ ਵਾਰਡ ਦੇ ਰਿਟਰਨਿੰਗ ਅਫਸਰ ਕੋਲ ਜਮ੍ਹਾ ਕਰਵਾਇਆ ਜਾ ਸਕਦਾ ਹੈ ਅਤੇ ਉਸ ਤੋਂ ਬਾਅਦ ਚੋਣਾਂ ਮੁਕੰਮਲ ਹੋਣ ਤੱਕ ਸਬੰਧਤ ਡਿਪਟੀ ਕਮਿਸ਼ਨਰ ਨੂੰ ਦਰਖਾਸਤ ਦਿੱਤੀ ਜਾ ਸਕਦੀ ਹੈ।
CM ਨੂੰ ਮਿਲਣ 'ਚ ਲੋਕਾਂ ਨੂੰ ਨਹੀਂ ਆਵੇਗੀ ਕੋਈ ਦਿੱਕਤ, ਜਨਤਕ ਕੀਤੇ ਆਪਣੇ ਸਾਰੇ ਨੰਬਰ
NEXT STORY