ਜੰਮੂ— ਫੌਜ ਮੁਖੀ ਜਨਰਲ ਵਿਪਿਨ ਰਾਵਤ ਨੇ ਸੋਮਵਾਰ ਨੂੰ ਜੰਮੂ-ਕਸ਼ਮੀਰ ਦੇ ਇਲਾਕਿਆਂ ਦਾ ਦੌਰਾ ਕੀਤਾ ਅਤੇ ਸਰਹੱਦ ਖੇਤਰ ਦੇ ਅੰਦਰੂਨੀ ਇਲਾਕਿਆਂ 'ਚ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ। ਰੱਖਿਆ ਬੁਲਾਰੇ ਨੇ ਦੱਸਿਆ ਕਿ ਫੌਜ ਮੁਖੀ ਵਿਪਿਨ ਰਾਵਤ ਨੇ ਪ੍ਰਦੇਸ਼ ਦੇ ਕਈ ਇਲਾਕਿਆਂ ਦੇ ਦੌਰੇ ਦੌਰਾਨ ਸੁਰੱਖਿਆ ਸਥਿਤੀ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਦੱਸਿਆ ਕਿ ਵਾਈਟ ਨਾਈਟ ਕੋਰ ਦੇ ਜਨਰਲ ਅਫਸਰ ਕਮਾਂਡਰ ਇੰਨ ਚੀਫ ਲੈਫਟੀਨੈਂਟ ਜਨਰਲ ਸਰਨਜੀਤ ਸਿੰਘ ਨੇ ਰਾਵਤ ਨੂੰ ਸੁਰੱਖਿਆ ਸਥਿਤੀ ਬਾਰੇ 'ਚ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਉੱਤਰੀ ਕਮਾਨ ਦੇ ਆਰਮੀ ਕਮਾਂਡਰ ਲੈਫਟੀਨੈਂਟ ਜਨਰਲ ਰਣਬੀਰ ਸਿੰਘ ਫੌਜ ਮੁਖੀ ਦੇ ਦੌਰੇ ਦੌਰਾਨ ਉਨ੍ਹਾਂ ਨਾਲ ਸਨ। ਉਨ੍ਹਾਂ ਨੇ ਦੱਸਿਆ ਕਿ ਫੌਜ ਮੁਖੀ ਰਾਈਫਲਮੈਨ ਔਰੰਗਜ਼ੇਬ ਦੇ ਜੱਦੀ ਪਿੰਡ ਸਲਾਨੀ ਵੀ ਗਏ ਅਤੇ ਮ੍ਰਿਤਕ ਜਵਾਨ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਬੁਲਾਰੇ ਨੇ ਦੱਸਿਆ ਕਿ ਫੌਜ ਮੁਖੀ ਨੇ ਸ਼ਹੀਦ ਔਰੰਗਜ਼ੇਬ ਦੇ ਪਰਿਵਾਰ ਨੂੰ ਭਰੋਸਾ ਦਵਾਇਆ ਕਿ ਭਾਰਤ ਦੇ ਇਸ ਵੀਰ ਸਪੂਤ ਦੀ ਕੁਰਬਾਨੀ ਬੇਕਾਰ ਨਹੀਂ ਜਾਵੇਗੀ ਅਤੇ ਫੌਜ ਮੁਖੀ ਇਸ ਤੋਂ ਬਾਅਦ ਇਲਾਕਿਆਂ 'ਚ ਗਏ। ਜਿਸ ਦੌਰਾਨ ਉਨ੍ਹਾਂ ਨੇ ਫੌਜ ਦੇ ਜਵਾਨਾਂ ਨਾਲ ਗੱਲਬਾਤ ਕੀਤੀ ਅਤੇ ਸੇਵਾਵਾਂ ਲਈ ਉਨ੍ਹਾਂ ਦੀ ਤਾਰੀਫ ਕੀਤੀ।
ਕਾਂਗਰਸ ਵਿਧਾਇਕ ਨੇ ਭਾਜਪਾ ਆਗੂਆਂ ਨੂੰ ਮਾਰਨ ਦੀ ਕਹੀ ਗੱਲ
NEXT STORY