ਨੈਸ਼ਨਲ ਡੈਸਕ- ਅੱਜ ਲੱਦਾਖ 'ਚ ਹਜ਼ਾਰਾਂ ਨੌਜਵਾਨ ਤੇ ਵਿਦਿਆਰਥੀ (GenZ) ਲੱਦਾਖ ਨੂੰ ਪੂਰਨ ਸੂਬੇ ਦਾ ਦਰਜਾ ਦੇਣ ਦੀ ਮੰਗ ਲੈ ਕੇ ਸੜਕਾਂ 'ਤੇ ਉਤਰ ਆਏ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦਾ ਇਕ ਗੁੱਟ ਹਿੰਸਕ ਹੋ ਗਿਆ, ਜਿਸ ਨੇ ਲੇਹ ਸਥਿਤ ਭਾਜਪਾ ਦਫ਼ਤਰ ਨੂੰ ਅੱਗ ਲਗਾ ਦਿੱਤੀ ਤੇ ਬਾਹਰ ਖੜ੍ਹੇ ਇਕ ਵਾਹਨ ਨੂੰ ਵੀ ਅੱਗ ਦੇ ਹਵਾਲੇ ਕਰ ਦਿੱਤਾ, ਜਿਸ ਕਾਰਨ ਵਾਧੂ ਫੋਰਸਾਂ ਨੂੰ ਪ੍ਰਭਾਵਿਤ ਇਲਾਕਿਆਂ 'ਚ ਤਾਇਨਾਤ ਕਰਨਾ ਪਿਆ।
ਬੁੱਧਵਾਰ ਸਵੇਰ ਤੋਂ ਹੀ ਨੌਜਵਾਨ, ਜਿਨ੍ਹਾਂ ਦੀ ਅਗਵਾਈ ਸੋਨਮ ਵਾਂਗਚੁਕ ਕਰ ਰਹੇ ਸਨ, ਸੜਕਾਂ 'ਤੇ ਉਤਰ ਆਏ ਤੇ ਲੱਦਾਖ ਨੂੰ ਪੂਰਨ ਸੂਬੇ ਦੀ ਮੰਗ ਕਰਦੇ ਹੋਏ ਪ੍ਰਦਰਸ਼ਨ ਕਰਨ ਲੱਗੇ। ਇਸ ਦੌਰਾਨ ਹਿੰਸਕ ਹੋਏ ਇਕ ਧੜੇ ਨੇ ਲੇਹ ਸਥਿਤ ਭਾਜਪਾ ਦੇ ਦਫ਼ਤਰ ਨੂੰ ਅੱਗ ਲਗਾ ਦਿੱਤੀ, ਜਿਸ ਮਗਰੋਂ ਇਮਾਰਤ 'ਚੋਂ ਧੂੰਆਂ ਨਿਕਲਣ ਲੱਗਾ ਤੇ ਇਸ ਦੀਆਂ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।
ਜ਼ਿਕਰਯੋਗ ਹੈ ਕਿ ਇਨ੍ਹਾਂ ਪ੍ਰਦਰਸ਼ਨਾਂ ਦੀ ਅਗਵਾਈ ਸੋਨਮ ਵਾਂਗਚੁਕ ਕਰ ਰਹੇ ਹਨ, ਜਿਨ੍ਹਾਂ ਨੇ ਕੇਂਦਰੀ ਸ਼ਾਸਤ ਪ੍ਰਦੇਸ਼ ਲੱਦਾਖ ਨੂੰ ਪੂਰਨ ਸੂਬੇ ਦਾ ਦਰਜਾ ਦੇਣ ਦੀ ਮੰਗ ਕਰਦਿਆਂ 10 ਸਤੰਬਰ ਤੋਂ 35 ਦਿਨਾਂ ਤੱਕ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਸੀ। ਇਸ ਦੌਰਾਨ ਉਨ੍ਹਾਂ ਦੇ ਕਈ ਸਾਥੀ ਵੀ ਭੁੱਖ ਹੜਤਾਲ 'ਤੇ ਬੈਠੇ ਸਨ, ਜਿਨ੍ਹਾਂ 'ਚੋਂ ਕਈਆਂ ਦੀ ਹਾਲਤ ਖ਼ਰਾਬ ਹੋ ਗਈ ਤੇ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਉਣਾ ਪਿਆ।
ਇਨ੍ਹਾਂ ਪ੍ਰਦਰਸ਼ਨਾਂ ਦੌਰਾਨ ਹੋਈਆਂ ਹਿੰਸਕ ਝੜਪਾਂ 'ਚ ਹੁਣ ਤੱਕ ਕੁਝ ਲੋਕਾਂ ਦੀ ਮੌਤ ਦੀ ਵੀ ਖ਼ਬਰ ਸਾਹਮਣੇ ਆ ਰਹੀ ਹੈ, ਜਦਕਿ ਕਈ ਹੋਰ ਜ਼ਖ਼ਮੀ ਵੀ ਹੋਏ ਹਨ। ਸਥਿਤੀ ਬੇਕਾਬੂ ਹੁੰਦਿਆਂ ਦੇਖ ਸੋਨਮ ਵਾਂਗਚੁਕ ਨੇ ਆਪਣੀ ਭੁੱਖ ਹੜਤਾਲ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਹੈ ਤੇ ਉਨ੍ਹਾਂ ਬਾਕੀ ਪ੍ਰਦਰਸ਼ਨਕਾਰੀਆਂ ਨੂੰ ਵੀ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ- NEET 'ਚ 99.99 ਫ਼ੀਸਦੀ ਅੰਕ ! ਲੈਣ ਜਾਣਾ ਸੀ ਦਾਖ਼ਲਾ, ਫ਼ਿਰ ਵੀ ਗਲ਼ੇ ਲਾ ਲਈ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ! ਜਾਣੋਂ ਕਾਰਨ ਤੇ ਕਦੋਂ ਤਕ ਨਹੀਂ ਮਿਲੇਗੀ ਰੈਸਟ
NEXT STORY