ਬਰੇਲੀ – ਉੱਤਰ ਪ੍ਰਦੇਸ਼ ਦੇ ਬਰੇਲੀ ’ਚ ਇਕ ਨਾਬਲਗਾ ਦਾ ਉਸ ਦਾ ਹਮਉਮਰ ਗੁਆਂਢੀ ਵਿਆਹ ਦਾ ਝਾਂਸਾ ਦੇ ਕੇ ਇਕ ਸਾਲ ਤੱਕ ਸਰੀਰਕ ਸ਼ੋਸ਼ਣ ਕਰਦਾ ਰਿਹਾ। ਲੜਕੀ ਦੇ 3 ਮਹੀਨੇ ਦੀ ਗਰਭਵਤੀ ਹੋਣ ’ਤੇ ਮਾਮਲਾ ਖੁੱਲ੍ਹਿਆ ਤਾਂ ਬੇਟੀ ਦੇ ਪਿਤਾ ਨੇ ਦੋਸ਼ੀ ਸਮੇਤ 9 ਲੋਕਾਂ ਵਿਰੁੱਧ ਫਰੀਦਪੁਰ ਥਾਣੇ ’ਚ ਰਿਪੋਰਟ ਦਰਜ ਕਰਵਾਈ। ਐਤਵਾਰ ਨੂੰ ਇਸ ਮਾਮਲੇ ਨੂੰ ਲੈ ਕੇ ਪੰਚਾਇਤ ਹੋਈ। ਇਸ ’ਚ ਨਾਬਲਗਾ ਦੇ ਪਰਿਵਾਰ ਨੂੰ ਉਸ ਦਾ ਗਰਭਪਾਤ ਕਰਵਾਉਣ ਦਾ ਫਰਮਾਨ ਸੁਣਾਇਆ ਗਿਆ ਅਤੇ ਕਿਹਾ ਗਿਆ ਕਿ ਜੇ ਉਹ ਗਰਭਪਾਤ ਕਰਵਾ ਦੇਣਗੇ ਤਾਂ ਬਾਲਗ ਹੋਣ ’ਤੇ ਦੋਵਾਂ ਦਾ ਵਿਆਹ ਕਰਵਾ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ- ਫਲ ਵੇਚ ਰਹੀ ਸੀ 5ਵੀਂ ਕਲਾਸ ਦੀ ਬੱਚੀ, ਸ਼ਖਸ ਨੇ ਸਵਾ ਲੱਖ ਰੁਪਏ 'ਚ ਖਰੀਦੇ 12 ਅੰਬ
ਦੱਸਿਆ ਜਾਂਦਾ ਹੈ ਕਿ ਲੜਕੀ ਦਾ ਪਰਿਵਾਰ ਇਸ ਗੱਲ ’ਤੇ ਸਹਿਮਤ ਹੈ ਪਰ ਉਨ੍ਹਾਂ ਨੂੰ ਡਰ ਹੈ ਕਿ ਜੇ ਬਾਅਦ ’ਚ ਵਿਆਹ ਨਹੀਂ ਕਰਵਾਇਆ ਤਾਂ ਕੀ ਹੋਵੇਗਾ। ਜਦ ਇਹ ਪਰਿਵਾਰ ਥਾਣੇ ਪਹੁੰਚਿਆ ਤਾਂ ਉਥੇ ਇਕ ਪੁਲਸ ਅਧਿਕਾਰੀ ਨੇ ਉਨ੍ਹਾਂ ਨਾਲ ਗਲਤ ਵਿਵਹਾਰ ਕੀਤਾ। ਫਰੀਦਪੁਰ ਦੇ ਉੱਚ ਅਧਿਕਾਰੀ ਰਾਜਕੁਮਾਰ ਮਿਸ਼ਰ ਨੇ ਦੱਸਿਆ ਕਿ ਪਿੰਡ ਦੀ ਪੰਚਾਇਤ ਗੈਰ-ਕਾਨੂੰਨੀ ਹੈ। ਇਸ ਮਾਮਲੇ ’ਚ ਕਿਸੇ ਕੀਮਤ ’ਤੇ ਸਮਝੌਤਾ ਨਹੀਂ ਹੋ ਸਕਦਾ ਹੈ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਪੁੱਤ ਨੇ ਮਾਂ-ਬਾਪ 'ਤੇ ਕੀਤਾ ਚਾਕੂ ਨਾਲ ਹਮਲਾ, ਪਿਤਾ ਦੀ ਮੌਤ, ਮਾਂ ਗੰਭੀਰ ਜ਼ਖਮੀ
NEXT STORY