ਨਵੀਂ ਦਿੱਲੀ (ਵਾਰਤਾ)- ਉੱਤਰ ਭਾਰਤ ਦੇ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਕੁਝ ਹਿੱਸਿਆਂ 'ਚ ਅਗਲੇ 2 ਦਿਨਾਂ ਤੱਕ ਕੜਾਕੇ ਦੀ ਠੰਡ ਪੈਣ ਦੇ ਆਸਾਰ ਹਨ। ਭਾਰਤੀ ਮੌਸਮ ਵਿਗਿਆਨ ਵਿਭਾਗ (ਆਈ.ਐੱਮ.ਡੀ.) ਨੇ ਆਪਣੇ ਬੁਲੇਟਿਨ 'ਚ ਇਹ ਜਾਣਕਾਰੀ ਦਿੱਤੀ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ ਤਿੰਨ ਦਿਨਾਂ ਦੌਰਾਨ ਉੱਤਰ ਪੱਛਮੀ ਅਤੇ ਪੂਰਬੀ ਭਾਰਤ ਦੇ ਮੈਦਾਨੀ ਇਲਾਕਿਆਂ ਦੇ ਕੁਝ ਹਿੱਸਿਆਂ 'ਚ ਬਹੁਤ ਸੰਘਣੀ ਧੁੰਦ ਪੈਣ ਅਤੇ ਉਸ ਤੋਂ ਬਾਅਦ ਹੌਲੀ-ਹੌਲੀ ਘੱਟ ਹੋਣ ਦੀ ਸੰਭਾਵਨਾ ਹੈ। ਉੱਥੇ ਹੀ ਦਿੱਲੀ-ਐੱਨ.ਸੀ.ਆਰ. 'ਚ ਵੀ ਠੰਡ ਦਾ ਪ੍ਰਕੋਪ ਹੋਰ ਤੇਜ਼ ਹੋਣ ਵਾਲਾ ਹੈ, ਕਿਉਂਕ ਇੱਥੇ ਅਗਲੇ ਕੁਝ ਦਿਨਾਂ 'ਚ ਮੀਂਹ ਪੈਣ ਵਾਲੇ ਹਨ। ਮੀਂਹ ਕਾਰਨ ਇੱਥੇ ਸਰਦ ਮੌਸਮ ਹੋਰ ਵੀ ਜ਼ਿਆਦਾ ਸਰਦ ਰੂਪ ਲੈ ਲਵੇਗਾ। ਮੀਂਹ ਨਾਲ ਤੇਜ਼ ਠੰਡੀਆਂ ਹਵਾਵਾਂ ਭਿਆਨਕ ਠੰਡ ਕਰਨਗੀਆਂ। ਨਿੱਜੀ ਮੌਸਮ ਭਵਿੱਖਬਾਣੀ ਏਜੰਸੀ ਸਕਾਈਮੇਟ ਦਾ ਕਹਿਣਾ ਹੈ ਕਿ ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਸੰਭਾਵਿਤ ਗਤੀਵਿਧੀ ਦੇ ਅਧੀਨ ਉੱਤਰੀ ਰਾਜਸਥਾਨ, ਹਰਿਆਣਾ ਅਤੇ ਪੰਜਾਬ ਦੇ ਕੁਝ ਹਿੱਸਿਆਂ 'ਚ ਗੰਭੀਰ ਸ਼ੀਤ ਲਹਿਰ ਜਾਰੀ ਰਹਿ ਸਕਦੀ ਹੈ। ਉੱਤਰ ਪ੍ਰਦੇਸ਼ 'ਚ ਤਾਂ ਕੋਲਡ ਡੇਅ ਦੀ ਸਥਿਤੀ ਬਣ ਸਕਦੀ ਹੈ। ਏਜੰਸੀ ਦਾ ਕਹਿਣਾ ਹੈ ਕਿ ਪੂਰਬੀ ਰਾਜਸਥਾਨ 'ਚ ਇਕ ਜਾਂ 2 ਥਾਵਾਂ 'ਤੇ ਸ਼ੀਤ ਲਹਿਰ ਦੀ ਸਥਿਤੀ ਸੰਭਵ ਹੈ।
ਇਹ ਵੀ ਪੜ੍ਹੋ : ਠੰਡ ਕਾਰਨ ਸਕੂਲਾਂ 'ਚ ਮੁੜ ਛੁੱਟੀਆਂ ਦਾ ਐਲਾਨ, ਇਸ ਤਾਰੀਖ਼ ਤੱਕ ਰਹਿਣਗੇ ਬੰਦ
ਦਿੱਲੀ-ਐੱਨ.ਸੀ.ਆਰ. ਦੇ ਮੌਸਮ ਦੀ ਗੱਲ ਕਰੀਏ ਤਾਂ ਉਸ ਦਾ ਕਹਿਣਾ ਹੈ ਕਿ ਵੀਰਵਾਰ ਦਿੱਲੀ ਲਈ ਬਹੁਤ ਜ਼ਿਆਦਾ ਸਰਦ ਰਿਹਾ। ਇੱਥੇ ਸਫ਼ਦਰਜੰਗ ਖੇਤਰ 'ਚ ਵੱਧ ਤੋਂ ਵੱਧ ਤਾਪਮਾਨ 12.5 ਡਿਗਰੀ ਸੈਲਸੀਅਸ ਰਿਹਾ ਤਾਂ ਘੱਟੋ-ਘੱਟ ਤਾਪਮਾਨ ਵੀ 7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਏਜੰਸੀ ਦੇ ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਦਿੱਲੀ-ਐੱਨ.ਸੀ.ਆਰ. ਦੇ ਲੋਕ ਜਮ੍ਹਾ ਦੇਣ ਵਾਲੀ ਸਰਦੀ ਲਈ ਤਿਆਰ ਹੋ ਜਾਣ। 9 ਜਨਵਰੀ ਨੂੰ ਦਿੱਲੀ ਅਤੇ ਉਸ ਦੇ ਨੇੜੇ-ਤੇੜੇ ਦੇ ਇਲਾਕਿਆਂ 'ਚ ਮੀਂਹ ਪਵੇਗਾ। ਇਸ ਨਾਲ 11 ਜਨਵਰੀ ਦੇ ਬਾਅਦ ਹੀ ਰਾਹਤ ਮਿਲਣ ਦੀ ਉਮੀਦ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Boss ਨੇ ਆਪਣੇ ਮੁਲਾਜ਼ਮਾਂ ਨੂੰ ਕੰਪਨੀ 'ਚ ਬਣਾਇਆ ਹਿੱਸੇਦਾਰ, ਤੋਹਫ਼ੇ ਵਜੋਂ ਦਿੱਤੀਆਂ 50 ਨਵੀਂਆਂ ਕਾਰਾਂ
NEXT STORY