ਨਵੀਂ ਦਿੱਲੀ (ਭਾਸ਼ਾ)- ਦਿੱਲੀ ਮਹਿਲਾ ਕਮਿਸ਼ਨ (ਡੀ.ਸੀ.ਡਬਲਿਊ.) ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਬੁੱਧਵਾਰ ਨੂੰ ਦੋਸ਼ ਲਗਾਇਆ ਕਿ ਜਦੋਂ ਤੋਂ ਉਨ੍ਹਾਂ ਨੇ ਫਿਲਮਕਾਰ ਸਾਜਿਦ ਖਾਨ ਨੂੰ ਰਿਐਲਿਟੀ ਸ਼ੋਅ 'ਬਿਗ ਬੌਸ' ਤੋਂ ਬਾਹਰ ਕੱਢਣ ਦੀ ਮੰਗ ਕਰਨ ਲਈ ਕੇਂਦਰ ਨੂੰ ਚਿੱਠੀ ਲਿਖੀ ਹੈ, ਉਦੋਂ ਤੋਂ ਉਨ੍ਹਾਂ ਨੂੰ ਜਬਰ ਜ਼ਿਨਾਹ ਦੀਆਂ ਧਮਕੀਆਂ ਮਿਲ ਰਹੀਆਂ ਹਨ। ਮਾਲੀਵਾਲ ਨੇ ਇਕ ਚਿੱਠੀ ਲਿਖ ਕੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਸੀ ਕਿ ਕਈ ਔਰਤਾਂ ਨੇ 'ਮੀਟੂ' ਦੌਰਾਨ ਸਾਜਿਦ ਖਾਨ ਖ਼ਿਲਾਫ ਜਿਨਸੀ ਸ਼ੋਸ਼ਣ ਦੇ ਦੋਸ਼ ਲਗਾਏ ਸਨ।
ਮਾਲੀਵਾਲ ਨੇ ਦਿੱਲੀ ਦੇ ਸਾਈਬਰ ਅਪਰਾਧ ਸੈੱਲ ਨੂੰ ਸ਼ਿਕਾਇਤ ਕੀਤੀ ਕਿ ਜਦੋਂ ਤੋਂ ਉਨ੍ਹਾਂ ਨੇ ਇਹ ਮਾਮਲਾ ਉਠਾਇਆ ਹੈ, ਉਨ੍ਹਾਂ ਨੂੰ ਸੋਸ਼ਲ ਮੀਡੀਆ ਰਾਹੀਂ ਜਬਰ ਜ਼ਿਨਾਹ ਦੀਆਂ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਪੁਲਸ ਇਸ ਮਾਮਲੇ 'ਚ ਐੱਫ.ਆਈ.ਆਰ. ਦਰਜ ਕਰੇ ਅਤੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰੇ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਓਡੀਸ਼ਾ ਦੇ ਲੋਕ ਚੱਕਰਵਾਤ ਨੂੰ ਲੈ ਕੇ ਅਫ਼ਵਾਹਾਂ ਦੇ ਝਾਂਸੇ ’ਚ ਨਾ ਆਉਣ: IMD
NEXT STORY