ਅਲੀਗੜ੍ਹ- ਸ਼ੁੱਕਰਵਾਰ ਸ਼ਾਮ ਨੂੰ ਬਾਥਰੂਮ 'ਚ ਗੀਜ਼ਰ ਤੋਂ ਗੈਸ ਲੀਕ ਹੋਣ ਕਾਰਨ ਨਹਾਉਂਦੇ ਸਮੇਂ 16 ਸਾਲਾ ਸਕੂਲੀ ਵਿਦਿਆਰਥਣ ਦੀ ਦਮ ਘੁਟਣ ਨਾਲ ਮੌਤ ਹੋ ਗਈ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਘਟਨਾ ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਜ਼ਿਲ੍ਹੇ ਦੀ ਹੈ।
ਵਿਦਿਆਰਥਣ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਉਸ ਦੀ ਮਾਂ ਕੋਲ ਦੀ ਦੁਕਾਨ 'ਤੇ ਗਈ ਸੀ ਅਤੇ ਜਦੋਂ ਉਹ ਵਾਪਸ ਆਈ ਤਾਂ ਉਸ ਨੇ ਦੇਖਿਆ ਕਿ ਬਾਥਰੂਮ ਦਾ ਦਰਵਾਜ਼ਾ ਅਜੇ ਵੀ ਬੰਦ ਸੀ ਅਤੇ ਉਸ ਨੂੰ ਉਸ ਦੀ ਆਵਾਜ਼ ਦਾ ਕੋਈ ਜਵਾਬ ਨਹੀਂ ਮਿਲਿਆ ਤਾਂ ਉਸ ਨੇ ਦਰਵਾਜ਼ਾ ਖੋਲ੍ਹਿਆ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਨਾਬਾਲਗ ਕੁੜੀ ਨੂੰ ਜਵਾਹਰਲਾਲ ਨਹਿਰੂ ਮੈਡੀਕਲ ਕਾਲਜ ਅਤੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੇਜਰੀਵਾਲ ਵਲੋਂ ਵਿਦਿਆਰਥੀਆਂ ਲਈ ਅੰਬੇਡਕਰ ਸਕਾਲਰਸ਼ਿਪ ਦਾ ਐਲਾਨ
NEXT STORY