ਲਖਨਊ— ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਗਾਜ਼ੀਆਬਾਦ ਦੇ ਮੁਰਾਦਨਗਰ ਵਿਚ ਛੱਤ ਡਿੱਗਣ ਕਾਰਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਦੀ ਵਿੱਤੀ ਮਦਦ ਅਤੇ ਬੇਘਰ ਪਰਿਵਾਰਾਂ ਨੂੰ ਰਿਹਾਇਸ਼ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਸਬੰਧਤ ਠੇਕੇਦਾਰਾਂ ਅਤੇ ਇੰਜੀਨੀਅਰਾਂ ਨੂੰ ਨਿਰਮਾਣ ਕਾਰਜਾਂ ਤੋਂ ਸਰਕਾਰੀ ਧਨ ਦੇ ਹੋਏ ਨੁਕਸਾਨ ਦੀ ਭਰਪਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਇਸ ਹਾਦਸੇ ਦੇ ਦੋਸ਼ੀਆਂ ਖ਼ਿਲਾਫ਼ ਰਾਸ਼ਟਰੀ ਸੁਰੱਖਿਆ ਐਕਟ (ਐੱਨ. ਐੱਸ. ਏ.) ਤਹਿਤ ਕਾਰਵਾਈ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ।
ਜ਼ਿਕਰਯੋਗ ਹੈ ਕਿ ਐਤਵਾਰ ਨੂੰ ਤੇਜ਼ ਮੀਂਹ ਦਰਮਿਆਨ ਮੁਰਾਦਨਗਰ ਵਿਚ ਬੰਬਾਮਾਰਗ ’ਤੇ ਸਥਿਤ ਇਕ ਸ਼ਮਸ਼ਾਨਘਾਟ ਕੰਪਲੈਕਸ ਦੀ ਛੱਤ ਅਤੇ ਕੰਧ ਡਿੱਗ ਗਈ। ਘਟਨਾ ਦੇ ਸਮੇਂ ਸ਼ਮਸ਼ਾਨਘਾਟ ’ਚ ਸਸਕਾਰ ਕੀਤਾ ਜਾ ਰਿਹਾ ਸੀ ਅਤੇ ਇਸ ਦੌਰਾਨ ਉੱਥੇ ਇਕੱਠੇ ਹੋਏ 40 ਤੋਂ ਵੱਧ ਲੋਕ ਮਲਬੇ ਹੇਠਾਂ ਦੱਬੇ ਗਏ। ਹਾਦਸੇ ਵਿਚ 25 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖਮੀ ਹੋ ਗਏ। ਪੁਲਸ ਨੇ ਇਸ ਮਾਮਲੇ ਵਿਚ ਨਿਹਾਰਿਕਾ ਸਿੰਘ, ਜੂਨੀਅਰ ਇੰਜੀਨੀਅਰ ਸੀ. ਪੀ. ਸਿੰਘ ਅਤੇ ਸੁਪਰਵਾਈਜ਼ਰ ਆਸ਼ੀਸ਼, ਨਗਰ ਪਾਲਿਕਾ ਦੇ ਕਾਰਜਸਾਧਕ ਅਫ਼ਸਰ ਸਣੇ ਤਿੰਨ ਲੋਕਾਂ ਨੂੰ ਗਿ੍ਰਫ਼ਤਾਰ ਕੀਤਾ ਹੈ। ਅੱਜ ਠੇਕੇਦਾਰ ਅਜੇ ਤਿਆਗੀ ਨੂੰ ਵੀ ਗਿ੍ਰਫ਼ਤਾਰ ਕਰ ਲਿਆ ਗਿਆ ਹੈ, ਜਿਸ ਨੂੰ ਪੁਲਸ ਨੇ ਫੜਨ ਲਈ 25,000 ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਸੀ।
8ਵੀਂ ਤੋਂ ਲੈ ਕੇ 12ਵੀਂ ਤੱਕ ਦੇ ਵਿਦਿਆਰਥੀਆਂ ਨੂੰ ਮੁਫ਼ਤ ਟੈਬਲੇਟ ਦੇਵੇਗੀ ਖੱਟੜ ਸਰਕਾਰ
NEXT STORY