ਨਵੀਂ ਦਿੱਲੀ- ਚਾਰ ਮਹੀਨੇ ਪਹਿਲਾਂ ਕਾਂਗਰਸ ਨੂੰ ਅਲਵਿਦਾ ਕਹਿ ਚੁੱਕੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਦੇ ਫਿਰ ਤੋਂ ਪਾਰਟੀ ਨਾਲ ਜੁੜਣ ਦੀ ਚਰਚਾ ਸ਼ੁਰੂ ਹੋ ਗਈ ਹੈ। ਹਾਲਾਂਕਿ ਉਹ ਅਕਤੂਬਰ ’ਚ ਆਪਣੇ ਨਵੇਂ ਸਿਆਸੀ ਸੰਗਠਨ ਡੈਮੋਕ੍ਰੇਟਿਕ ਆਜ਼ਾਦ ਪਾਰਟੀ ਦਾ ਐਲਾਨ ਕਰ ਚੁੱਕੇ ਹਨ ਪਰ ਰਾਹੁਲ ਦੀ ਭਾਰਤ ਜੋੜੋ ਯਾਤਰਾ ਦੇ ਕਸ਼ਮੀਰ ਪਹੁੰਚਣ ਤੋਂ ਪਹਿਲਾਂ ਪਾਰਟੀ ਆਪਣੇ ਪੁਰਾਣੇ ਸਾਥੀ ਦੀ ਘਰ ਵਾਪਸੀ ਦੀ ਕੋਸ਼ਿਸ਼ ’ਚ ਜੁੱਟ ਗਈ ਹੈ। ਆਜ਼ਾਦ ਦੀ ਵਾਪਸੀ ਲਈ ਖੁਦ ਪਾਰਟੀ ਦੀ ਸੀਨੀਅਰ ਨੇਤਾ ਅੰਬਿਕਾ ਸੋਨੀ ਗੱਲਬਾਤ ਕਰ ਰਹੀ ਹੈ। ਸੂਤਰਾਂ ਅਨੁਸਾਰ ਅੰਬਿਕਾ ਸੋਨੀ ਨੇ ਆਜ਼ਾਦ ਨਾਲ ਗੱਲਬਾਤ ਕੀਤੀ ਹੈ। ਉਨ੍ਹਾਂ ਨੇ ਆਜ਼ਾਦ ਨੂੰ ਰਾਹੁਲ ਗਾਂਧੀ ਨਾਲ ਵੀ ਗੱਲਬਾਤ ਕਰਨ ਲਈ ਕਿਹਾ ਹੈ।
ਉੱਧਰ ਸੀਨੀਅਰ ਰਾਜਨੇਤਾ ਅਤੇ ਨਵਗਠਿਤ ‘ਡੈਮੋਕ੍ਰੇਟਿਕ ਪ੍ਰੋਗ੍ਰੈਸਿਵ ਆਜ਼ਾਦ ਪਾਰਟੀ’ ਦੇ ਮੁਖੀ ਗੁਲਾਮ ਨਬੀ ਆਜ਼ਾਦ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕਾਂਗਰਸ ਵਿਚ ਪਰਤਣ ਦਾ ਕੋਈ ਇਰਾਦਾ ਨਹੀਂ ਹੈ। ਆਜ਼ਾਦ ਨੇ ਇਸ ਸਾਲ ਦੀ ਸ਼ੁਰੂਆਤ ਵਿਚ ਕਾਂਗਰਸ ਦੇ ਨਾਲ ਆਪਣੇ 52 ਸਾਲ ਪੁਰਾਣੇ ਰਿਸ਼ਤੇ ਨੂੰ ਤੋੜ ਦਿੱਤਾ ਸੀ। ਸਾਬਕਾ ਕੇਂਦਰੀ ਮੰਤਰੀ ਅਤੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਰਹਿ ਚੁੱਕੇ ਤਜਰਬੇਕਾਰ ਰਾਜਨੇਤਾ ਨੇ ਕਿਹਾ ਕਿ ਪੁਰਾਣੀ ਪਾਰਟੀ ਵਿਚ ਉਨ੍ਹਾਂ ਦੀ ਵਾਪਸੀ ਦਾ ਸੁਝਾਅ ਕਾਂਗਰਸ ਵਿਚ ਕੁਝ ਨਿਹਿੱਤ ਸਵਾਰਥ ਵਾਲੇ ਨੇਤਾਵਾਂ ਵਲੋਂ ਦਿੱਤਾ ਗਿਆ ਹੈ ਅਤੇ ਇਸ ਵਿਚ ਕੋਈ ਸੱਚਾਈ ਨਹੀਂ ਹੈ।
ਮਕਾਨ 'ਚ ਰੱਖੇ ਪਟਾਕਿਆਂ ਕਾਰਨ ਹੋਇਆ ਜ਼ਬਰਦਸਤ ਧਮਾਕਾ, 4 ਲੋਕਾਂ ਦੀ ਮੌਤ
NEXT STORY