ਬੈਗੂਸਰਾਏ- ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਇਕ ਵਿਵਾਦਿਤ ਟਿੱਪਣੀ ਕਰਦੇ ਹੋਏ ਸ਼ਨੀਵਾਰ ਨੂੰ ਆਪਣੇ ਲੋਕ ਸਭਾ ਖੇਤਰ ਬੇਗੂਸਰਾਏ ਦੇ ਲੋਕਾਂ ਨੂੰ ਕਿਹਾ ਕਿ ਜੇਕਰ ਅਧਿਕਾਰੀ ਉਨ੍ਹਾਂ ਦੀ ਗੱਲ ਨਹੀਂ ਸੁਣਦੇ ਹਨ ਤਾਂ ਉਨ੍ਹਾਂ ਨੂੰ 'ਬਾਂਸ ਨਾਲ ਮਾਰੋ।' ਆਪਣੇ ਬਿਆਨਾਂ ਨੂੰ ਲੈ ਕੇ ਹਮੇਸ਼ਾ ਚਰਚਾ 'ਚ ਰਹਿਣ ਵਾਲੇ ਭਾਜਪਾ ਨੇਤਾ ਅਤੇ ਇਕ ਖੇਤੀ ਸੰਸਥਾ ਵਲੋਂ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰੀ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਹਮੇਸ਼ਾ ਸ਼ਿਕਾਇਤਾਂ ਮਿਲਦੀਆਂ ਹਨ ਕਿ ਅਧਿਕਾਰੀ ਜਨਤਾ ਦੀਆਂ ਸ਼ਿਕਾਇਤਾਂ ਸੁਣਦੇ ਹੀ ਨਹੀਂ ਹਨ।
ਇਹ ਵੀ ਪੜ੍ਹੋ : ਜਦੋਂ ਤੱਕ ਕਾਨੂੰਨ ਰੱਦ ਨਹੀਂ, ਉਦੋਂ ਤੱਕ ਜਾਰੀ ਰਹੇਗਾ ਕਿਸਾਨ ਅੰਦੋਲਨ: ਰਾਕੇਸ਼ ਟਿਕੈਤ
ਸਿੰਘ ਨੇ ਕਿਹਾ,''ਮੈਂ ਉਨ੍ਹਾਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਇੰਨੀ ਛੋਟੀ ਗੱਲ ਲਈ ਮੇਰੇ ਕੋਲ ਕਿਉਂ ਆਉਂਦੇ ਹੋਏ। ਸੰਸਦ ਮੈਂਬਰ, ਵਿਧਾਇਕ, ਪਿੰਡ ਦੇ ਮੁਖੀਆ, ਡੀ.ਐੱਮ., ਐੱਸ.ਡੀ.ਐੱਮ., ਬੀ.ਡੀ.ਓ. ਇਨ੍ਹਾਂ ਸਾਰਿਆਂ ਦਾ ਕਰਤੱਵ ਜਨਤਾ ਦੀ ਸੇਵਾ ਕਰਨਾ ਹੈ। ਜੇਕਰ ਉਹ ਤੁਹਾਡੀ ਗੱਲ ਨਹੀਂ ਸੁਣਦੇ ਹਨ ਤਾਂ ਦੋਹਾਂ ਹੱਥਾਂ ਨਾਲ ਬਾਂਸ ਚੁੱਕੋ ਅਤੇ ਉਨ੍ਹਾਂ ਦੇ ਸਿਰ 'ਤੇ ਮਾਰ ਦਿਓ।'' ਉਨ੍ਹਾਂ ਕਿਹਾ,''ਜੇਕਰ ਇਸ ਨਾਲ ਵੀ ਕੰਮ ਨਹੀਂ ਹੁੰਦਾ ਤਾਂ ਗਿਰੀਰਾਜ ਤੁਹਾਡੇ ਨਾਲ ਹਨ।'' ਕੇਂਦਰੀ ਮੰਤਰੀ ਦੀ ਇਸ ਗੱਲ 'ਤੇ ਸਭਾ 'ਚ ਹਾਜ਼ਰ ਲੋਕਾਂ ਨੇ ਤਾੜੀਆਂ ਵਜਾਈਆਂ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਜਦੋਂ ਤੱਕ ਕਾਨੂੰਨ ਰੱਦ ਨਹੀਂ, ਉਦੋਂ ਤੱਕ ਜਾਰੀ ਰਹੇਗਾ ਕਿਸਾਨ ਅੰਦੋਲਨ: ਰਾਕੇਸ਼ ਟਿਕੈਤ
NEXT STORY