ਜੰਮੂ- ਜੰਮੂ ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੀ ਪੁਲਸ ਟੀਮ ਨੇ ਹਿਮਾਚਲ ਪ੍ਰਦੇਸ਼ ਦੀ ਇਕ ਨਾਬਾਲਗ ਕੁੜੀ ਨਾਲ ਜਬਰ ਜ਼ਿਨਾਹ ਦੇ ਮਾਮਲੇ 'ਚ ਫਰਾਰ ਦੋਸ਼ੀ ਨੂੰ ਲਗਭਗ 5 ਸਾਲਾਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ 2021 'ਚ ਕਿਸ਼ਤਵਾੜ ਪੁਲਸ ਥਾਣੇ 'ਚ ਭਾਰਤੀ ਦੰਡ ਸੰਹਿਤਾ ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੀਆਂ ਸੰਬੰਧਤ ਧਾਰਾਵਾਂ ਦੇ ਅਧੀਨ ਦਰਜ ਐੱਫਆਈਆਰ ਦੇ ਸੰਬੰਧ 'ਚ ਠਕਰਾਈ ਪਿੰਡ ਦਾ ਵਾਸੀ ਦੋਸ਼ੀ ਅਵਤਾਰ ਸਿੰਘ ਲੋੜੀਂਦਾ ਸੀ।
ਅਧਿਕਾਰੀਆਂ ਨੇ ਦੱਸਿਆ ਕਿ ਵਿਸ਼ੇਸ਼ ਸੂਚਨਾਵਾਂ ਦੇ ਆਧਾਰ 'ਤੇ ਪੁਲਸ ਦੀ ਇਕ ਟੀਮ ਨੇ ਹਿਮਾਚਲ ਪ੍ਰਦੇਸ਼ 'ਚ ਇਕ ਸ਼ੱਕੀ ਸਥਾਨ 'ਤੇ ਛਾਪੇਮਾਰੀ ਕੀਤੀ ਅਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ। ਕਿਸ਼ਤਵਾੜ ਦੇ ਸੀਨੀਅਰ ਪੁਲਸ ਸੁਪਰਡੈਂਟ ਨਰੇਸ਼ ਸਿੰਘ ਨੇ ਫਰਾਰ ਦੋਸ਼ੀਆਂ ਨੂੰ ਨਜ਼ਦੀਕੀ ਪੁਲਸ ਥਾਣੇ 'ਚ ਸਰੰਡਰ ਕਰਨ ਦੀ ਚਿਤਾਵਨੀ ਦਿੱਤੀ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਜੋ ਦੋਸ਼ੀ ਨੂੰ ਗ੍ਰਿਫ਼ਤਾਰੀ ਤੋਂ ਬਚਾਉਣ ਕੋਸ਼ਿਸ਼ ਕਰਨਗੇ, ਉਨ੍ਹਾਂ ਖ਼ਿਲਾਫ਼ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀਐੱਨਐੱਸਐੱਸ) ਦੇ ਸੰਬੰਧਤ ਪ੍ਰਬੰਧਾਂ ਦੇ ਅਧੀਨ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਹੁਣ ਬਿਨਾਂ ਕੁਨੈਕਸ਼ਨ ਦੇ ਵੀ ਮਿਲੇਗਾ ਗੈਸ ਸਿਲੰਡਰ! ਕਿੱਲਤ ਵਿਚਾਲੇ ਦਿੱਲੀ ਸਰਕਾਰ ਦਾ ਵੱਡਾ ਫ਼ੈਸਲਾ
NEXT STORY