ਹੈਦਰਾਬਾਦ (ਏਜੰਸੀ)- ਵਿਆਹ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ 23 ਸਾਲਾ ਕੁੜੀ ਦਾ ਉਸ ਦੇ ਪ੍ਰੇਮੀ ਨੇ ਕਤਲ ਕਰ ਦਿੱਤਾ ਅਤੇ ਫਿਰ ਉਸ ਦੀ ਲਾਸ਼ ਨੂੰ ਟਿਕਾਣੇ ਲਗਾਉਣ ਲਈ ਬੋਰੀ 'ਚ ਭਰ ਦਿੱਤਾ। ਪੁਲਸ ਨੇ ਸੋਮਵਾਰ ਨੂੰ ਦੱਸਿਆ ਕਿ ਇਹ ਘਟਨਾ ਐਤਵਾਰ ਰਾਤ ਨੂੰ ਬਾਲਾਪੁਰ ਥਾਣਾ ਖੇਤਰ 'ਚ ਵਾਪਰੀ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਬਿਹਾਰ ਦੀ ਰਹਿਣ ਵਾਲੀ ਕੁੜੀ, ਸਮਾਗਮ ਸਥਾਨਾਂ 'ਤੇ ਵੇਟਰ ਵਜੋਂ ਕੰਮ ਕਰਦੀ ਸੀ, ਜਦੋਂ ਕਿ ਦੋਸ਼ੀ ਇਕ ਮਜ਼ਦੂਰ ਹੈ। ਦੋਵਾਂ ਵਿਚਾਲੇ ਪਿਛਲੇ ਕਰੀਬ ਇਕ ਸਾਲ ਤੋਂ ਪ੍ਰੇਮ ਸੰਬੰਧ ਸਨ। ਕੁੜੀ ਪਿਛਲੇ 2 ਮਹੀਨਿਆਂ ਤੋਂ ਦੋਸ਼ੀ ਦੇ ਘਰ ਰਹਿ ਰਹੀ ਸੀ।
ਸ਼ੁਰੂਆਤੀ ਜਾਂਚ ਦੇ ਆਧਾਰ 'ਤੇ ਅਧਿਕਾਰੀ ਨੇ ਦੱਸਿਆ ਕਿ ਐਤਵਾਰ ਰਾਤ ਦੋਸ਼ੀ ਵੱਲੋਂ ਵਿਆਹ ਕਰਨ ਤੋਂ ਇਨਕਾਰ ਕਰਨ ਤੋਂ ਬਾਅਦ ਐਤਵਾਰ ਰਾਤ ਦੋਵਾਂ ਵਿਚਕਾਰ ਲੜਾਈ ਹੋ ਗਈ। ਇਸ ਤੋਂ ਬਾਅਦ ਦੋਸ਼ੀ ਨੇ ਕੁੜੀ ਨੂੰ ਚਾਕੂ ਮਾਰ ਕੇ ਕਤਲ ਕਰ ਦਿੱਤਾ। ਅਧਿਕਾਰੀ ਨੇ ਦੱਸਿਆ,"ਇਸ ਤੋਂ ਬਾਅਦ ਉਸ ਨੇ ਕੁੜੀ ਦੇ ਹੱਥ-ਪੈਰ ਬੰਨ੍ਹ ਦਿੱਤੇ ਅਤੇ ਉਸ ਦੀ ਲਾਸ਼ ਨੂੰ ਸੁੱਟਣ ਲਈ ਇਕ ਬੋਰੀ 'ਚ ਭਰ ਦਿੱਤਾ।" ਕੁਝ ਸਥਾਨਕ ਲੋਕਾਂ ਨੇ ਪੁਲਸ ਨੂੰ ਸੂਚਿਤ ਕੀਤਾ। ਜਦੋਂ ਪੁਲਸ ਮੌਕੇ 'ਤੇ ਪਹੁੰਚੀ ਤਾਂ ਕਮਰੇ 'ਚ ਖੂਨ ਦੇ ਨਿਸ਼ਾਨ ਨਾਲ ਬੋਰੇ 'ਚ ਬੰਦ ਕੁੜੀ ਦੀ ਲਾਸ਼ ਮਿਲੀ।
ਪੁਲਸ ਨੇ ਮ੍ਰਿਤਕਾ ਦੀ ਪਛਾਣ ਬਿਹਾਰ ਦੀ ਰਹਿਣ ਵਾਲੀ ਕੁੜੀ ਵਜੋਂ ਕੀਤੀ ਅਤੇ ਉਸ ਦੇ ਪਰਿਵਾਰ ਨੂੰ ਘਟਨਾ ਬਾਰੇ ਜਾਣਕਾਰੀ ਦਿੱਤੀ। ਜਦੋਂ ਕੁੜੀ ਦੇ ਗਰਭਵਤੀ ਹੋਣ ਦੀਆਂ ਰਿਪੋਰਟਾਂ ਬਾਰੇ ਪੁੱਛਿਆ ਗਿਆ, ਤਾਂ ਅਧਿਕਾਰੀ ਨੇ ਕਿਹਾ ਕਿ ਪੋਸਟਮਾਰਟਮ ਜਾਂਚ ਤੋਂ ਬਾਅਦ ਹੀ ਇਸ ਦੀ ਪੁਸ਼ਟੀ ਕੀਤੀ ਜਾ ਸਕੇਗੀ। ਪੁਲਸ ਨੇ ਦੱਸਿਆ ਕਿ ਦੋਸ਼ੀ ਫਰਾਰ ਹੈ ਅਤੇ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਕਈ ਟੀਮਾਂ ਬਣਾਈਆਂ ਗਈਆਂ ਹਨ। ਪੁਲਸ ਦੋਸ਼ੀ ਦੀ ਮਾਂ ਦੀ ਭੂਮਿਕਾ ਦੀ ਵੀ ਜਾਂਚ ਕਰ ਰਹੀ ਹੈ ਕਿ ਕੀ ਉਸ ਨੇ ਲਾਸ਼ ਲੁਕਾਉਣ 'ਚ ਮਦਦ ਕੀਤੀ ਸੀ। ਕਤਲ ਦਾ ਮਾਮਲਾ ਦਰਜ ਕਰ ਕੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਹਿੰਦੂ ਵਿਦਿਆਰਥਣਾਂ ਨੂੰ ਬੁਰਕਾ ਪਵਾ ਕੇ ਕਰਵਾਇਆ ਡਾਂਸ ! ਵੀਡੀਓ ਵਾਇਰਲ ਹੋਣ ਮਗਰੋਂ UP 'ਚ ਹੋਇਆ ਬਵਾਲ
NEXT STORY