ਠਾਣੇ- ਮਹਾਰਾਸ਼ਟਰ 'ਚ ਠਾਣੇ ਜ਼ਿਲ੍ਹੇ ਦੇ ਭਿਵੰਡੀ ਕਸਬੇ 'ਚ 14 ਸਾਲਾ ਇਕ ਕੁੜੀ ਨਾਲ ਉਸ ਦੇ ਸਹਿਪਾਠੀ ਨੇ ਜ਼ਬਰ ਜਿਨਾਹ ਕੀਤਾ, ਜਿਸ ਨਾਲ ਉਹ ਗਰਭਵਤੀ ਹੋਈ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਇਸ ਸੰਬੰਧ 'ਚ ਇਕ ਅਧਿਕਾਰੀ ਨੇ ਸ਼ਿਕਾਇਤ ਦੇ ਆਧਾਰ 'ਤੇ ਪੁਲਸ ਨੇ ਵੀਰਵਾਰ ਨੂੰ 14 ਸਾਲ ਦੇ ਮੁੰਡੇ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੇ ਸੰਬੰਧਤ ਪ੍ਰਬੰਧਾਂ ਦੇ ਅਧੀਨ ਮਾਮਲਾ ਦਰਜ ਕੀਤਾ।
ਉਨ੍ਹਾਂ ਦੱਸਿਆ ਕਿ ਕੁੜੀ ਅਤੇ ਦੋਸ਼ੀ ਦੋਵੇਂ ਇਕ ਹੀ ਇਲਾਕੇ 'ਚ ਰਹਿੰਦੇ ਹਨ ਅਤੇ ਇਕ ਹੀ ਸਕੂਲ 'ਚ ਪੜ੍ਹਦੇ ਹਨ। ਸ਼ਿਕਾਇਤ ਅਨੁਸਾਰ, ਇਹ ਘਟਨਾ ਮਈ 'ਚ ਹੋਈ ਸੀ। ਸ਼ਿਕਾਇਤ ਅਨੁਸਾਰ ਦੋਸ਼ੀ ਨੇ ਕੁੜੀ ਨੂੰ ਆਪਣੇ ਘਰ ਬੁਲਾਇਆ ਅਤੇ ਉਸ ਨਾਲ ਜਬਰ ਜ਼ਿਨਾਹ ਕੀਤਾ ਅਤੇ ਬਾਅਦ 'ਚ ਪਤਾ ਲੱਗਾ ਕਿ ਉਹ ਗਰਭਵਤੀ ਹੈ। ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਅਜੇ ਤੱਕ ਕਿਸੇ ਨੂੰ ਹਿਰਾਸਤ 'ਚ ਨਹੀਂ ਲਿਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫ਼ਿਰ ਪੈ ਗਈਆਂ ਛੁੱਟੀਆਂ! ਲਗਾਤਾਰ 10 ਦਿਨ ਬੰਦ ਰਹਿਣਗੇ ਸਕੂਲ
NEXT STORY