ਨੈਸ਼ਨਲ ਡੈਸਕ- ਨੋਇਡਾ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਥਾਣਾ ਫੇਜ਼-2 ਇਲਾਕੇ ਦੇ ਨਯਾ ਪਿੰਡ ਦੀ ਰਹਿਣ ਵਾਲੀ ਇਕ 25 ਸਾਲਾ ਕੁੜੀ ਨੇ ਬੀਤੀ ਰਾਤ ਆਪਣੇ ਘਰ ਦੀ ਛੱਤ ਤੋਂ ਛਾਲ ਮਾਰ ਦਿੱਤੀ। ਡਿੱਗਣ ਮਗਰੋਂ ਉਸ ਨੂੰ ਬੇਹੱਦ ਗੰਭੀਰ ਸੱਟਾਂ ਲੱਗੀਆਂ ਤੇ ਉਸ ਨੂੰ ਇਲਾਜ ਲਈ ਨੋਇਡਾ ਦੇ ਜ਼ਿਲ੍ਹਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਪਰ ਉਸ ਦੀ ਮੌਤ ਹੋ ਗਈ।
ਪੁਲਸ ਸਟੇਸ਼ਨ ਫੇਜ਼-2 ਦੇ ਇੰਚਾਰਜ ਇੰਸਪੈਕਟਰ ਵਿੰਧਿਆਚਲ ਤਿਵਾੜੀ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਨਯਾ ਪਿੰਡ ਦੀ ਰਹਿਣ ਵਾਲੀ ਕੁਮਾਰੀ ਮਮਤਾ (25 ਸਾਲ) ਨੇ ਬੀਤੀ ਰਾਤ ਆਪਣੇ ਘਰ ਦੀ ਛੱਤ ਤੋਂ ਛਾਲ ਮਾਰ ਦਿੱਤੀ। ਉਨ੍ਹਾਂ ਦੱਸਿਆ ਕਿ ਹੇਠਾਂ ਡਿੱਗਣ ਮਗਰੋਂ ਉਸ ਨੂੰ ਇਲਾਜ ਲਈ ਨੋਇਡਾ ਦੇ ਸੈਕਟਰ 39 ਦੇ ਜ਼ਿਲ੍ਹਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਜਿੱਥੇ ਦੇਰ ਰਾਤ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ''ਸਿਰਫ਼ ਕੈਮਰੇ ਅੱਗੇ ਗਰਮ ਹੁੰਦੈ ਮੋਦੀ ਦਾ ਖ਼ੂਨ...'' ; ਰਾਹੁਲ ਗਾਂਧੀ
ਥਾਣਾ ਇੰਚਾਰਜ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਅੱਜ ਸਵੇਰੇ ਮੌਕੇ 'ਤੇ ਪਹੁੰਚੀ ਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਉਨ੍ਹਾਂ ਕਿਹਾ ਕਿ ਮਮਤਾ ਨੇ ਅਜਿਹਾ ਕਦਮ ਕਿਉਂ ਚੁੱਕਿਆ, ਇਸ ਬਾਰੇ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵਿਦਿਆਰਥਣਾਂ ਨੇ ਪ੍ਰਿੰਸੀਪਲ 'ਤੇ ਲਗਾਇਆ ਜਿਨਸੀ ਸ਼ੋਸ਼ਣ ਦਾ ਦੋਸ਼, ਕਾਲਜ 'ਚ ਕੀਤਾ ਪ੍ਰਦਰਸ਼ਨ
NEXT STORY