ਸ਼ਿਵਪੁਰੀ (ਭਾਸ਼ਾ) - ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਜ਼ਿਲੇ ਵਿਚ 2 ਵਿਅਕਤੀਆਂ ਨੇ ਇਕ 19 ਸਾਲਾ ਕੁੜੀ ਨੂੰ ਕਥਿਤ ਤੌਰ ’ਤੇ ਅਗਵਾ ਕਰ ਕੇ ਸਮੂਹਿਕ ਜਬਰ-ਜ਼ਨਾਹ ਕੀਤਾ। ਪੁਲਸ ਨੇ ਸ਼ੁੱਕਰਵਾਰ ਤੜਕੇ ਜ਼ਿਲਾ ਹੈੱਡਕੁਆਰਟਰ ਤੋਂ ਲੱਗਭਗ 50 ਕਿਲੋਮੀਟਰ ਦੂਰ ਬੈਰਾਗੜ੍ਹ ਪੁਲਸ ਸਟੇਸ਼ਨ ਖੇਤਰ ਵਿਚ ਵਾਪਰੀ ਇਸ ਘਟਨਾ ਵਿਚ ਸ਼ਾਮਲ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਉਨ੍ਹਾਂ ਦੱਸਿਆ ਕਿ ਕੁੜੀ ਰਾਤ 1 ਵਜੇ ਦੇ ਕਰੀਬ ਆਪਣੇ ਘਰੋਂ ਸ਼ੌਚ ਕਰਨ ਲਈ ਬਾਹਰ ਨਿਕਲੀ ਸੀ ਤਾਂ ਇਕ ਵਿਅਕਤੀ ਨੇ ਉਸ ਨੂੰ ਅਗਵਾ ਕਰ ਲਿਆ ਅਤੇ ਨੇੜੇ ਹੀ ਆਪਣੇ ਸਾਥੀ ਦੇ ਘਰ ਲੈ ਗਿਆ, ਜਿੱਥੇ ਦੋਵਾਂ ਨੇ ਕੁੜੀ ਨਾਲ ਜਬਰ-ਜ਼ਨਾਹ ਕੀਤਾ। ਉਨ੍ਹਾਂ ਦੱਸਿਆ ਕਿ ਕੁੜੀ ਕਿਸੇ ਤਰ੍ਹਾਂ ਘਰ ਵਾਪਸ ਆਈ ਅਤੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਆਪਣੀ ਹੱਡਬੀਤੀ ਸੁਣਾਈ।
CUET UG 2025: ਰਜਿਸਟ੍ਰੇਸ਼ਨ ਸ਼ੁਰੂ, 22 ਮਾਰਚ ਤੱਕ ਕਰ ਸਕੋਗੇ ਆਨਲਾਈਨ ਅਪਲਾਈ
NEXT STORY