ਨੈਸ਼ਨਲ ਡੈਸਕ- ਇਕ ਕੁੜੀ ਨੂੰ ਅਗਵਾ ਕਰਨ ਤੋਂ ਬਾਅਦ ਉਸ ਦੇ ਹੱਥ-ਪੈਰ ਬੱਝੇ ਵੀਡੀਓ ਬਣਾ ਕੇ ਘਰ ਵਾਲਿਆਂ ਨੂੰ ਭੇਜ ਕੇ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਘਟਨਾ ਉੱਤਰ ਪ੍ਰਦੇਸ਼ ਦੇ ਸੋਨਭੱਦਰ ਜ਼ਿਲ੍ਹੇ ਦੇ ਮਯੋਰਪੁਰ ਥਾਣਾ ਖੇਤਰ ਦੀ ਹੈ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਕੁੜੀ ਨੂੰ ਬਰਾਮਦ ਕਰ ਲਿਆ। ਪੁਲਸ ਦੇ ਇਕ ਅਧਿਕਾਰੀ ਨੇ ਮੰਗਲਵਾਰ ਨੂੰ ਦੱਸਿਆ ਕਿ ਅਗਵਾ ਹੋਈ ਕੁੜੀ ਨੂੰ ਬਰਾਮਦ ਕਰ ਲਿਆ ਗਿਆ ਹੈ। ਸੋਨਭੱਦਰ ਪੁਲਸ ਨੇ ਮੰਗਲਵਾਰ ਨੂੰ 'ਐਕਸ' 'ਤੇ ਪੁਲਸ ਸੁਪਰਡੈਂਟ (ਐੱਸਪੀ) ਅਸ਼ੋਕ ਕੁਮਾਰ ਮੀਣਾ ਦਾ ਇਕ ਵੀਡੀਓ ਬਿਆਨ ਸਾਂਝਾ ਕੀਤਾ, ਜਿਸ 'ਚ ਉਨ੍ਹਾਂ ਕਿਹਾ,''ਸਾਡੀਆਂ ਕਈ ਪੁਲਸ ਟੀਮਾਂ ਮਾਮਲੇ ਦੀ ਜਾਂਚ ਕਰ ਰਹੀਆਂ ਸਨ ਅਤੇ ਅੱਜ ਸਵੇਰੇ ਕੁੜੀ ਨੂੰ ਸੁਰੱਖਿਅਤ ਬਰਾਮਦ ਕੀਤਾ ਗਿਆ।'' ਉਨ੍ਹਾਂ ਕਿਹਾ ਕਿ ਪੁੱਛ-ਗਿੱਛ 'ਚ ਸਾਹਮਣੇ ਆਇਆ ਕਿ ਕੁੜੀ ਮੁਹੱਲੇ 'ਚ ਰਹਿਣ ਵਾਲੇ ਪੰਕਜ ਨਾਮੀ ਮੁੰਡੇ ਨਾਲ ਗਈ ਸੀ। ਦੋਵੇਂ ਇਕ-ਦੂਜੇ ਨੂੰ ਜਾਣਦੇ ਸਨ। ਐੱਸ.ਪੀ. ਨੇ ਕਿਹਾ ਕਿ ਪੰਕਜ ਫਰਾਰ ਹੈ, ਜਿਸ ਦੀ ਪੁਲਸ ਭਾਲ ਕਰ ਰਹੀ ਹੈ। ਇਸ ਤੋਂ ਪਹਿਲੇ ਮਯੋਰਪੁਰ ਦੇ ਥਾਣਾ ਇੰਚਾਰਜ ਇੰਸਪੈਕਟਰ (ਐੱਸ.ਐੱਚ.ਓ.) ਹੇਮੰਤ ਕੁਮਾਰ ਸਿੰਘ ਨੇ ਦੱਸਿਆ ਕਿ ਥਾਣਾ ਖੇਤਰ ਦੇ ਅਧੀਨ ਇਕ ਪਿੰਡ ਦੀ 19 ਸਾਲਾ ਕੁੜੀ ਦੇ ਭਰਾ ਦੇ ਮੋਬਾਇਲ ਤੇ ਇਕ ਵੀਡੀਓ ਭੇਜ ਕੇ ਫਿਰੌਤੀ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੇ ਘਟਨਾ ਦਾ ਵੇਰਵਾ ਦਿੰਦੇ ਹੋਏ ਦੱਸਿਆ ਕਿ ਥਾਣਾ ਖੇਤਰ ਦੇ ਇਕ ਪਿੰਡ ਦੀ ਔਰਤ ਨੇ 22 ਨਵੰਬਰ ਨੂੰ ਪੁਲਸ ਨੂੰ ਸੂਚਿਤ ਕੀਤਾ ਕਿ ਉਸ ਦੀ ਧੀ 19 ਨਵੰਬਰ ਨੂੰ ਆਪਣੀ ਸਹੇਲੀ ਨੂੰ ਮਿਲਣ ਗਈ ਸੀ ਪਰ ਵਾਪਸ ਘਰ ਨਹੀਂ ਪਰਤੀ।
ਐੱਸ.ਐੱਚ.ਓ. ਨੇ ਦੱਸਿਆ ਕਿ ਆਪਣੀ ਧੀ ਦੀ ਕਾਫ਼ੀ ਭਾਲ ਕਰਨ ਤੋਂ ਬਾਅਦ ਸ਼ਿਕਾਇਤਕਰਤਾ ਔਰਤ ਨੇ ਵਿੰਢਮਗੰਜ ਵਾਸੀ ਇਕ ਨੌਜਵਾਨ ਤੇ ਉਸ ਨੂੰ ਦੌੜਾਉਣ ਦਾ ਦੋਸ਼ ਲਗਾਉਂਦੇ ਹੋਏ ਸ਼ਿਕਾਇਤ ਦਰਜ ਕਰਵਾਈ। ਐੱਸ.ਐੱਸ.ਓ. ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ਤੇ ਪੁਲਸ ਨੇ ਦੋਸ਼ੀ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਪਰ ਮਾਮਲੇ 'ਚ ਨਵਾਂ ਮੋੜ ਉਦੋਂ ਆਇਆ, ਜਦੋਂ ਸੋਮਵਾਰ ਨੂੰ ਪੀੜਤ ਔਰਤ ਦੇ ਬੇਟੇ ਦੇ ਮੋਬਾਇਲ 'ਤੇ ਇਕ ਵੀਡੀਓ ਆਇਆ, ਜਿਸ 'ਚ ਉਸ ਦੀ ਧੀ ਦੇ ਹੱਥ-ਪੈਰ ਬੰਨ੍ਹੇ ਹੋਏ ਦਿੱਸ ਰਹੇ ਹਨ ਅਤੇ ਉਹ ਆਪਣੇ ਪਰਿਵਾਰ ਵਾਲਿਆਂ ਨੂੰ ਅਗਵਾਕਰਤਾਵਾਂ ਨੂੰ ਪੈ ਦੇ ਕੇ ਖ਼ੁਦ ਨੂੰ ਛੁਡਾਉਣ ਦੀ ਗੁਹਾਰ ਲਗਾ ਰਹੀ ਹੈ। ਸਿੰਘ ਨੇ ਦੱਸਿਆ ਕਿ ਪੀੜਤ ਨੇ ਪੁਲਸ ਨੂੰ ਸੋਮਵਾਰ ਦੀ ਸ਼ਾਮ ਇਸ ਮਾਮਲੇ ਤੋਂ ਜਾਣੂ ਕਰਵਾਇਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਖ਼ਬਰ : ਸੂਬੇ 'ਚ ਨਹੀਂ ਚੱਲੇਗਾ WHATSAPP, ਸਰਕਾਰ ਨੇ ਕਰ 'ਤਾ ਬੈਨ
NEXT STORY