ਪ੍ਰਯਾਗਰਾਜ (ਇੰਟ.) - ਪ੍ਰਯਾਗਰਾਜ ’ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ 20 ਸਾਲਾ ਮੁਟਿਆਰ ਨੇ ਉਸ ਨੌਜਵਾਨ ਨਾਲ ਵਿਆਹ ਕਰ ਲਿਆ, ਜਿਸ ਨੂੰ ਉਹ ਲੱਗਭਗ 15 ਸਾਲਾਂ ਤੋਂ ਭਰਾ ਮੰਨ ਕੇ ਰੱਖੜੀ ਬੰਨ੍ਹ ਰਹੀ ਸੀ। ਧੀ ਵਲੋਂ ਕੀਤੇ ਗਏ ਇਸ ਵਿਆਹ ਦੀ ਜਾਣਕਾਰੀ ਮਿਲਣ ’ਤੇ ਪਿਓ ਨੇ ਧੀ ਨੂੰ ਮ੍ਰਿਤਕ ਮੰਨ ਕੇ ਉਸ ਦਾ ਪ੍ਰਤੀਕਾਤਮਕ ਅੰਤਿਮ ਸੰਸਕਾਰ ਕਰ ਦਿੱਤਾ। ਇਸ ਦੇ ਨਾਲ ਹੀ ਪਰਿਵਾਰ ਨੇ ਉਸ ਦੀ ਤਸਵੀਰ ’ਤੇ ‘ਸਵਰਗੀ’ ਲਿਖ ਕੇ ਉਸ ਨਾਲ ਆਪਣੇ ਸਾਰੇ ਰਿਸ਼ਤੇ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ।
ਇਹ ਵੀ ਪੜ੍ਹੋ : ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ
ਮਿਲੀ ਜਾਣਕਾਰੀ ਮੁਤਾਬਕ ਇਹ ਮਾਮਲਾ ਯਮੁਨਾ ਨਗਰ ਦੇ ਉਦਯੋਗਿਕ ਥਾਣਾ ਖੇਤਰ ਦਾ ਹੈ। ਪਰਿਵਾਰ ਮੁਤਾਬਕ, ਪਿੰਡ ਵਾਸੀ ਸ਼ਾਸ਼ਵਤ ਗੁਪਤਾ (22) ਲੰਬੇ ਸਮੇਂ ਤੋਂ ਉਨ੍ਹਾਂ ਦੇ ਘਰ ਆਉਂਦਾ-ਜਾਂਦਾ ਸੀ। ਦੋਵਾਂ ਨੂੰ ਪਰਿਵਾਰ ਭੈਣ-ਭਰਾ ਮੰਨਦਾ ਸੀ ਅਤੇ ਨੰਦਨੀ ਉਸ ਨੂੰ ਰੱਖੜੀ ਬੰਨ੍ਹਦੀ ਸੀ। ਦੋਵੇਂ 20 ਸਤੰਬਰ ਨੂੰ ਅਚਾਨਕ ਘਰੋਂ ਚਲੇ ਗਏ ਅਤੇ ਬਾਅਦ ’ਚ ਅੰਤਰਜਾਤੀ ਵਿਆਹ ਕਰਵਾ ਲਿਆ। ਇਸ ਦੀ ਦੋਵਾਂ ਪਰਿਵਾਰਾਂ ਨੂੰ ਕੋਈ ਜਾਣਕਾਰੀ ਨਹੀਂ ਸੀ।
ਇਹ ਵੀ ਪੜ੍ਹੋ : ਬਦਲ ਜਾਣਗੇ ਗੱਡੀ-ਮੋਟਰਸਾਈਕਲ ਚਲਾਉਣ ਦੇ ਨਿਯਮ ! ਇਸ ਦਿਨ ਤੋਂ ਹੋਣਗੇ ਲਾਗੂ, ਸਰਕਾਰ ਨੇ ਕੀਤਾ ਐਲਾਨ
ਵਿਆਹ ਕਰਵਾਉਣ ਤੋਂ ਬਾਅਦ ਨੌਜਵਾਨ ਕੁੜੀ ਨੰਦਨੀ ਨੇ ਵੀਡੀਓ ਜਾਰੀ ਕਰਦੇ ਹੋਏ ਕਿਹਾ ਕਿ ਉਸ ਨੇ ਸ਼ਾਸ਼ਵਤ ਨਾਲ ਆਪਣੀ ਮਰਜ਼ੀ ਨਾਲ ਵਿਆਹ ਕੀਤਾ ਹੈ ਅਤੇ ਦੋਵੇਂ ਇਕ-ਦੂਜੇ ਨੂੰ ਪਸੰਦ ਕਰਦੇ ਹਨ। ਉਸ ਨੇ ਪਿਓ ’ਤੇ ਕੁੱਟਮਾਰ ਅਤੇ ਮਾਨਸਿਕ ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ ਅਤੇ ਕਿਹਾ ਕਿ ਉਹ ਪਤੀ ਨਾਲ ਖੁਸ਼ ਹੈ। ਉੱਧਰ ਮਾਂ ਨੇ ਦੋਸ਼ ਲਾਇਆ ਕਿ ਸ਼ਾਸ਼ਵਤ ਧੀ ਨੂੰ ਵਰਗਲਾ ਕੇ ਲੈ ਗਿਆ ਸੀ। ਪਰਿਵਾਰ ਨੇ 22 ਸਤੰਬਰ ਨੂੰ ਨੰਦਨੀ ਦੀ ਬਰਸੀ ਦੀ ਰਸਮ ਵੀ ਪੂਰੀ ਕਰ ਦਿੱਤੀ। ਦੋਵਾਂ ਧਿਰਾਂ ਵੱਲੋਂ ਵੱਖ-ਵੱਖ ਦਾਅਵੇ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ : ਡੋਸੇ 'ਚੋਂ ਨਿਕਲਿਆ ਮਰਿਆ ਚੂਹਾ! ਗਾਹਕ ਨੂੰ ਆਈਆਂ ਉਲਟੀਆਂ, ਮੁੰਬਈ ਦਾ ਮਸ਼ਹੂਰ ਹੋਟਲ FDA ਵਲੋਂ ਸੀਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਅਕਤੂਬਰ ਦੇ ਮਹੀਨੇ ਇਹ 4 ਰਾਸ਼ੀਆਂ ਹੋਣਗੀਆਂ ਮਾਲਾਮਾਲ ! ਮਿਲੇਗਾ ਬੰਪਰ ਲਾਭ ਤੇ ਨੋਟਾਂ ਦਾ ਵਰ੍ਹੇਗਾ ਮੀਂਹ
NEXT STORY