ਬੈਂਗਲੁਰੂ- ਬੈਂਗਲੁਰੂ 'ਚ 6 ਸਾਲਾ ਬੱਚੀ ਨਾਲ ਜਬਰ ਜ਼ਿਨਾਹ ਅਤੇ ਉਸ ਦਾ ਕਤਲ ਕਰਨ ਦੇ ਦੋਸ਼ 'ਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਮੂਲਰੂਪ ਨਾਲ ਬਿਹਾਰ ਵਾਸੀ ਅਭਿਸ਼ੇਕ ਕੁਮਾਰ ਨੇ ਇਸ ਘਿਨਾਉਣੇ ਕੰਮ ਨੂੰ ਉਸ ਸਮੇਂ ਅੰਜਾਮ ਦਿੱਤਾ, ਜਦੋਂ ਪੀੜਤਾ ਦੇ ਮਾਪੇ ਕਿਤੇ ਗਏ ਹੋਏ ਸਨ। ਦੋਸ਼ੀ ਮਜ਼ਦੂਰ ਵਜੋਂ ਕੰਮ ਕਰਦਾ ਹੈ। ਪੁਲਸ ਨੇ ਦੱਸਿਆ ਕਿ ਪੀੜਤਾ ਦੇ ਮਾਪੇ ਨੇਪਾਲ ਤੋਂ ਹਨ ਅਤੇ ਉਸੇ ਜਗ੍ਹਾ ਕੰਮ ਕਰਦੇ ਹਨ।
ਇਹ ਵੀ ਪੜ੍ਹੋ : ਮੁੜ ਵਧੀਆਂ ਸਕੂਲਾਂ ਦੀਆਂ ਛੁੱਟੀਆਂ, ਇੰਨੇ ਦਿਨ ਹੋਰ ਬੰਦ ਰਹਿਣਗੇ ਸਕੂਲ
ਉਸ ਨੇ ਦੱਸਿਆ ਕਿ ਦੋਸ਼ੀ ਬੱਚੀ ਨੂੰ ਵਰਗਲਾ ਕੇ ਇਕ ਸੁੰਨਸਾਨ ਜਗ੍ਹਾ ਲੈ ਗਿਆ, ਜਿੱਥੇ ਉਸ ਨੇ ਉਸ ਨਾਲ ਜਬਰ ਜ਼ਿਨਾਹ ਕੀਤਾ ਅਤੇ ਬਾਅਦ 'ਚ ਬੱਚੀ ਦੀ ਮੌਤ ਹੋ ਗਈ। ਜਦੋਂ ਲੋਕਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਉਸ ਨੂੰ ਫੜ ਲਿਆ ਅਤੇ ਉਸ ਦੀ ਜੰਮ ਕੇ ਕੁੱਟਮਾਰ ਕੀਤੀ ਅਤੇ ਉਸ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ। ਰਾਮਮੂਰਤੀ ਨਗਰ ਪੁਲਸ ਨੇ ਦੋਸ਼ੀ ਖ਼ਿਲਾਫ਼ ਜਿਨਸੀ ਸ਼ੋਸ਼ਣ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਅਤੇ ਭਾਰਤੀ ਨਿਆਂ ਸੰਹਿਤਾ ਦੀਆਂ ਸੰਬੰਧਤ ਧਾਰਾਵਾਂ 'ਚ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ : ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ 66 ਸਾਲ ਪੁਰਾਣਾ ਸੋਨੇ ਦਾ ਬਿੱਲ, 1 ਤੋਲੇ ਦੀ ਕੀਮਤ ਸੁਣ ਹੋਵੋਗੇ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ, ਜਲਦੀ ਸ਼ੁਰੂ ਹੋਵੇਗੀ ਇਹ ਸਹੂਲਤ
NEXT STORY