ਰਾਏਪੁਰ— ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਦੇ ਇਕ ਸਕੂਲ 'ਚ 6 ਸਾਲਾ ਬੱਚੀ ਨਾਲ ਰੇਪ ਕਰਨ ਦੇ ਮਾਮਲੇ 'ਚ ਪੁਲਸ ਨੇ 10 ਸਾਲਾ ਤਿੰਨ ਵਿਦਿਆਰਥੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਰਾਏਪੁਰ ਜ਼ਿਲੇ ਦੇ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਸ਼ਹਿਰ ਦੇ ਇਕ ਸਕੂਲ ਦੀ ਪਹਿਲੀ ਜਮਾਤ ਦੀ ਵਿਦਿਆਰਥਣ ਨਾਲ ਰੇਪ ਕਰਨ ਦੇ ਮਾਮਲੇ 'ਚ ਪੁਲਸ ਨੇ 5ਵੀਂ ਜਮਾਤ ਦੇ ਤਿੰਨ ਵਿਦਿਆਰਥੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।
ਸਕੂਲ ਦੇ ਬਾਥਰੂਮ 'ਚ ਕੀਤਾ ਬੱਚੀ ਨਾਲ ਰੇਪ
ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਵਿਦਿਆਰਥਣ ਇਸ ਮਹੀਨੇ ਦੀ 20 ਤਾਰੀਕ ਨੂੰ ਜਦੋਂ ਸਕੂਲ ਗਈ ਸੀ, ਉਦੋਂ 2 ਵਿਦਿਆਰਥੀ ਉਸ ਨੂੰ ਸਕੂਲ ਦੇ ਬਾਥਰੂਮ 'ਚ ਲੈ ਗਏ ਅਤੇ ਇਕ ਹੋਰ ਵਿਦਿਆਰਥੀ ਬਾਥਰੂਮ ਦੇ ਬਾਹਰ ਖੜ੍ਹਾ ਹੋ ਗਿਆ। ਬਾਥਰੂਮ 'ਚ ਵਿਦਿਆਰਥੀਆਂ ਨੇ ਬੱਚੀ ਨਾਲ ਰੇਪ ਕੀਤਾ। ਜਦੋਂ ਉੱਥੇ ਇਕ ਅਧਿਆਪਕਾ ਨੇ ਬੱਚਿਆਂ ਨੂੰ ਦੇਖਿਆ, ਉਦੋਂ ਉਨ੍ਹਾਂ ਨੇ ਦੋਸ਼ੀ ਵਿਦਿਆਰਥੀਆਂ ਨੂੰ ਝਿੜਕਿਆ ਅਤੇ ਵਿਦਿਆਰਥਣ ਨੂੰ ਪ੍ਰਿੰਸੀਪਲ ਕੋਲ ਲੈ ਗਈ। ਬਾਅਦ 'ਚ ਵਿਦਿਆਰਥਣ ਨੂੰ ਘਰ ਭੇਜ ਦਿੱਤਾ ਗਿਆ।
ਬੱਚੀ ਨੇ ਮਾਤਾ-ਪਿਤਾ ਨੂੰ ਦਿੱਤੀ ਘਟਨਾ ਦੀ ਜਾਣਕਾਰੀ
ਉਨ੍ਹਾਂ ਨੇ ਦੱਸਿਆ ਕਿ ਜਦੋਂ ਬੱਚੀ ਨੇ ਇਸ ਘਟਨਾ ਦੀ ਜਾਣਕਾਰੀ ਆਪਣੇ ਮਾਤਾ-ਪਿਤਾ ਨੂੰ ਦਿੱਤੀ, ਉਦੋਂ ਉਨ੍ਹਾਂ ਨੇ ਵੀਰਵਾਰ ਸ਼ਾਮ ਇਸ ਦੀ ਜਾਣਕਾਰੀ ਪੁਲਸ ਨੂੰ ਦਿੱਤੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਬੱਚੀ ਦੇ ਮਾਤਾ-ਪਿਤਾ ਦਾ ਕਹਿਣਾ ਹੈ ਕਿ ਘਟਨਾ ਦੀ ਜਾਣਕਾਰੀ ਸਕੂਲ ਪ੍ਰਸ਼ਾਸਨ ਨੂੰ ਮਿਲੀ, ਉਦੋਂ ਉਨ੍ਹਾਂ ਨੇ ਦੋਸ਼ੀ ਬੱਚਿਆਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਸਕੂਲ ਪ੍ਰਸ਼ਾਸਨ ਤੋਂ ਇਸ ਸੰਬੰਧ 'ਚ ਕਾਰਵਾਈ ਦੀ ਮੰਗ ਕੀਤੀ ਸੀ। ਜਦੋਂ ਸਕੂਲ ਪ੍ਰਸ਼ਾਸਨ ਨੇ ਕੋਈ ਕਾਰਵਾਈ ਨਹੀਂ ਕੀਤੀ, ਉਦੋਂ ਉਹ (ਬੱਚੀ ਦੇ ਮਾਤਾ-ਪਿਤਾ) ਪੁਲਸ ਥਾਣੇ ਪੁੱਜੇ।
ਦੋਸ਼ੀ ਵਿਦਿਆਰਥੀਆਂ ਨੂੰ ਹਾਲੇ ਫੜਿਆ ਨਹੀਂ ਗਿਆ
ਅਧਿਕਾਰੀਆਂ ਨੇ ਦੱਸਿਆ ਕਿ ਪੀੜਤ ਬੱਚੀ ਨੂੰ ਬਾਲ ਕਲਿਆਣ ਕਮੇਟੀ ਦੇ ਸਾਹਮਣੇ ਪੇਸ਼ ਕੀਤਾ ਗਿਆ ਅਤੇ ਉਸ ਦਾ ਮੈਡੀਕਲ ਕਰਵਾਇਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਮਾਮਲੇ ਦੇ ਦੋਸ਼ੀ ਵਿਦਿਆਰਥੀਆਂ ਵਿਰੁੱਧ ਰੇਪ ਕਰਨ ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ ਐਕਟ 2012 ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਦੋਸ਼ੀ ਵਿਦਿਆਰਥੀਆਂ ਨੂੰ ਹਾਲੇ ਫੜਿਆ ਨਹੀਂ ਗਿਆ ਹੈ।
ਚਿਦਾਂਬਰਮ 'ਤੇ ਹੋਈ ਕਾਰਵਾਈ ਰਾਜਨੀਤਿਕ ਬਦਲਾ: ਤੇਜਸਵੀ
NEXT STORY