ਜੈਪੁਰ (ਭਾਸ਼ਾ)- ਰਾਜਸਥਾਨ ਦੇ ਬੀਕਾਨੇਰ ਜ਼ਿਲ੍ਹੇ 'ਚ ਇਕ ਨੌਜਵਾਨ ਵਲੋਂ 8 ਸਾਲਾ ਬੱਚੀ ਨਾਲ ਜਬਰ ਜ਼ਿਨਾਹ ਕੀਤਾ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਇਸ ਮਾਮਲੇ 'ਚ ਇਕ ਨੌਜਵਾਨ ਨੂੰ ਹਿਰਾਸਤ 'ਚ ਲਿਆ ਗਿਆ ਹੈ। ਪੁਲਸ ਨੇ ਦੱਸਿਆ ਕਿ ਘਟਨਾ ਸੋਮਵਾਰ ਰਾਤ ਦੀ ਹੈ, ਜਦੋਂ ਨਾਬਾਲਗ ਕੁੜੀ ਦੁੱਧ ਲੈਣ ਗਈ ਸੀ ਅਤੇ ਉਹ ਹੋਰ ਬੱਚਿਆਂ ਨੂੰ ਦੇਖ ਕੇ ਉਨ੍ਹਾਂ ਨਾਲ ਖੇਡਣ ਲੱਗੀ। ਪੁਲਸ ਨੇ ਦੱਸਿਆ ਕਿ ਉਦੋਂ ਗੁਆਂਢੀ ਨੌਜਵਾਨ ਉਸ ਨੂੰ ਵਰਗਲਾ ਕੇ ਆਪਣੇ ਨਾਲ ਲੈ ਲਿਆ ਅਤੇ ਜਬਰ ਜ਼ਿਨਾਹ ਤੋਂ ਬਾਅਦ ਮੌਕੇ 'ਤੇ ਫਰਾਰ ਹੋ ਗਿਆ।
ਇਹ ਵੀ ਪੜ੍ਹੋ : ਹੀਟਰ ਚਲਾ ਕੇ ਸੌਂਣ ਵਾਲੇ ਹੋ ਜਾਣ ਸਾਵਧਾਨ, ਕਿਤੇ ਤੁਹਾਡੇ ਨਾਲ ਵੀ ਨਾ ਵਾਪਰ ਜਾਵੇ ਅਜਿਹੀ ਅਣਹੋਣੀ
ਉਸ ਨੇ ਦੱਸਿਆ ਕਿ ਪੀੜਤਾ ਨੇ ਘਰ ਪਹੁੰਚ ਕੇ ਆਪਬੀਤੀ ਦੱਸੀ। ਪੀੜਤਾ ਨੂੰ ਬੀਕਾਨੇਰ ਦੇ ਇਕ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਮੈਡੀਕਲ ਬੋਰਡ ਵਲੋਂ ਡਾਕਟਰੀ ਜਾਂਚ ਕੀਤੀ ਗਈ। ਨਾਪਾਸਰ ਦੇ ਥਾਣਾ ਅਧਿਕਾਰੀ ਸੰਦੀਪ ਕੁਮਾਰ ਨੇ ਦੱਸਿਆ,''ਅਪਰਾਧ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਦੌੜਨ ਦੀ ਫਿਰਾਕ 'ਚ ਸੀ। ਰੇਲ ਗੱਡੀ 'ਚ ਸਫ਼ਰ ਕਰਦੇ ਸਮੇਂ ਉਸ ਨੂੰ ਹਿਰਾਸਤ 'ਚ ਲਿਆ ਗਿਆ। ਉਸ ਨੂੰ ਅੱਗੇ ਦੀ ਜਾਂਚ ਲਈ ਬੀਕਾਨੇਰ ਲਿਆਂਦਾ ਜਾ ਰਿਹਾ ਹੈ।'' ਉਨ੍ਹਾਂ ਦੱਸਿਆ ਕਿ ਦੋਸ਼ੀ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 376 (ਜਬਰ ਜ਼ਿਨਾਹ) ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੀਆਂ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪ੍ਰਧਾਨ ਮੰਤਰੀ ਮੋਦੀ ਦੀ ਨਜ਼ਰ ਦੱਖਣ ’ਤੇ!
NEXT STORY