Video Viral : ਅੱਜ ਦੇ ਸਮੇਂ ਵਿਚ ਸੋਸ਼ਲ ਮੀਡੀਆ 'ਤੇ ਕੁਝ ਲਾਈਕਸ ਅਤੇ ਵਿਊਜ਼ ਪ੍ਰਾਪਤ ਕਰਨ ਲਈ ਲੋਕ ਕਿਸੇ ਵੀ ਹੱਦ ਤੱਕ ਜਾਣ ਲਈ ਤਿਆਰ ਹੋ ਜਾਂਦੇ ਹਨ। ਉਨ੍ਹਾਂ ਨੂੰ ਨਾ ਤਾਂ ਆਪਣੀ ਜਾਨ ਦੀ ਪਰਵਾਹ ਹੈ ਅਤੇ ਨਾ ਹੀ ਕਾਨੂੰਨ ਤੋਂ ਡਰ ਹੈ। ਅਜਿਹਾ ਹੀ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਇੱਕ ਕੁੜੀ ਰੇਲਵੇ ਟਰੈਕ 'ਤੇ ਖੜ੍ਹੀ ਹੋ ਕੇ ਰੀਲ ਬਣਾ ਰਹੀ ਸੀ। ਰੀਲ ਬਣਾਉਂਦੇ ਸਮੇਂ ਅਚਾਨਕ ਪਿੱਛੇ ਤੋਂ ਇੱਕ ਤੇਜ਼ ਰਫ਼ਤਾਰ ਨਾਲ ਰੇਲਗੱਡੀ ਆ ਗਈ। ਕੁੜੀ ਪਟੜੀ ਦੇ ਇੰਨੀ ਨੇੜੇ ਖੜ੍ਹੀ ਸੀ ਕਿ ਰੇਲਗੱਡੀ ਦੀ ਹਵਾ ਕਾਰਨ ਉਸਦੇ ਵਾਲ ਅਤੇ ਕੱਪੜੇ ਉੱਡਣ ਲੱਗ ਪਏ। ਹਵਾ ਦਾ ਝੱਖੜ ਇੰਨਾ ਤੇਜ਼ ਸੀ ਕਿ ਉਹ ਆਪਣੀ ਜਗ੍ਹਾ ਤੋਂ ਹਿੱਲ ਗਈ।
ਇਹ ਵੀ ਪੜ੍ਹੋ : ਸਕੂਲਾਂ ਲਈ ਅਲਰਟ ਜਾਰੀ! ਵਿਦਿਆਰਥੀਆਂ ਦੇ ਖਾਣ-ਪੀਣ 'ਤੇ ਸਖ਼ਤ ਨਜ਼ਰ
ਵਾਇਰਲ ਹੋ ਰਹੀ ਇਸ ਵੀਡੀਓ ਵਿੱਚ ਦਿਖਾਈ ਦੇ ਰਿਹਾ ਹੈ ਕਿ ਕਿਵੇਂ ਇੱਕ ਕੁੜੀ ਰੀਲ ਬਣਾਉਣ ਦੇ ਚੱਕਰ ਵਿੱਚ ਆਪਣੀ ਜਾਨ ਜੋਖਮ ਵਿੱਚ ਪਾ ਰਹੀ ਹੈ। ਉਸਨੇ ਰੇਲਵੇ ਟਰੈਕ 'ਤੇ ਹੀ ਇੱਕ ਰੀਲ ਬਣਾਉਣੀ ਸ਼ੁਰੂ ਕਰ ਦਿੱਤੀ। ਰੀਲ ਬਣਾਉਂਦੇ ਸਮੇਂ ਉਹ ਅੱਗੇ ਦੇਖ ਰਹੀ ਹੁੰਦੀ ਹੈ ਪਰ ਜਿਵੇਂ ਹੀ ਉਹ ਪਿੱਛੇ ਮੁੜ ਕੇ ਦੇਖਦੀ ਹੈ, ਅਚਾਨਕ ਇੱਕ ਤੇਜ਼ ਰਫ਼ਤਾਰ ਰੇਲਗੱਡੀ ਉੱਥੇ ਆ ਜਾਂਦੀ ਹੈ। ਇਸ ਵੀਡੀਓ ਨੂੰ ਦੇਖ ਕੇ ਸੋਸ਼ਲ ਮੀਡੀਆ ਯੂਜ਼ਰਸ ਕਾਫ਼ੀ ਗੁੱਸੇ ਵਿੱਚ ਆ ਗਏ। ਜਿਸ ਕਾਰਨ ਇੰਸਟਾਗ੍ਰਾਮ 'ਤੇ ਵਾਇਰਲ ਹੋਏ ਇਸ ਵੀਡੀਓ 'ਤੇ ਬਹੁਤ ਸਾਰੇ ਲੋਕਾਂ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ।
ਇਹ ਵੀ ਪੜ੍ਹੋ : ਤਨਖ਼ਾਹ ਨਹੀਂ ਵਧ ਰਹੀ? ਗੁੱਸੇ 'ਚ ਛੱਡ ਰਹੇ ਹੋ ਨੌਕਰੀ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ
ਲੋਕ ਸੋਸ਼ਲ ਮੀਡੀਆ 'ਤੇ ਮਸ਼ਹੂਰ ਹੋਣ ਜਾਂ ਲਾਈਕਸ ਅਤੇ ਵਿਊਜ਼ ਪ੍ਰਾਪਤ ਕਰਨ ਲਈ ਕਿਸੇ ਵੀ ਹੱਦ ਤੱਕ ਜਾਣ ਲਈ ਤਿਆਰ ਹਨ। ਫਿਲਹਾਲ ਪੁਲਸ ਅਜਿਹੇ ਰੀਲਬਾਜ਼ਾਂ ਨੂੰ ਕਾਬੂ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਅਤੇ ਚਲਾਨ ਹੋਵੇ ਜਾਂ ਕਾਰਵਾਈ, ਕਈ ਸਖ਼ਤ ਕਦਮ ਚੁੱਕਦੀ ਦਿਖਾਈ ਦੇ ਰਹੀ ਹੈ।
ਇਹ ਵੀ ਪੜ੍ਹੋ : Covid Alert: ਲੱਗ ਸਕਦੈ ਲਾਕਡਾਊਨ! ਪਹਿਲਾਂ ਨਾਲੋਂ ਵੀ ਖ਼ਤਰਨਾਕ ਹੈ ਕੋਰੋਨਾ ਦਾ JN.1 ਵੇਰੀਐਂਟ
or Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਬਦਲ ਗਿਆ ਸਕੂਲਾਂ ਦਾ ਸਮਾਂ ! ਅੱਗ ਵਰ੍ਹਾਊ ਗਰਮੀ ਕਾਰਨ ਪ੍ਰਸ਼ਾਸਨ ਨੇ ਲਿਆ ਫ਼ੈਸਲਾ
NEXT STORY