ਔਰਈਆ- ਉੱਤਰ ਪ੍ਰਦੇਸ਼ ਦੇ ਔਰਈਆ ਜ਼ਿਲ੍ਹੇ ਤੋਂ ਇਕ ਬੇਹੱਦ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇਕ ਕੁੜੀ ਨੇ ਆਪਣੇ ਪ੍ਰੇਮੀ ਨਾਲ ਭੱਜਣ ਲਈ ਅਜਿਹਾ ਫਿਲਮੀ ਡਰਾਮਾ ਰਚਿਆ ਕਿ ਪੂਰੇ ਪਿੰਡ 'ਚ ਦਹਿਸ਼ਤ ਅਤੇ ਭਰਮ ਦਾ ਮਾਹੌਲ ਪੈਦਾ ਹੋ ਗਿਆ। ਫਫੂੰਦ ਥਾਣਾ ਖੇਤਰ ਦੇ ਇਕ ਪਿੰਡ ਦੀ ਰਹਿਣ ਵਾਲੀ ਇਹ ਮੁਟਿਆਰ ਘਰੋਂ ਫਰਾਰ ਹੋਣ ਤੋਂ ਪਹਿਲਾਂ ਆਪਣੇ ਬਿਸਤਰੇ 'ਤੇ ਸੱਪ ਦੀ ਕੈਂਚਲੀ (ਕੁੰਜ), ਚੂੜੀਆਂ ਅਤੇ ਸਿੰਦੂਰ ਛੱਡ ਗਈ। ਇਸ ਮੰਜ਼ਰ ਨੂੰ ਦੇਖ ਕੇ ਪਰਿਵਾਰ ਅਤੇ ਪਿੰਡ ਵਾਸੀਆਂ 'ਚ ਇਹ ਅਫਵਾਹ ਤੇਜ਼ੀ ਨਾਲ ਫੈਲ ਗਈ ਕਿ ਕੁੜੀ ਇਨਸਾਨੀ ਰੂਪ ਛੱਡ ਕੇ 'ਨਾਗਿਨ' ਬਣ ਗਈ ਹੈ।
ਇੰਝ ਹੋਇਆ ਘਟਨਾ ਦਾ ਖ਼ੁਲਾਸਾ
ਘਟਨਾ ਦਾ ਖੁਲਾਸਾ ਉਦੋਂ ਹੋਇਆ ਜਦੋਂ ਲੜਕੀ ਸਵੇਰੇ ਕਾਫੀ ਦੇਰ ਤੱਕ ਆਪਣੇ ਕਮਰੇ 'ਚੋਂ ਬਾਹਰ ਨਹੀਂ ਆਈ। ਜਦੋਂ ਪਰਿਵਾਰ ਵਾਲਿਆਂ ਨੇ ਕਮਰੇ ਦਾ ਦਰਵਾਜ਼ਾ ਖੋਲ੍ਹਿਆ ਤਾਂ ਅੰਦਰ ਬਿਸਤਰੇ 'ਤੇ ਕੱਪੜਿਆਂ 'ਚ ਲਪੇਟੀ ਹੋਈ ਲਗਭਗ ਪੰਜ ਫੁੱਟ ਲੰਬੀ ਸੱਪ ਦੀ ਕੈਂਚਲੀ ਮਿਲੀ। ਇਸ ਖ਼ਬਰ ਨੇ ਪੂਰੇ ਇਲਾਕੇ 'ਚ ਹੜਕੰਪ ਮਚਾ ਦਿੱਤਾ ਅਤੇ ਲੋਕਾਂ ਨੇ ਅੰਧਵਿਸ਼ਵਾਸ ਕਾਰਨ ਘਰਾਂ 'ਚ ਪੂਜਾ-ਪਾਠ ਸ਼ੁਰੂ ਕਰ ਦਿੱਤੇ। ਹਾਲਾਤ ਵਿਗੜਦੇ ਦੇਖ ਪਰਿਵਾਰ ਨੇ ਪੁਲਸ ਨੂੰ ਸੂਚਨਾ ਦਿੱਤੀ।
ਕੋਈ ਚਮਤਕਾਰ ਨਹੀਂ ਬਲਕਿ ਇਕ ਸੋਚੀ-ਸਮਝੀ ਸਾਜ਼ਿਸ਼
ਪੁਲਸ ਦੀ ਮੁੱਢਲੀ ਜਾਂਚ 'ਚ ਸਾਹਮਣੇ ਆਇਆ ਕਿ ਇਹ ਕੋਈ ਚਮਤਕਾਰ ਨਹੀਂ ਬਲਕਿ ਇਕ ਸੋਚੀ-ਸਮਝੀ ਸਾਜ਼ਿਸ਼ ਸੀ। ਜਾਂਚ ਦੌਰਾਨ ਪਤਾ ਲੱਗਾ ਕਿ ਕੁੜੀ ਦਾ ਪਿੰਡ ਦੇ ਹੀ ਇਕ ਨੌਜਵਾਨ ਨਾਲ ਪ੍ਰੇਮ ਪ੍ਰਸੰਗ ਚੱਲ ਰਿਹਾ ਸੀ। ਪਰਿਵਾਰ ਇਸ ਰਿਸ਼ਤੇ ਦੇ ਖਿਲਾਫ ਸੀ, ਜਿਸ ਕਾਰਨ ਲੜਕੀ ਨੇ ਆਪਣੇ ਫਰਾਰ ਹੋਣ ਦੀ ਗੱਲ ਨੂੰ ਲੁਕਾਉਣ ਅਤੇ ਲੋਕਾਂ ਦਾ ਧਿਆਨ ਭਟਕਾਉਣ ਲਈ ਇਹ ਡਰਾਮਾ ਰਚਿਆ। ਉਸ ਨੇ ਪਹਿਲਾਂ ਹੀ ਸੱਪ ਦੀ ਕੈਂਚਲੀ ਦਾ ਇੰਤਜ਼ਾਮ ਕਰ ਲਿਆ ਸੀ ਤਾਂ ਜੋ ਉਸ ਦੇ ਜਾਣ ਤੋਂ ਬਾਅਦ ਲੋਕ ਇਸ ਨੂੰ ਰਹੱਸਮਈ ਘਟਨਾ ਮੰਨਣ।
ਨਾਗਿਨ ਬਣਨ ਦੀਆਂ ਅਫਵਾਹਾਂ ਪੂਰੀ ਤਰ੍ਹਾਂ ਬੇਬੁਨਿਆਦ
ਥਾਣਾ ਇੰਚਾਰਜ ਅਜੇ ਕੁਮਾਰ ਨੇ ਦੱਸਿਆ ਕਿ ਨਾਗਿਨ ਬਣਨ ਦੀਆਂ ਅਫਵਾਹਾਂ ਪੂਰੀ ਤਰ੍ਹਾਂ ਬੇਬੁਨਿਆਦ ਹਨ। ਪੁਲਸ ਨੇ ਕੁੜੀ ਦੇ ਮੋਬਾਈਲ ਨੂੰ ਸਰਵੀਲੈਂਸ 'ਤੇ ਲਗਾ ਦਿੱਤਾ ਹੈ ਅਤੇ ਉਸ ਦੀ ਲੋਕੇਸ਼ਨ ਟ੍ਰੇਸ ਕੀਤੀ ਜਾ ਰਹੀ ਹੈ। ਪੁਲਸ ਨੇ ਇਸ ਮਾਮਲੇ 'ਚ ਅਣਪਛਾਤੇ ਵਿਅਕਤੀ ਖਿਲਾਫ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕਸ਼ਮੀਰ ਦੇ ਉੱਚੇ ਇਲਾਕਿਆਂ 'ਚ ਬਰਫ਼ਬਾਰੀ, ਅਗਲੇ 24 ਘੰਟਿਆਂ 'ਚ ਮੀਂਹ ਪੈਣ ਦੀ ਸੰਭਾਵਨਾ
NEXT STORY