ਠਾਣੇ- ਮਹਾਰਾਸ਼ਟਰ ਦੇ ਠਾਣੇ ਸ਼ਹਿਰ 'ਚ 13 ਸਾਲਾ ਕੁੜੀ ਨਾਲ ਜਬਰ ਜ਼ਿਨਾਹ ਦੇ ਦੋਸ਼ 'ਚ ਭਾਰਤੀ ਤਕਨਾਲੋਜੀ ਸੰਸਥਾ (ਆਈਆਈਟੀ) ਖੜਗਪੁਰ ਦੇ ਇਕ ਵਿਦਿਆਰਥੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਉਸ ਨੇ ਵੀਰਵਾਰ ਨੂੰ ਕੁੜੀ ਦੀ ਮਾਂ ਦੀ ਸ਼ਿਕਾਇਤ ਦੇ ਆਧਾਰ 'ਤੇ 23 ਸਾਲਾ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੀਆਂ ਸੰਬੰਧਤ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕੀਤਾ।
ਉਨ੍ਹਾਂ ਦੱਸਿਆ ਕਿ ਕਲਵਾ ਇਲਾਕੇ 'ਚ ਰਹਿਣ ਵਾਲੇ ਮੁਲਜ਼ਮ ਨੇ ਦਿਵਿਆਂਗ ਕੁੜੀ ਨੂੰ ਨਵੇਂ ਕੱਪੜੇ ਦਿਵਾ ਕੇ ਅਤੇ ਵਰਗਲਾ ਕੇ ਉਸ ਦਾ ਜਿਨਸੀ ਸ਼ੋਸ਼ਣ ਕੀਤਾ। ਅਧਿਕਾਰੀ ਨੇ ਦੱਸਿਆ,''ਜਾਂਚ ਦਲ ਨੇ ਮੁਲਜ਼ਮ ਦੇ ਮੋਬਾਇਲ ਫੋਨ ਤੋਂ ਜਿਨਸੀ ਸ਼ੋਸ਼ਣ ਦਾ ਇਕ ਵੀਡੀਓ ਬਰਾਮਦ ਕੀਤਾ, ਜਿਸ 'ਚ ਹੋਰ ਕੁੜੀਆਂ ਦੇ ਇਤਰਾਜ਼ਯੋਗ ਵੀਡੀਓ ਅਤੇ ਤਸਵੀਰਾਂ ਵੀ ਹਨ।'' ਉਨ੍ਹਾਂ ਦੱਸਿਆ ਕਿ ਸ਼ੱਕ ਹੈ ਕਿ ਮੁਲਜ਼ਮ ਨੇ ਪਹਿਲਾਂ ਵੀ ਹੋਰ ਔਰਤਾਂ ਨੂੰ ਨਿਸ਼ਾਨਾ ਬਣਾਇਆ ਹੋਵੇਗਾ। ਉਨ੍ਹਾਂ ਦੱਸਿਆ ਕਿ ਅੱਗੇ ਦੀ ਜਾਂਚ ਜਾਰੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚਮਤਕਾਰ ਜਾਂ ਸੰਯੋਗ, ਕ੍ਰੈਸ਼ ਹੋਏ ਜਹਾਜ਼ ਦਾ ਲੋਹਾ ਤਕ ਗਲ ਗਿਆ ਪਰ ਮਲਬੇ 'ਚੋਂ ਸੁਰੱਖਿਅਤ ਮਿਲੀ ਭਗਵਤ ਗੀਤਾ
NEXT STORY