ਕੈਥਲ (ਭਾਸ਼ਾ)- ਹਰਿਆਣਾ 'ਚ ਕੈਥਲ ਜ਼ਿਲ੍ਹੇ ਦੇ ਇਕ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੂੰ ਚਾਰ ਵਿਦਿਆਰਥਣ ਨਾਲ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ 'ਚ ਵੀਰਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ ਜੀਂਦ ਜ਼ਿਲ੍ਹੇ 'ਚ ਇਕ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੂੰ ਕਈ ਵਿਦਿਆਰਥਣ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਬਾਅਦ 'ਚ ਉਸ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਹਰਿਆਣਾ : ਜੀਂਦ 'ਚ ਵਿਦਿਆਰਥਣਾਂ ਨਾਲ ਛੇੜਛਾੜ ਕਰਨ ਦਾ ਦੋਸ਼ੀ ਪ੍ਰਿੰਸੀਪਲ ਬਰਖ਼ਾਸਤ
ਗੁਲਹਾ ਦੇ ਪੁਲਸ ਡਿਪਟੀ ਕਮਿਸ਼ਨਰ ਕੁਲਦੀਪ ਸਿੰਘ ਨੇ ਦੱਸਿਆ ਕਿ ਕੈਥਲ ਜ਼ਿਲ੍ਹੇ ਦੇ ਇਕ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੂੰ ਵੀਰਵਾਰ ਤੜਕੇ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਬੁੱਧਵਾਰ ਨੂੰ ਪੁਲਸ 'ਚ ਸ਼ਿਕਾਇਤ ਦਰਜ ਕਰਵਾਏ ਜਾਣ ਤੋਂ ਬਾਅਦ ਚਾਰ ਕੁੜੀਆਂ ਦੇ ਬਿਆਨ ਦਰਜ ਕੀਤੇ ਗਏ। ਇਹ ਸ਼ਿਕਾਇਤ 12ਵੀਂ ਜਮਾਤ ਦੀ ਇਕ ਵਿਦਿਆਰਥਣ ਨੇ ਦਰਜ ਕਰਵਾਈ ਸੀ। ਉਸ ਨੇ ਆਪਣੀ ਸ਼ਿਕਾਇਤ 'ਚ ਕਿਹਾ ਸੀ ਕਿ ਦੋਸ਼ੀ ਉਸ ਦੇ ਅਤੇ ਉਸ ਦੀ ਜਮਾਤ ਦੀਆਂ ਤਿੰਨ ਵਿਦਿਆਰਥਣਾਂ ਨਾਲ ਗਲਤ ਰਵੱਈਆ ਕਰਦਾ ਸੀ। ਵਿਦਿਆਰਥਣਾਂ ਨੇ ਦੋਸ਼ ਲਗਾਇਆ ਕਿ ਉਹ ਉਨ੍ਹਾਂ ਨੂੰ ਆਪਣੇ ਕਮਰੇ 'ਚ ਬੁਲਾਉਂਦਾ ਸੀ ਅਤੇ ਉਨ੍ਹਾਂ ਦਾ ਜਿਨਸੀ ਸ਼ੋਸ਼ਣ ਕਰਦਾ ਸੀ। ਇਸ ਵਿਚ ਹਰਿਆਣਾ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਭੂਪਿੰਦਰ ਸਿੰਘ ਹੁੱਡਾ ਨੇ ਕੈਥਲ ਅਤੇ ਜੀਂਦ ਦੀਆਂ ਘਟਨਾਵਾਂ ਨੂੰ ਗੰਭੀਰ ਚਿੰਤਾ ਦਾ ਵਿਸ਼ਾ ਦੱਸਿਆ ਅਤੇ ਕਿਹਾ ਕਿ ਇਨ੍ਹਾਂ ਮਾਮਲਿਆਂ ਦੀ ਜਾਂਚ ਕੇਂਦਰੀ ਜਾਂਚ ਬਿਊਰੋ ਤੋਂ ਕਰਵਾਈ ਜਾਣੀ ਚਾਹੀਦੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਾਬਕਾ ਅਕਾਲੀ ਵਿਧਾਇਕ ਦੇ ਘਰ ਬਾਹਰ ਫਾਇਰਿੰਗ ਦੇ ਮਾਮਲੇ 'ਚ ਲਾਰੈਂਸ-ਗੋਲਡੀ ਗੈਂਗ ਦੇ ਦੋ ਸ਼ੂਟਰ ਗ੍ਰਿਫ਼ਤਾਰ
NEXT STORY