ਮੈਨਪੁਰੀ- ਉੱਤਰ ਪ੍ਰਦੇਸ਼ ਦੇ ਮੈਨਪੁਰੀ ’ਚ ਕਰਹਲ ਵਿਧਾਨ ਸਭਾ ਸੀਟ ’ਤੇ ਵੋਟਿੰਗ ਚੱਲ ਰਹੀ ਸੀ। ਇਸ ਦੌਰਾਨ ਇਕ ਦਲਿਤ ਕੁੜੀ ਦੇ ਕਤਲ ਦੇ ਮਾਮਲੇ ਨੇ ਅੱਗ ’ਚ ਘਿਓ ਪਾਉਣ ਵਾਲਾ ਕੰਮ ਕੀਤਾ। ਘਟਨਾ ਤੋਂ ਬਾਅਦ ਮਾਹੌਲ ਹੋਰ ਗਰਮਾ ਗਿਆ ਹੈ। ਕੁੜੀ ਦੇ ਪਰਿਵਾਰਕ ਮੈਂਬਰਾਂ ਨੇ ਕਤਲ ਦਾ ਦੋਸ਼ ਸਮਾਜਵਾਦੀ ਪਾਰਟੀ ਦੇ ਨੇਤਾਵਾਂ ’ਤੇ ਲਾਇਆ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਮ੍ਰਿਤਕ ਧੀ ਭਾਜਪਾ ਨੂੰ ਵੋਟ ਪਾਉਣਾ ਚਾਹੁੰਦੀ ਸੀ, ਜਿਸ ਕਾਰਨ ਜਬਰ-ਜ਼ਿਨਾਹ ਤੋਂ ਬਾਅਦ ਉਸ ਦਾ ਕਤਲ ਕਰ ਦਿੱਤਾ ਗਿਆ।
ਦੱਸਣਯੋਗ ਹੈ ਕਿ ਮ੍ਰਿਤਕ ਕੁੜੀ ਨੂੰ ਇਕ ਦਿਨ ਪਹਿਲਾਂ ਹੀ ਧਮਕੀ ਵੀ ਮਿਲੀ ਸੀ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਹੈ ਕਿ 2 ਲੋਕ ਦੁਪਹਿਰੇ ਲੱਗਭਗ 1 ਵਜੇ ਜ਼ਬਰਨ ਉਸ ਨੂੰ ਬਾਈਕ ’ਤੇ ਬਿਠਾ ਕੇ ਲੈ ਗਏ ਸਨ। ਕੁੜੀ ਦੇ ਪਿਤਾ ਨੇ ਕਿਹਾ ਕਿ 3 ਦਿਨ ਪਹਿਲਾਂ ਉਹ ਆਪਣੀ ਧੀ ਨਾਲ ਕੋਟਾ ਜਾ ਰਹੇ ਸਨ ਤਾਂ ਸਮਾਜਵਾਦੀ ਨੇਤਾ ਨੇ ਉਨ੍ਹਾਂ ਨੂੰ ਕਿਹਾ ਕਿ ਵੋਟਿੰਗ ਤੋਂ ਬਾਅਦ ਜਾਣਾ। ‘ਸਾਈਕਲ’ ਨੂੰ ਵੋਟ ਦੇਣਾ।
ਇਸ ’ਤੇ ਉਨ੍ਹਾਂ ਦੀ ਧੀ ਨੇ ਕਿਹਾ ਕਿ ਅਸੀਂ ਡਰਦੇ ਨਹੀਂ, ‘ਕਮਲ’ ਨੂੰ ਵੋਟ ਦੇਵਾਂਗੇ। ਇਸ ਤੋਂ ਬਾਅਦ ਨੇਤਾ ਅਤੇ ਉਸ ਦੇ ਸਾਥੀਆਂ ਨੇ ਉਸ ਨੂੰ ਧਮਕੀ ਦਿੱਤੀ ਸੀ, ਜਿਸ ਨੂੰ ਉਨ੍ਹਾਂ ਨੇ ਸੱਚ ਕਰ ਦਿੱਤਾ ਅਤੇ ਕੁੜੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਪੁਲਸ ਨੇ ਸਮਾਜਵਾਦੀ ਪਾਰਟੀ ਦੇ ਨੇਤਾ ਪ੍ਰਸ਼ਾਂਤ ਯਾਦਵ ਅਤੇ ਉਸ ਦੇ ਸਾਥੀ ਨੂੰ ਗ੍ਰਿਫਤਾਰ ਕਰ ਲਿਆ ਹੈ।
ਹਰਿਆਣਾ 'ਚ ਠੰਡ ਦਾ ਕਹਿਰ ਸ਼ੁਰੂ, ਹਿਸਾਰ 'ਚ ਲਗਾਤਾਰ ਡਿੱਗ ਰਿਹਾ ਪਾਰਾ, ਜਾਣੋ ਤਾਜ਼ਾ Update
NEXT STORY