ਬੁਲੰਦਸ਼ਹਿਰ (ਏਜੰਸੀ)- ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਜ਼ਿਲ੍ਹੇ ’ਚ ਸੋਮਵਾਰ ਰਾਤ ਇਕ ਵਿਆਹੁਤਾ ਨੂੰ ਉਸ ਦੇ ਘਰ ਮਿਲਣ ਗਏ 28 ਸਾਲਾ ਨੌਜਵਾਨ ਦਾ ਕਥਿਤ ਤੌਰ ’ਤੇ ਡਾਂਗਾਂ ਨਾਲ ਕੁੱਟ-ਕੁੱਟ ਕੇ ਕਤਲ ਕਰ ਦਿੱਤਾ ਗਿਆ। ਪੁਲਸ ਮੁਤਾਬਕ ਇਸ ਘਟਨਾ ਸਬੰਧੀ 3 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਘਟਨਾ ਬੁਲੰਦਸ਼ਹਿਰ ਜ਼ਿਲ੍ਹੇ ਦੇ ਜਿਨਾਮਈ ਪਿੰਡ ’ਚ ਸੋਮਵਾਰ ਰਾਤ ਹੋਈ। ਪੁਲਸ ਸੁਪਰਡੈਂਟ (ਦਿਹਾਤੀ) ਅੰਤਰਿਕਸ਼ ਜੈਨ ਨੇ ਦੱਸਿਆ ਕਿ ਮੰਗਲਵਾਰ ਸਵੇਰੇ ਪੁਲਸ ਨੂੰ ਘਟਨਾ ਦੀ ਸੂਚਨਾ ਮਿਲੀ।
ਜੈਨ ਨੇ ਦੱਸਿਆ ਕਿ ਅਨੂਪਸ਼ਹਿਰ ਦੇ ਸਰਕਲ ਅਫਸਰ ਪੁਲਸ ਟੀਮ ਨਾਲ ਛਤਾਰੀ ਥਾਣੇ ਤੋਂ ਮੌਕੇ ’ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਜਿਨਾਮਈ ਪਿੰਡ ਵਾਸੀ ਪੁਸ਼ਪੇਂਦਰ ਵਜੋਂ ਹੋਈ ਹੈ। ਮੁੱਢਲੀ ਜਾਣਕਾਰੀ ਅਨੁਸਾਰ ਪੁਸ਼ਪੇਂਦਰ ਰਾਤ ਨੂੰ ਇਕ ਵਿਆਹੁਤਾ ਦੇ ਘਰ ਗਿਆ ਸੀ, ਜਿੱਥੇ ਔਰਤ ਦੇ ਪਤੀ ਅਤੇ ਉਸ ਦੇ ਚਾਚੇ ਨੇ ਕਥਿਤ ਤੌਰ ’ਤੇ ਉਸ ’ਤੇ ਡਾਂਗਾਂ ਨਾਲ ਹਮਲਾ ਕੀਤਾ ਜਿਸ ’ਚ ਉਸ ਦੀ ਮੌਤ ਹੋ ਗਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
'ਟਰੰਪ ਦੀ ਜਗ੍ਹਾ ਅਮਰੀਕਾ ਦੇ ਰਾਸ਼ਟਰਪਤੀ ਵੀ ਬਣ ਸਕਦੇ ਹਨ CM ਵਿਜੇ...', ਪਲਾਨੀਸਵਾਮੀ ਨੇ ਕੱਸਿਆ ਤੰਜ
NEXT STORY