ਨੈਸ਼ਨਲ ਡੈਸਕ: ਮੱਧ ਪ੍ਰਦੇਸ਼ ਦੇ ਸ਼ਾਜਾਪੁਰ ਜ਼ਿਲ੍ਹੇ ਦੀ ਇਕ ਪ੍ਰੇਮ ਕਹਾਣੀ ਦਾ ਦਰਦਨਾਕ ਅੰਤ ਹੋ ਗਿਆ। ਇਕ ਪੁਲਸ ਕਾਂਸਟੇਬਲ ਕਿਸੇ ਗੱਲ ਨੂੰ ਲੈ ਕੇ ਗੁੱਸੇ 'ਚ ਆ ਕੇ ਆਪਣੀ ਪ੍ਰੇਮਿਕਾ ਦੇ ਘਰ ਪਹੁੰਚ ਗਿਆ ਅਤੇ ਉਸ ਨੇ ਪ੍ਰੇਮਿਕਾ ਅਤੇ ਉਸ ਦੇ ਪਿਤਾ ਜ਼ਾਕਿਰ 'ਤੇ ਦੇਸੀ ਰਿਵਾਲਵਰ ਨਾਲ ਗੋਲ਼ੀ ਚਲਾ ਦਿੱਤੀ। ਝਗੜੇ ਵਿਚ ਪ੍ਰੇਮਿਕਾ ਦਾ ਭਰਾ ਵੀ ਮਾਮੂਲੀ ਜ਼ਖ਼ਮੀ ਹੋ ਗਿਆ। ਇੱਥੇ ਰਾਤ ਸਮੇਂ ਫਾਇਰਿੰਗ ਕਰਨ ਤੋਂ ਬਾਅਦ ਉਕਤ ਕਾਂਸਟੇਬਲ ਨੇ ਮੌਕੇ ਤੋਂ ਕਰੀਬ ਚਾਰ ਕਿਲੋਮੀਟਰ ਦੂਰ ਰੇਲ ਗੱਡੀ ਹੇਠ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਇਹ ਖ਼ਬਰ ਵੀ ਪੜ੍ਹੋ - ਜੰਗਲਾਤ ਵਿਭਾਗ ਦੇ ਮੁਲਾਜ਼ਮਾਂ ਨੇ ਦਰੱਖ਼ਤਾਂ ਦੀ ਕਟਾਈ ਵਾਸਤੇ ਲਈ 70 ਹਜ਼ਾਰ ਦੀ ਰਿਸ਼ਵਤ, ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ
ਮਾਮਲਾ ਜ਼ਿਲ੍ਹੇ ਦੇ ਬੇਰਛਾ ਥਾਣਾ ਖੇਤਰ ਦਾ ਦੱਸਿਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੇਵਾਸ ਜ਼ਿਲ੍ਹੇ ਵਿਚ ਤਾਇਨਾਤ ਪੁਲਸ ਮੁਲਾਜ਼ਮ ਸੁਭਾਸ਼ ਖਰਾੜੇ ਦੇ ਬੇਰਛਾ ਵਾਸੀ ਇਕ ਲੜਕੀ ਨਾਲ ਪ੍ਰੇਮ ਸਬੰਧ ਸਨ। ਐਤਵਾਰ-ਸੋਮਵਾਰ ਦੀ ਰਾਤ ਨੂੰ ਉਹ ਬੇਰਛਾ ਆਇਆ ਅਤੇ ਪੌੜੀ ਚੜ੍ਹ ਕੇ ਘਰ ਦੀ ਪਹਿਲੀ ਮੰਜ਼ਿਲ 'ਤੇ ਪਹੁੰਚ ਗਿਆ। ਇੱਥੇ ਉਸ ਦਾ ਲੜਕੀ ਦੇ ਪਰਿਵਾਰਕ ਮੈਂਬਰਾਂ ਨਾਲ ਝਗੜਾ ਹੋ ਗਿਆ। ਗੁੱਸੇ 'ਚ ਆ ਕੇ ਸੁਭਾਸ਼ ਨੇ ਪ੍ਰੇਮਿਕਾ, ਉਸ ਦੇ ਪਿਤਾ ਅਤੇ ਭਰਾ 'ਤੇ ਗੋਲ਼ੀਆਂ ਚਲਾ ਦਿੱਤੀਆਂ। ਗੋਲ਼ੀਬਾਰੀ 'ਚ ਜ਼ਖ਼ਮੀ ਪ੍ਰੇਮਿਕਾ ਦੇ ਪਿਤਾ ਦੀ ਮੌਤ ਹੋ ਗਈ।ਕੁੜੀ ਦੀ ਹਾਲਤ ਵੀ ਗੰਭੀਰ ਬਣੀ ਹੋਈ ਹੈ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਸੁਭਾਸ਼ ਤੁਰੰਤ ਉਥੋਂ ਫਰਾਰ ਹੋ ਗਿਆ।
ਇਹ ਖ਼ਬਰ ਵੀ ਪੜ੍ਹੋ - ਅਜਬ-ਗਜ਼ਬ: ਆਗਰਾ ਦੇ SBI ਬੈਂਕ 'ਚ ਹੈ ਨੋਟ ਸਾੜਣ ਵਾਲੀ ਭੱਠੀ ਤੇ ਚਿਮਨੀ, ਜਾਣੋ ਕੀ ਹੈ ਇਸ ਦਾ ਇਤਿਹਾਸ
ਸੋਸ਼ਲ ਮੀਡੀਆ 'ਤੇ ਲਿਖਿਆ - 'ਪਿਆਰ ਮੇਂ ਧੋਖਾ, ਇਸਲੀਏ ਠੋਕਾ'
ਦੱਸ ਦੇਈਏ ਕਿ ਘਟਨਾ ਤੋਂ ਕੁਝ ਸਮੇਂ ਬਾਅਦ ਹੀ ਉਸ ਨੇ ਲੜਕੀ ਨਾਲ ਆਪਣੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਅਪਲੋਡ ਕੀਤੀਆਂ। ਇਸ 'ਚ ਉਨ੍ਹਾਂ ਨੇ ਲਿਖਿਆ- 'ਪਿਆਰ ਮੇਂ ਧੋਖਾ, ਇਸਲੀਏ ਠੋਕਾ। ਉਸ ਨੂੰ ਅਜਿਹਾ ਦਰਦ ਦਿੱਤਾ ਗਿਆ ਹੈ ਕਿ ਉਹ ਸਾਰੀ ਉਮਰ ਯਾਦ ਰੱਖੇਗੀ।' ਇਹ ਪੋਸਟ ਕਾਫ਼ੀ ਵਾਇਰਲ ਹੋ ਰਹੀ ਹੈ। ਇਸ ਦੇ ਨਾਲ ਹੀ ਇਸ ਮਾਮਲੇ 'ਚ ਪੁਲਸ ਦੋਸ਼ੀ ਪ੍ਰੇਮੀ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਕੇ ਜਾਂਚ 'ਚ ਜੁਟੀ ਹੋਈ ਹੈ। ਇਸੇ ਦੌਰਾਨ ਸੋਮਵਾਰ ਸਵੇਰੇ ਪੁਲਸ ਨੂੰ ਰੇਲਵੇ ਟਰੈਕ ਨੇੜੇ ਇਕ ਲਾਸ਼ ਪਈ ਹੋਣ ਦੀ ਸੂਚਨਾ ਮਿਲੀ। ਜਦੋਂ ਪੁਲਸ ਮੌਕੇ 'ਤੇ ਪਹੁੰਚੀ ਤਾਂ ਲਾਸ਼ ਦੋਸ਼ੀ ਕਾਂਸਟੇਬਲ ਦੀ ਹੀ ਨਿਕਲੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਅਜਬ-ਗਜ਼ਬ: ਆਗਰਾ ਦੇ SBI ਬੈਂਕ 'ਚ ਹੈ ਨੋਟ ਸਾੜਣ ਵਾਲੀ ਭੱਠੀ ਤੇ ਚਿਮਨੀ, ਜਾਣੋ ਕੀ ਹੈ ਇਸ ਦਾ ਇਤਿਹਾਸ
NEXT STORY