ਗੋਪਾਲਗੰਜ : ਬਿਹਾਰ ਦੇ ਗੋਪਾਲਗੰਜ ਜ਼ਿਲ੍ਹੇ ਦੇ ਕੁਚੈਕੋਟ ਥਾਣਾ ਖੇਤਰ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਕ ਔਰਤ ਅਤੇ ਉਸਦੀ ਧੀ ਵਲੋਂ ਜ਼ਹਿਰ ਨਿਗਲ ਕੇ ਖ਼ੁਦਕੁਸ਼ੀ ਕਰ ਲੈਣ ਦੀ ਸੂਚਨਾ ਮਿਲੀ। ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਗੋਪਾਲਗੰਜ ਸਬ-ਡਿਵੀਜ਼ਨਲ ਪੁਲਸ ਅਧਿਕਾਰੀ ਪ੍ਰਾਂਜਲ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਪੱਛਮੀ ਚੰਪਾਰਣ ਜ਼ਿਲ੍ਹੇ ਦੇ ਠਕਰਾਹਾ ਥਾਣਾ ਖੇਤਰ ਦੇ ਮਲਾਹੀ ਪਿੰਡ ਦੀ ਰਹਿਣ ਵਾਲੀ ਕਾਜਲ ਕੁਮਾਰੀ ਦਾ ਗੋਪਾਲਗੰਜ ਦੇ ਕੁਚੈਕੋਟ ਪੁਲਸ ਦੇ ਦਯਾਰਾਮ ਮਥੀਆ ਪਿੰਡ ਦੇ ਰਹਿਣ ਵਾਲੇ ਸੂਰਜ ਮਿਸ਼ਰਾ ਨਾਲ ਪ੍ਰੇਮ ਸਬੰਧ ਚੱਲ ਰਹੇ ਸਨ।
ਇਹ ਵੀ ਪੜ੍ਹੋ - Viral Video : ਸਟੇਜ 'ਤੇ ਲਾੜੇ ਦੀ ਹਰਕਤ ਤੋਂ ਭੜਕੀ ਲਾੜੀ, ਭਰੀ ਮਹਿਫਿਲ 'ਚ ਜੜ੍ਹ'ਤਾ ਥੱਪੜ
ਇਸ ਦੌਰਾਨ ਜਦੋਂ ਕੁੜੀ ਨੇ ਮੁੰਡੇ ਨੂੰ ਵਿਆਹ ਕਰਵਾਉਣ ਲਈ ਕਿਹਾ ਤਾਂ ਮੁੰਡੇ ਨੇ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ। ਪੁਲਸ ਨੇ ਕਿਹਾ ਕਿ ਮੁੰਡੇ ਵੱਲੋਂ ਵਿਆਹ ਤੋਂ ਵਾਰ-ਵਾਰ ਇਨਕਾਰ ਕਰਨ ਤੋਂ ਦੁਖੀ ਹੋ ਕੇ ਕਾਜਲ ਅਤੇ ਉਸਦੀ ਮਾਂ ਵੀਰਵਾਰ ਰਾਤ ਨੂੰ ਬੇਤੀਆ ਤੋਂ ਗੋਪਾਲਗੰਜ ਪਹੁੰਚੀਆਂ। ਇਸ ਤੋਂ ਬਾਅਦ ਉਸ ਨੇ ਸੂਰਜ ਦੇ ਘਰ ਦੇ ਦਰਵਾਜ਼ੇ 'ਤੇ ਜਾ ਕੇ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰ ਲਈ।
ਇਹ ਵੀ ਪੜ੍ਹੋ - Weather Alert : ਅਗਲੇ 5 ਦਿਨ ਮੀਂਹ ਪੈਣ ਦਾ ਅਲਰਟ ਜਾਰੀ, ਛਿੜੇਗਾ ਕਾਂਬਾ
ਪ੍ਰਾਂਜਲ ਨੇ ਦੱਸਿਆ ਕਿ ਮਾਂ-ਧੀ ਦੀ ਮੌਤ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ। ਪੁਲਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਦਰ ਹਸਪਤਾਲ ਭੇਜ ਦਿੱਤਾ ਅਤੇ ਪੂਰੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਪੁਲਸ ਨੇ ਮਾਮਲਾ ਦਰਜ ਕਰਕੇ ਤੁਰੰਤ ਕਾਰਵਾਈ ਕੀਤੀ ਅਤੇ ਲੜਕੇ ਦੇ ਪਿਤਾ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਸ ਸਾਰੇ ਬਿੰਦੂਆਂ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ - Budget 2025 Live : ਬਜਟ ਤੋਂ ਪਹਿਲਾਂ ਹੀ ਸੰਸਦ ਵਿਚੋਂ ਵਿਰੋਧੀ ਧਿਰ ਦਾ ਵਾਕਆਊਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਿਡਲ ਕਲਾਸ ਨੂੰ ਵੱਡੀ ਰਾਹਤ : 12 ਲੱਖ ਰੁਪਏ ਤੱਕ ਦੀ ਆਮਦਨ 'ਤੇ ਕੋਈ ਟੈਕਸ ਨਹੀਂ, ਪੜ੍ਹੋ ਪੂਰੀ ਖ਼ਬਰ
NEXT STORY