ਮੁੰਬਈ : ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਡੋਂਬੀਵਲੀ ਸ਼ਹਿਰ ਵਿੱਚ ਗਣਪਤੀ ਦੇ ਜਲੂਸ ਦੌਰਾਨ ਕੱਚ ਦੀਆਂ ਬੋਤਲਾਂ ਸੁੱਟਣ ਤੋਂ ਬਾਅਦ ਹੋਈ ਝੜਪ ਵਿੱਚ ਪੰਜ ਲੋਕ ਜ਼ਖ਼ਮੀ ਹੋ ਗਏ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਘਟਨਾ ਐਤਵਾਰ ਰਾਤ ਤਿਲਕ ਨਗਰ ਥਾਣਾ ਖੇਤਰ 'ਚ ਵਾਪਰੀ। ਇੱਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਗਣੇਸ਼ ਨਾਮ ਦੇ ਇੱਕ 22 ਸਾਲਾ ਵਿਅਕਤੀ ਨੇ ਕਥਿਤ ਤੌਰ 'ਤੇ ਜਲੂਸ ਵਿੱਚ ਹਿੱਸਾ ਲੈ ਰਹੇ ਘੱਟ ਗਿਣਤੀ ਭਾਈਚਾਰੇ ਦੇ ਕੁਝ ਮੈਂਬਰਾਂ 'ਤੇ ਕੱਚ ਦੀ ਬੋਤਲ ਸੁੱਟ ਦਿੱਤੀ, ਜਿਸ ਤੋਂ ਬਾਅਦ ਲੜਾਈ ਵਿੱਚ ਗਣੇਸ਼ ਸਮੇਤ ਤਿੰਨ ਲੋਕ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ - ਮਮਤਾ ਨੇ PM ਮੋਦੀ ਤੇ ਗ੍ਰਹਿ ਮੰਤਰੀ ਤੋਂ ਕੀਤੀ ਅਸਤੀਫ਼ੇ ਦੀ ਮੰਗ, ਜਾਣੋ ਵਜ੍ਹਾ
ਅਧਿਕਾਰੀ ਨੇ ਦੱਸਿਆ ਕਿ ਜਲੂਸ 'ਚ ਸ਼ਾਮਲ ਕੁਝ ਲੋਕਾਂ ਨੇ ਗਣੇਸ਼ ਨੂੰ ਫੜ ਲਿਆ ਅਤੇ ਉਸ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਝਗੜਾ ਸ਼ੁਰੂ ਹੋ ਗਿਆ। ਅਧਿਕਾਰੀ ਨੇ ਕਿਹਾ ਕਿ ਸ਼ਿਕਾਇਤ ਦੇ ਆਧਾਰ 'ਤੇ ਪੁਲਸ ਨੇ ਸੋਮਵਾਰ ਨੂੰ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਦੀ ਧਾਰਾ 118 (1) ਦੇ ਤਹਿਤ (ਜਾਣ ਕੇ ਖ਼ਤਰਨਾਕ ਹਥਿਆਰ ਨਾਲ ਸਵੈ-ਇੱਛਾ ਨਾਲ ਸੱਟ ਪਹੁੰਚਾਉਣਾ ਜਾਂ ਗੰਭੀਰ ਸੱਟ ਪਹੁੰਚਾਉਣਾ) ਦੇ ਤਹਿਤ ਐੱਫਆਈਆਰ ਦਰਜ ਕੀਤੀ ਗਈ। ਉਨ੍ਹਾਂ ਕਿਹਾ ਕਿ ਅਜੇ ਤੱਕ ਇਸ ਮਾਮਲੇ ਦੇ ਸਬੰਧ ਵਿਚ ਕਿਸੇ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਅਤੇ ਇਸ ਮਾਮਲੇ ਦੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ - ਮੋਬਾਇਲ 'ਤੇ ਗੇਮ ਖੇਡ ਰਹੇ ਬੱਚੇ ਤੋਂ ਮਾਂ ਨੇ ਖੋਹਿਆ ਫੋਨ, ਗੁੱਸੇ 'ਚ ਆ ਕੇ ਚੁੱਕ ਲਿਆ ਖ਼ੌਫ਼ਨਾਕ ਕਦਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਐਂਟੀ ਰੇਪ ਬਿੱਲ ਪਾਸ : ਜਬਰ-ਜ਼ਿਨਾਹ ਦੇ ਦੋਸ਼ੀ ਨੂੰ 10 ਦਿਨ 'ਚ ਹੋਵੇਗੀ ਫਾਂਸੀ
NEXT STORY