ਪਣਜੀ (ਭਾਸ਼ਾ)- ਦੱਖਣੀ ਗੋਆ ਜ਼ਿਲ੍ਹੇ ਦੇ ਇਕ ਉਦਯੋਗਿਕ ਇਲਾਕੇ 'ਚ ਇਕ ਨਿੱਜੀ ਬੱਸ ਨੇ ਸੜਕ ਕਿਨਾਰੇ ਸਥਿਤ 2 ਝੁੱਗੀਆਂ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 5 ਹੋਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਪੁਲਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਸ਼ਨੀਵਾਰ ਰਾਤ ਕਰੀਬ 11.30 ਵਜੇ ਵਰਨਾ ਇਲਾਕੇ 'ਚ ਹੋਈ ਜਦੋਂ ਸੜਕ ਨਿਰਮਾਣ ਕੰਮ 'ਚ ਲੱਗੇ ਮਜ਼ਦੂਰ ਝੁੱਗੀਆਂ ਦੇ ਅੰਦਰ ਸੌਂ ਰਹੇ ਸਨ। ਪੁਲਸ ਡਿਪਟੀ ਸੁਪਰਡੈਂਟ ਸੰਤੋਸ਼ ਦੇਸਾਈ ਨੇ ਕਿਹਾ ਕਿ ਬੱਸ ਡਰਾਈਵਰ ਦੀ ਪਛਾਣ ਕੋਲ ਦੇ ਪਿੰਡ ਕਾਰਟੋਲਿਮ ਵਾਸੀ ਭਰਤ ਗੋਵੇਕਰ ਵਜੋਂ ਹੋਈ ਹੈ।
ਉਨ੍ਹਾਂ ਦੱਸਿਆ ਕਿ ਡਰਾਈਵਰ ਨੂੰ ਹਿਰਾਸਤ 'ਚ ਲੈ ਕੇ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਡਰਾਈਵਰ ਦੀ ਮੈਡੀਕਲ ਜਾਂਚ ਤੋਂ ਪੁਸ਼ਟੀ ਹੋਈ ਹੈ ਕਿ ਘਟਨਾ ਦੇ ਸਮੇਂ ਉਹ ਸ਼ਰਾਬ ਦੇ ਨਸ਼ੇ 'ਚ ਸੀ। ਇਕ ਮਜ਼ਦੂਰ ਨੇ ਦਾਅਵਾ ਕੀਤਾ ਕਿ ਬੱਸ ਡਰਾਈਵਰ ਉਸ ਸਮੇਂ ਸ਼ਰਾਬ ਦੇ ਨਸ਼ੇ 'ਚ ਸੀ ਅਤੇ ਉਸ ਨੇ ਹੋਰ ਮਜ਼ਦੂਰਾਂ ਨੂੰ ਧਮਕੀ ਦਿੱਤੀ ਕਿ ਜੇਕਰ ਉਹ ਘਟਨਾ ਬਾਰੇ ਕਿਸੇ ਨੂੰ ਸ਼ਿਕਾਇਤ ਕਰਨਗੇ ਤਾਂ ਉਨ੍ਹਾਂ ਨੂੰ ਜਾਨੋਂ ਮਾਰ ਦੇਵੇਗਾ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਕ ਨਿੱਜੀ ਕੰਪਨੀ ਦੇ ਕਰਮਚਾਰੀਆਂ ਨੂੰ ਲਿਜਾ ਰਹੀ ਬੱਸ ਨੇ 2 ਝੌਂਪੜੀਆਂ ਨੂੰ ਟੱਕਰ ਮਾਰ ਦਿੱਤੀ, ਜਿਨ੍ਹਾਂ 'ਚ ਮਜ਼ਦੂਰ ਸੌਂ ਰਹੇ ਸਨ। ਉਨ੍ਹਾਂ ਕਿਹਾ,''ਚਾਰ ਮਜ਼ਦੂਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ 5 ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਨੂੰ ਗੋਆ ਮੈਡੀਕਲ ਕਾਲਜ ਅਤੇ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ।''
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗਰਮੀ ਦਾ ਪਾਰਾ ਹਾਈ; ਰਾਜਸਥਾਨ 'ਚ 50 ਡਿਗਰੀ ਸੈਲਸੀਅਸ ਤੱਕ ਪੁੱਜਾ ਤਾਪਮਾਨ, ਅਜੇ ਹੋਰ ਬੇਹਾਲ ਕਰੇਗੀ ਗਰਮੀ
NEXT STORY