ਨਵੀਂ ਦਿੱਲੀ (ਭਾਸ਼ਾ)— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਯਾਨੀ ਕਿ ਅੱਜ ਭਗਵਾਨ ਜਗਨਨਾਥ ਦੀ ਰੱਥ ਯਾਤਰਾ ਦੇ ਮੌਕੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਅਤੇ ਸਾਰਿਆਂ ਦੇ ਸਿਹਤਮੰਦ ਜੀਵਨ ਅਤੇ ਖ਼ੁਸ਼ਹਾਲੀ ਦੀ ਕਾਮਨਾ ਕੀਤੀ। ਪ੍ਰਧਾਨ ਮੰਤਰੀ ਨੇ ਟਵੀਟ ਕੀਤਾ ਕਿ ਰੱਥ ਯਾਤਰਾ ਦੇ ਵਿਸ਼ੇਸ਼ ਮੌਕੇ ’ਤੇ ਸਾਰਿਆਂ ਨੂੰ ਵਧਾਈਆਂ। ਅਸੀਂ ਭਗਵਾਨ ਜਗਨਨਾਥ ਨੂੰ ਨਮਨ ਕਰਦੇ ਹਾਂ ਅਤੇ ਕਾਮਨਾ ਕਰਦੇ ਹਾਂ ਕਿ ਉਹ ਸਾਰਿਆਂ ਨੂੰ ਸਿਹਤਮੰਦ ਅਤੇ ਖ਼ੁਸ਼ਹਾਲ ਜੀਵਨ ਦਾ ਆਸ਼ੀਰਵਾਦ ਦੇਣ। ਜਯ ਜਗਨਨਾਥ।

ਓਧਰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਭਗਵਾਨ ਜਗਨਨਾਥ ਰੱਥ ਯਾਤਰਾ ਦੇ ਮੌਕੇ ਅੱਜ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਕੋਵਿੰਦ ਨੇ ਟਵੀਟ ਕਰ ਕੇ ਕਿਹਾ ਕਿ ਭਗਵਾਨ ਜਗਨਨਾਥ ਦੀ ਰੱਥ ਯਾਤਰਾ ਦੇ ਸ਼ੁੱਭ ਮੌਕੇ ’ਤੇ ਸਾਰੇ ਦੇਸ਼ ਵਾਸੀਆਂ, ਵਿਸ਼ੇਸ਼ ਰੂਪ ਨਾਲ ਓਡੀਸ਼ਾ ਵਿਚ ਸਾਰੇ ਸ਼ਰਧਾਲੂਆਂ ਨੂੰ ਮੇਰੀ ਦਿਲੋਂ ਵਧਾਈ। ਉਨ੍ਹਾਂ ਨੇ ਕਿਹਾ ਕਿ ਮੈਂ ਕਾਮਨਾ ਕਰਦਾ ਹਾਂ ਕਿ ਭਗਵਾਨ ਜਗਨਨਾਥ ਦੇ ਆਸ਼ੀਰਵਾਦ ਨਾਲ ਸਾਰੇ ਦੇਸ਼ ਵਾਸੀਆਂ ਦਾ ਜੀਵਨ ਸੁੱਖੀ, ਖ਼ੁਸ਼ਹਾਲ ਅਤੇ ਸਿਹਤਮੰਦ ਬਣਿਆ ਰਹੇ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜਗਨਨਾਥ ਯਾਤਰਾ ਦੇ ਸ਼ੁੱਭ ਮੌਕੇ ਅਹਿਮਦਾਬਾਦ ਦੇ ਜਗਨਨਾਥ ਮੰਦਰ ’ਚ ਮੰਗਲਾ ਆਰਤੀ ’ਚ ਹਿੱਸਾ ਲਿਆ। ਸ਼ਾਹ ਨੇ ਟਵੀਟ ਕਰ ਕੇ ਕਿਹਾ ਕਿ ਜਗਨਨਾਥ ਰੱਥ ਯਾਤਰਾ ਦੇ ਸ਼ੁੱਭ ਮੌਕੇ ’ਤੇ ਮੈਂ ਅਹਿਮਦਾਬਾਦ ਦੇ ਜਗਨਨਾਥ ਮੰਦਰ ਵਿਚ ਕਈ ਸਾਲਾਂ ਤੋਂ ਮੰਗਲਾ ਆਰਤੀ ਵਿਚ ਹਿੱਸਾ ਲੈਂਦਾ ਆ ਰਿਹਾ ਹਾਂ ਅਤੇ ਹਰ ਵਾਰ ਇੱਥੇ ਇਕ ਵੱਖਰੀ ਊਰਜਾ ਦੀ ਪ੍ਰਾਪਤੀ ਹੁੰਦੀ ਹੈ। ਅੱਜ ਵੀ ਮਹਾਪ੍ਰਭੂ ਦੀ ਪੂਜਾ ਕਰਨ ਦਾ ਸੌਭਾਗ ਮਿਲਿਆ। ਭਗਵਾਨ ਜਗਨਨਾਥ ਸਾਰਿਆਂ ’ਤੇ ਸਦਾ ਆਪਣੀ ਕ੍ਰਿਪਾ ਅਤੇ ਆਸ਼ੀਰਵਾਦ ਬਣਾ ਕੇ ਰੱਖਣ।

ਦੱਸ ਦੇਈਏ ਕਿ ਓਡੀਸ਼ਾ ਦੇ ਪੁਰੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਅੱਜ ਭਗਵਾਨ ਜਗਨਨਾਥ ਦੀ ਰੱਥ ਯਾਤਰਾ ਕੱਢੀ ਜਾ ਰਹੀ ਹੈ। ਕੋਰੋਨਾ ਵਾਇਰਸ ਕਾਰਨ ਪੁਰੀਵਿਚ ਲਗਾਤਾਰ ਦੂਜੀ ਵਾਰ ਸ਼ਰਧਾਲੂਆਂ ਦੀ ਹਾਜ਼ਰੀ ਦੇ ਬਿਨਾਂ ਹੀ ਰੱਥ ਯਾਤਰਾ ਕੱਢੀ ਜਾ ਰਹੀ ਹੈ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਇੱਥੇ ਐਤਵਾਰ ਰਾਤ 8 ਵਜੇ ਤੋਂ ਅਗਲੇ ਦੋ ਦਿਨ ਲਈ ਕਰਫਿਊ ਲਾ ਦਿੱਤਾ ਹੈ।
ਖੋਜਕਰਤਾਵਾਂ ਦਾ ਦਾਅਵਾ, ਵਿਟਾਮਿਨ ਡੀ ਦੀ ਕਮੀ ਦੂਰ ਕਰ ਰੋਕੀ ਜਾ ਸਕਦੀ ਹੈ ਤੀਜੀ ਲਹਿਰ
NEXT STORY