ਨੈਸ਼ਨਲ ਡੈਸਕ- ਹਵਾਈ ਅੱਡੇ 'ਤੇ ਅਕਸਰ ਹੀ ਯਾਤਰੀਆਂ ਤੋਂ ਕੁਝ ਅਜਿਹੀਆਂ ਚੀਜ਼ਾਂ ਬਰਾਮਦ ਕੀਤੀਆਂ ਜਾਂਦੀਆਂ ਹਨ, ਜਿਨ੍ਹਾਂ ਨੂੰ ਦੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ। ਜ਼ਿਆਦਾਤਰ ਲੋਕ ਨਾਜਾਇਜ਼ ਢੰਗ ਨਾਲ ਸੋਨਾ ਲਿਆਉਣ ਦੀ ਕੋਸ਼ਿਸ਼ ਕਰਦੇ ਹਨ, ਜਿਸ ਨੂੰ ਉਹ ਹੈਰਾਨੀਜਨਕ ਢੰਗ ਨਾਲ ਲੁਕਾ ਕੇ ਲਿਆਉਂਦੇ ਹਨ।
ਅਜਿਹਾ ਹੀ ਇਕ ਮਾਮਲਾ ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ ਸਾਹਮਣੇ ਆਇਆ ਹੈ, ਜਿੱਥੇ ਇਕ ਯਾਤਰੀ ਕੋਲੋਂ 6.3 ਕਰੋੜ ਰੁਪਏ ਦਾ ਸੋਨਾ ਬਰਾਮਦ ਹੋਇਆ ਹੈ, ਜੋ ਕਿ ਉਸ ਨੇ ਆਪਣੇ ਬੂਟਾਂ 'ਚ ਲੁਕੋਇਆ ਹੋਇਆ ਸੀ। ਇਸ ਮਗਰੋਂ ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ ਉਕਤ ਯਾਤਰੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ- ਘਰੋਂ ਮਾਤਾ ਵੈਸ਼ਣੋਦੇਵੀ ਜਾਣ ਲਈ ਨਿਕਲੇ 4 ਦੋਸਤ ; ਫ਼ਿਰ ਜੋ ਹੋਇਆ, ਦੇਖਣ ਵਾਲਿਆਂ ਦੀਆਂ ਵੀ ਨਿਕਲ ਗਈਆਂ ਚੀਕਾਂ
ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਸੋਨੇ ਦੀ ਸਮੱਗਲਿੰਗ ਕਰਨ ਵਾਲੇ ਇਕ ਗਿਰੋਹ ਦੇ ਸ਼ੱਕੀ ਖਰੀਦਦਾਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮਿਲੀ ਜਾਣਕਾਰੀ ਦੇ ਆਧਾਰ 'ਤੇ ਰੈਵੇਨਿਊ ਇੰਟੈਲੀਜੈਂਸ ਦੇ ਅਧਿਕਾਰੀਆਂ ਨੇ ਬੈਂਕਾਕ ਤੋਂ ਆਏ ਇਕ ਯਾਤਰੀ ਨੂੰ ਚੈਕਿੰਗ ਲਈ ਰੋਕਿਆ। ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਬੂਟਾਂ 'ਚ ਲੁਕੋਇਆ ਗਿਆ 6.7 ਕਿੱਲੋਗ੍ਰਾਮ ਸੋਨਾ ਬਰਾਮਦ ਹੋਇਆ।
ਉਨ੍ਹਾਂ ਅੱਗੇ ਦੱਸਿਆ ਕਿ ਬਰਾਮਦ ਕੀਤੇ ਗਏ ਸੋਨੇ ਦੀ ਕੀਮਤ 6.3 ਕਰੋੜ ਰੁਪਏ ਦੱਸੀ ਜਾ ਰਹੀ ਹੈ। ਫਿਲਹਾਲ ਉਸ ਨੂੰ ਗ੍ਰਿਫ਼ਤਾਰ ਕਰ ਕੇ ਉਸ ਤੋਂ ਅਗਲੇਰੀ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਅਗਲੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਤੇਜ਼ ਹਨੇਰੀ ਨੇ ਢਾਹਿਆ ਕਹਿਰ ! ਜਿਸ ਦਰੱਖ਼ਤ ਦਾ ਲਿਆ ਆਸਰਾ, ਉਸੇ ਨੇ ਲੈ ਲਈ 3 ਲੋਕਾਂ ਦੀ ਜਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪਤਨੀ ਦੀ ਕੁਹਾੜੀ ਨਾਲ ਤੇ 5 ਸਾਲਾ ਪੁੱਤਰ ਦੀ ਗਲ ਘੁੱਟ ਕੇ ਹੱਤਿਆ
NEXT STORY